ਲੁਧਿਆਣਾ (ਵਰਮਾ) : ਥਾਣਾ ਵੂਮੈਨ ਸੈੱਲ ਦੇ ਇਲਾਕੇ ਅਧੀਨ ਰਹਿਣ ਵਾਲੀ ਕੁੜੀ ਨੇ ਪੁਲਸ ਨੂੰ ਕਮਿਸ਼ਨਰ ਦੇ ਕੋਲ ਇਨਸਾਫ਼ ਦੀ ਗੁਹਾਰ ਲਾਉਂਦੇ ਹੋਏ ਲਿਖ਼ਤੀ ਵਿਚ ਸ਼ਿਕਾਇਤ ਦਿੱਤੀ ਹੈ। ਉਸ ਨੇ ਦੁੱਗਰੀ ਦੇ ਰਹਿਣ ਵਾਲੇ ਇਕ ਨੌਜਵਾਨ ’ਤੇ ਦੋਸ਼ ਲਾਉਂਦੇ ਹੋਏ ਦੱਸਿਆ ਕਿ ਇਹ ਨੌਜਵਾਨ ਵਿਆਹ ਦਾ ਝਾਂਸਾ ਦੇ ਕੇ ਉਸ ਨਾਲ ਸਰੀਰਕ ਸੰਬੰਧ ਬਣਾਉਂਦਾ ਰਿਹਾ।
ਜਦੋਂ ਉਹ ਗਰਭਵਤੀ ਹੋ ਗਈ ਤਾਂ ਉਸ ਨੂੰ ਡਰਾ-ਧਮਕਾ ਕੇ ਉਸਦਾ ਜ਼ਬਰਦਸਤੀ ਗਰਭਪਾਤ ਕਰਵਾ ਦਿੱਤਾ ਅਤੇ ਉਸ ਨੂੰ ਜਾਨ ਤੋਂ ਮਾਰਨ ਦੀਆਂ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ। ਥਾਣਾ ਵੂਮੈਨ ਸੈੱਲ ਦੀ ਪੁਲਸ ਦੇ ਅਫ਼ਸਰਾਂ ਵੱਲੋਂ ਜਾਂਚ ਦੇ ਬਾਅਦ ਪੀੜਤਾ ਦੇ ਬਿਆਨ ’ਤੇ ਦੁੱਗਰੀ ਦੇ ਰਹਿਣ ਵਾਲੇ ਨਿਤਿਨ ਤੋਮਰ ਖ਼ਿਲਾਫ਼ ਧੋਖਾਦੇਹੀ ਕਰਨ, ਜਬਰ-ਜ਼ਿਨਾਹ ਅਤੇ ਜਾਨ ਤੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਵਿਚ ਮਾਮਲਾ ਦਰਜ ਕੀਤਾ ਹੈ।
ਪੀੜਤਾ ਨੇ ਪੁਲਸ ਨੂੰ ਦੱਸਿਆ ਕਿ 2021 ਵਿਚ ਉਕਤ ਮੁਲਜ਼ਮ ਦੇ ਨਾਲ ਉਸ ਦੀ ਜਾਣ-ਪਛਾਣ ਹੋਣ ’ਤੇ ਦੋਸਤੀ ਹੋ ਗਈ ਤੇ ਮੁਲਜ਼ਮ ਉਸ ਨੂੰ ਵਿਆਹ ਦਾ ਝਾਂਸਾ ਦੇ ਕੇ ਉਸ ਦੇ ਨਾਲ ਨਾਜਾਇਜ਼ ਸਬੰਧ ਬਣਾਉਂਦਾ ਰਿਹਾ। ਮੁਲਜ਼ਮ ਮੈਨੂੰ ਬੇਇੱਜ਼ਤ ਕਰਨ ਲਈ ਗਲਤ ਸ਼ਬਦਾਵਲੀ ਦਾ ਇਸਤੇਮਾਲ ਕਰ ਕੇ ਉਸ ਨੂੰ ਧਮਕਾਉਂਦਾ ਰਿਹਾ। ਜਾਂਚ ਅਧਿਕਾਰੀ ਮੀਤ ਰਾਮ ਨੇ ਦੱਸਿਆ ਕਿ ਪੀੜਤਾ ਦੇ ਦੋਸ਼ਾਂ ’ਤੇ ਨਿਤਿਨ ਤੋਮਰ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।
ਮਿਡ-ਡੇ-ਮੀਲ ਤੋਂ ਇਲਾਵਾ ਬੱਚਿਆਂ ਨੂੰ ਮਿਲਣਗੇ ਹੁਣ ਮੌਸਮੀ ਫਲ, ਸਰਕਾਰ ਵੱਲੋਂ ਸਿੱਖਿਆ ਅਫ਼ਸਰਾਂ ਨੂੰ ਪੱਤਰ ਜਾਰੀ
NEXT STORY