ਲੁਧਿਆਣਾ (ਰਾਮ) : ਥਾਣਾ ਮੋਤੀ ਨਗਰ ਅਧੀਨ ਆਉਂਦੇ ਮੁਹੱਲਾ ਹੀਰਾ ਨਗਰ ’ਚ ਇਕ ਵਿਆਹੁਤਾ ਦੀ ਸ਼ੱਕੀ ਹਾਲਾਤ ’ਚ ਮੌਤ ਹੋ ਗਈ। ਇਸ ਮਾਮਲੇ 'ਚ ਥਾਣਾ ਪੁਲਸ ਨੇ ਮ੍ਰਿਤਕਾ ਦੇ ਪਤੀ, ਸੱਸ ਅਤੇ ਸਹੁਰੇ ਪਰਿਵਾਰ ਦੇ ਹੋਰ ਮੈਂਬਰਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਮ੍ਰਿਤਕਾ ਦੀ ਪਛਾਣ ਗੀਤਾਂਜਲੀ ਉਰਫ਼ ਖੁਸ਼ਬੂ ਪਤਨੀ ਗਗਨ ਵਾਸੀ ਉਕਤ ਦੇ ਰੂਪ ’ਚ ਹੋਈ ਹੈ। ਜਾਂਚ ਅਧਿਕਾਰੀ ਏ. ਐੱਸ. ਆਈ. ਰਾਜੇਸ਼ ਕੁਮਾਰ ਨੇ ਦੱਸਿਆ ਕਿ ਮ੍ਰਿਤਕਾ ਦੇ ਪਿਤਾ ਘਣਸ਼ਿਆਮ ਵਾਸੀ ਕਾਕੋਵਾਲ ਰੋਡ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਉਨ੍ਹਾਂ ਨੇ ਆਪਣੀ ਧੀ ਦਾ ਵਿਆਹ ਕਰੀਬ ਡੇਢ ਸਾਲ ਪਹਿਲਾਂ ਗਗਨ ਪੁੱਤਰ ਮੁਕੇਸ਼ ਨਾਲ ਕੀਤਾ ਸੀ।
ਇਹ ਵੀ ਪੜ੍ਹੋ : ਢਾਬੇ 'ਤੇ ਮਜ਼ੇ ਨਾਲ 'ਤੰਦੂਰੀ ਨਾਨ' ਖਾਣ ਦੇ ਸ਼ੌਕੀਨਾਂ ਦੇ ਹੋਸ਼ ਉਡਾ ਦੇਵੇਗੀ ਇਹ ਖ਼ਬਰ (ਤਸਵੀਰਾਂ)
ਗਗਨ ਖ਼ੁਦ ਨਸ਼ੇ ਕਰਨ ਦਾ ਆਦੀ ਹੈ, ਜੋ ਕੋਈ ਕੰਮ-ਕਾਰ ਨਹੀਂ ਕਰਦਾ। ਵਿਆਹ ਤੋਂ ਬਾਅਦ ਖੁਸ਼ਬੂ ਦਾ ਪਤੀ ਅਤੇ ਸਹੁਰਾ ਪਰਿਵਾਰ ਅਕਸਰ ਹੀ ਦਾਜ ਲਈ ਉਸ ਨੂੰ ਤੰਗ-ਪਰੇਸ਼ਾਨ ਕਰਦੇ ਹੋਏ ਕੁੱਟਮਾਰ ਕਰਦੇ ਸਨ। ਬੀਤੀ ਸਵੇਰੇ ਉਸ ਨੂੰ ਪਤਾ ਲੱਗਾ ਕਿ ਉਸ ਦੀ ਧੀ ਨੇ ਪੱਖੇ ਨਾਲ ਲਟਕ ਕੇ ਖ਼ੁਦਕੁਸ਼ੀ ਕਰ ਲਈ ਹੈ। ਜਦੋਂ ਉਹ ਮੌਕੇ ’ਤੇ ਪਹੁੰਚੇ ਤਾਂ ਖੁਸ਼ਬੂ ਦੀ ਲਾਸ਼ ਜ਼ਮੀਨ ’ਤੇ ਪਈ ਹੋਈ ਸੀ, ਜਿਸ ਦੇ ਗਲ ’ਤੇ ਘੁੱਟਣ ਦੇ ਨਿਸ਼ਾਨ ਸਨ। ਧੀ ਦੀ ਲਾਸ਼ ਦੇਖ ਦੇ ਪਿਤਾ ਦਾ ਕਾਲਜਾ ਫਟ ਗਿਆ। ਮ੍ਰਿਤਕਾ ਦੇ ਪਿਤਾ ਨੇ ਪੁਲਸ ਅੱਗੇ ਸ਼ੱਕ ਜ਼ਾਹਰ ਕੀਤਾ ਕਿ ਉਸ ਦੀ ਦੀ ਜੋ ਕਿ ਗਰਭਵਤੀ ਸੀ, ਦਾ ਸਹੁਰੇ ਪਰਿਵਾਰ ਵੱਲੋਂ ਕਤਲ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪਟਿਆਲਾ ਮੈਡੀਕਲ ਕਾਲਜ 'ਚ 'ਕੋਰੋਨਾ' ਬਲਾਸਟ, DC ਨੇ ਸੱਦੀ ਹੰਗਾਮੀ ਮੀਟਿੰਗ
