ਲੁਧਿਆਣਾ (ਰਾਜ, ਅਨਿਲ) : ਇੱਥੇ 14 ਸਾਲਾ ਜਬਰ-ਜ਼ਿਨਾਹ ਪੀੜਤਾ ਨੇ ਇਕ ਬੱਚੀ ਨੂੰ ਜਨਮ ਦਿੱਤਾ ਅਤੇ ਲੋਕ ਲਾਜ ਦੇ ਡਰੋਂ ਬੱਚੀ ਨੂੰ ਖੇਤਾਂ ’ਚ ਸੁੱਟ ਦਿੱਤਾ, ਜਿੱਥੇ ਬੱਚੀ ਦੀ ਮੌਤ ਹੋ ਗਈ। ਰਾਹਗੀਰਾਂ ਨੇ ਨਵ-ਜਨਮੀ ਬੱਚੀ ਦੀ ਲਾਸ਼ ਦੇਖੀ ਅਤੇ ਪੁਲਸ ਨੂੰ ਸੂਚਨਾ ਦਿੱਤੀ। ਥਾਣਾ ਸਲੇਮ ਟਾਬਰੀ ਦੀ ਪੁਲਸ ਮੌਕੇ ’ਤੇ ਪੁੱਜ ਕੇ ਨਵ-ਜਨਮੀ ਬੱਚੀ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਸਿਵਲ ਹਸਪਤਾਲ ਪਹੁੰਚਾਇਆ। ਜਾਂਚ ਦੌਰਾਨ ਪੁਲਸ ਨੂੰ ਬੱਚੀ ਨੂੰ ਸੁੱਟਣ ਵਾਲੀ ਮਾਂ ਦਾ ਪਤਾ ਲੱਗਾ ਪਰ ਬੱਚੀ ਨੂੰ ਜਨਮ ਦੇਣ ਵਾਲੀ ਨਾਬਾਲਗ ਕੁੜੀ ਹੈ। ਫਿਲਹਾਲ ਪੁਲਸ ਨੇ ਇਸ ਮਾਮਲੇ ’ਚ ਕੁੜੀ ਨਾਲ ਜਬਰ-ਜ਼ਿਨਾਹ ਕਰਨ ਵਾਲੇ ਬਿਹਾਰ ਦੇ ਰਹਿਣ ਵਾਲੇ ਆਸ ਮੁਹੰਮਦ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ ਚੋਣਾਂ ਪਹਿਲੇ ਜਾਂ ਆਖ਼ਰੀ ਦੌਰ 'ਚ? ਨਵੇਂ ਸਾਲ ਦੇ ਸ਼ੁਰੂ 'ਚ ਹੋਵੇਗਾ ਖ਼ੁਲਾਸਾ
ਇਹ ਕੇਸ ਸੇਵਾਮੁਕਤ ਥਾਣੇਦਾਰ ਹੰਸ ਰਾਜ ਦੇ ਬਿਆਨਾਂ ’ਤੇ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਐੱਸ. ਐੱਚ. ਓ. ਇੰਸਪੈਕਟਰ ਰਮਨਦੀਪ ਸਿੰਘ ਨੇ ਦੱਸਿਆ ਕਿ ਪਿੰਡ ਭੱਟੀਆਂ ਸਥਿਤ ਵਿਹੜੇ ਦੀ ਰਹਿਣ ਵਾਲੀ 14 ਸਾਲਾ ਨਾਬਾਲਗ ਕੁੜੀ ਨੇ ਬੱਚੀ ਨੂੰ ਜਨਮ ਦੇ ਕੇ ਸੁੱਟ ਦਿੱਤਾ। ਬੱਚੀ ਦੀ ਮੌਤ ਹੋ ਗਈ। ਜਦੋਂ ਪੁਲਸ ਨੂੰ ਇਸ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਨੇ ਜਾਂਚ ਕੀਤੀ ਅਤੇ ਕੁੜੀ ਨੂੰ ਲੱਭ ਲਿਆ।
ਇਹ ਵੀ ਪੜ੍ਹੋ : ਅਸ਼ਵਨੀ ਸ਼ਰਮਾ ਦਾ ਵੱਡਾ ਐਲਾਨ, 'ਪੰਜਾਬ ਦੀਆਂ ਸਾਰੀਆਂ 117 ਸੀਟਾਂ 'ਤੇ ਚੋਣਾਂ ਲੜੇਗੀ ਭਾਜਪਾ'
ਫਿਰ ਕੁੜੀ ਤੋਂ ਪੁੱਛਗਿੱਛ ’ਚ ਪਤਾ ਲੱਗਾ ਕਿ ਕੁੱਝ ਮਹੀਨੇ ਪਹਿਲਾਂ ਉਨ੍ਹਾਂ ਦੇ ਵਿਹੜੇ ’ਚ ਆਪਣੇ ਭਰਾ ਨਾਲ ਰਹਿ ਰਹੇ ਆਸ ਮੁਹੰਮਦ ਨੇ ਉਸ ਨੂੰ ਵਰਗਲਾ ਕੇ ਉਸ ਨਾਲ ਜਬਰ-ਜ਼ਿਨਾਹ ਕੀਤਾ ਸੀ। ਇਸ ਤੋਂ ਬਾਅਦ ਮੁਲਜ਼ਮ ਆਸ ਮੁਹੰਮਦ ਲੁਧਿਆਣਾ ਛੱਡ ਕੇ ਬਿਹਾਰ ਸਥਿਤ ਆਪਣੇ ਪਿੰਡ ਚਲਾ ਗਿਆ। ਉਹ ਪਿੱਛੇ ਤੋਂ ਗਰਭਵਤੀ ਹੋ ਗਈ ਸੀ।
ਇਹ ਵੀ ਪੜ੍ਹੋ : ਮੰਤਰੀ ਮੰਤਰੀ ਦਾ ਅਹਿਮ ਫ਼ੈਸਲਾ, ਕ੍ਰਿਸਮਸ ਤੋਂ ਪਹਿਲਾਂ ਈਸਾਈ ਬਰਾਦਰੀ ਨੂੰ ਸੌਗਾਤ ਦੇਵੇਗੀ ਚੰਨੀ ਸਰਕਾਰ
ਉਸ ਨੇ ਡਰ ਦੇ ਮਾਰੇ ਆਪਣੇ ਪਰਿਵਾਰ ਨੂੰ ਵੀ ਨਹੀਂ ਦੱਸਿਆ। ਮੰਗਲਵਾਰ ਨੂੰ ਅਚਾਨਕ ਉਸ ਦੇ ਢਿੱਡ ’ਚ ਦਰਦ ਹੋਣ ’ਤੇ ