ਡੇਰਾਬੱਸੀ (ਵਿਕਰਮਜੀਤ) : ਡੇਰਾਬੱਸੀ ਗੁਰਬਖਸ਼ ਕਾਲੋਨੀ ਦੀ ਰਹਿਣ ਵਾਲੀ ਵਿਆਹੁਤਾ ਔਰਤ ਨੇ ਭੇਤਭਰੇ ਹਾਲਾਤ 'ਚ ਖ਼ੁਦਕੁਸ਼ੀ ਕਰ ਲਈ ਹੈ। ਮ੍ਰਿਤਕਾ ਦੀ ਪਛਾਣ ਦੀਪਿਕਾ(27) ਵਾਸੀ ਗੁਰਬਖਸ਼ ਕਾਲੋਨੀ ਡੇਰਾਬੱਸੀ ਵਜੋਂ ਹੋਈ ਹੈ, ਜੋ ਕਿ 7 ਮਹੀਨਿਆਂ ਦੀ ਗਰਭਵਤੀ ਸੀ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਮ੍ਰਿਤਕਾ ਦੇ ਪਤੀ ਖ਼ਿਲਾਫ਼ ਖ਼ੁਦਕੁਸ਼ੀ ਲਈ ਉਕਸਾਉਣ ਦਾ ਮਾਮਲਾ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਹੈ। ਪਰਿਵਾਰਕ ਮੈਂਬਰਾਂ ਅਨੁਸਾਰ ਮ੍ਰਿਤਕ ਦੀਪਿਕਾ ਦਾ ਵਿਆਹ ਅਮਿਤ ਕੁਮਾਰ ਨਾਲ ਹੋਇਆ ਸੀ। ਉਨ੍ਹਾਂ ਨੇ ਦੱਸਿਆ ਕਿ ਵਿਆਹ ਤੋਂ ਬਾਅਦ ਤੋਂ ਹੀ ਉਸ ਦਾ ਪਤੀ ਉਸ ਨੂੰ ਦਾਜ ਲਈ ਤੰਗ-ਪਰੇਸ਼ਾਨ ਕਰਦਾ ਸੀ। ਉਨ੍ਹਾਂ ਨੇ ਕਈ ਵਾਰ ਸਮਝਾਉਣ ਦੀ ਕੋਸ਼ਿਸ਼ ਕੀਤੀ, ਪਰ ਕੋਈ ਫ਼ਾਇਦਾ ਨਹੀਂ ਹੋਇਆ।
ਮ੍ਰਿਤਕਾ ਦੀਪਿਕਾ ਨੇ ਕਈ ਵਾਰ ਆਪਣੇ ਪੇਕੇ ਪਰਿਵਾਰ ਨੂੰ ਇਸ ਬਾਰੇ ਦੱਸਿਆ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਕਈ ਵਾਰ ਦੋਹਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਪਰ ਹਾਲਾਤ ਨਹੀਂ ਸੁਧਰੇ। ਥਾਣਾ ਮੁਖੀ ਡੇਰਾਬੱਸੀ ਸੁਮਿਤ ਮੋਰ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਇੱਕ ਔਰਤ ਨੇ ਆਪਣੇ ਘਰ ਵਿੱਚ ਫ਼ਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਹੈ। ਮੌਕੇ 'ਤੇ ਪਹੁੰਚ ਕੇ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਅਤੇ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ। ਮ੍ਰਿਤਕਾਂ ਦੇ ਪਿਤਾ ਦੇ ਬਿਆਨਾਂ 'ਤੇ ਉਸ ਦੇ ਪਤੀ ਅਮਿਤ ਕੁਮਾਰ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਪੁਲਸ ਅਨੁਸਾਰ ਮ੍ਰਿਤਕਾ ਦੇ ਪਤੀ ਅਮਿਤ ਕੁਮਾਰ ਨੂੰ ਗ੍ਰਿਫ਼ਤਾਰ ਕਰਕੇ ਡੇਰਾਬੱਸੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਅਦਾਲਤ ਨੇ ਉਸ ਨੂੰ 14 ਦਿਨਾਂ ਲਈ ਨਿਆਇਕ ਹਿਰਾਸਤ ਵਿਚ ਜੇਲ੍ਹ ਭੇਜ ਦਿੱਤਾ ਹੈ।
ਹੜ੍ਹਾਂ ਦਰਮਿਆਨ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਵੈੱਬਸਾਈਟ ਤਿਆਰ, ਸਿੰਘ ਸਾਹਿਬ ਨੇ ਦਿੱਤੀ ਜਾਣਕਾਰੀ
NEXT STORY