ਮੁੱਢਲੀ ਜਾਂਚ ’ਚ ਕਤਲ ਦਾ ਸ਼ੱਕ
ਜਾਂਚ ਅਧਿਕਾਰੀ ਰਾਜੇਸ਼ ਕੁਮਾਰ ਨੇ ਦੱਸਿਆ ਕਿ ਮੁੱਢਲੀ ਤਫਤੀਸ਼ ਦੌਰਾਨ ਪੁਲਸ ਨੇ ਮ੍ਰਿਤਕਾ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜਦੇ ਹੋਏ ਉਸ ਦੇ ਪਿਤਾ ਦੇ ਬਿਆਨਾਂ ’ਤੇ ਪਤੀ ਗਗਨ, ਸੱਸ ਮੋਹਣੀ ਅਤੇ ਪਰਿਵਾਰ ਦੇ ਹੋਰ ਮੈਂਬਰਾਂ ਖ਼ਿਲਾਫ਼ ਸਾਜ਼ਿਸ਼ ਰਚਣ ਅਤੇ ਮ੍ਰਿਤਕਾ ਨੂੰ ਮਰਨ ਲਈ ਮਜਬੂਰ ਕਰਨ ਦੇ ਦੋਸ਼ਾਂ ਤਹਿਤ ਕੇਸ ਦਰਜ ਕੀਤਾ ਹੈ। ਮੁੱਢਲੇ ਤੱਥਾਂ ਨੂੰ ਜਾਂਚਦੇ ਹੋਏ ਮਾਮਲਾ ਕੁੱਝ ਸ਼ੱਕੀ ਲੱਗ ਰਿਹਾ ਹੈ।
ਇਹ ਵੀ ਪੜ੍ਹੋ : ਪਤਨੀ ਦੇ ਸੈਲੂਨ ਜਾਣ ਤੋਂ ਖਿਝਦਾ ਸੀ ਪਤੀ, ਗੁੱਸੇ 'ਚ ਆਏ ਨੇ ਚੁੱਕਿਆ ਦਿਲ ਦਹਿਲਾ ਦੇਣ ਵਾਲਾ ਕਦਮ
ਮ੍ਰਿਤਕਾ ਦਾ ਕਤਲ ਕਰ ਕੇ ਲਾਸ਼ ਨੂੰ ਪੱਖੇ ਨਾਲ ਲਟਕਾਉਣ ਤੋਂ ਵੀ ਇਨਕਾਰ ਨਹੀਂ ਕੀਤਾ ਜਾ ਸਕਦਾ, ਜੋ ਕਿ ਜਾਂਚ ਦਾ ਵਿਸ਼ਾ ਹੈ। ਮ੍ਰਿਤਕਾ ਦੀ ਪੋਸਟਮਾਰਟਮ ਰਿਪੋਰਟ ਅਤੇ ਮੁੱਢਲੇ ਤੱਥਾਂ ਦੀ ਡੂੰਘਾਈ ਨਾਲ ਜਾਂਚ ਤੋਂ ਬਾਅਦ ਅੱਗੇ ਦੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ। ਫਿਲਹਾਲ ਪੁਲਸ ਨੇ ਮ੍ਰਿਤਕਾ ਦੇ ਪਤੀ ਗਗਨ ਅਤੇ ਸੱਸ ਮੋਹਣੀ ਨੂੰ ਹਿਰਾਸਤ ’ਚ ਲੈ ਕੇ ਬਾਕੀ ਦੇ ਪਰਿਵਾਰਕ ਮੈਂਬਰਾਂ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਸਹੁੰ ਖਾ ਕੇ ਵੀ ਨਸ਼ੇ ਵਿਰੁੱਧ ਕੁਝ ਨਾ ਕਰਨ ਵਾਲਿਆਂ ਨਾਲ ਨਹੀਂ ਰੱਖਣਾ ਹੁਣ ਕੋਈ ਸਬੰਧ : ਲਾਲੀ ਮਜੀਠੀਆ
NEXT STORY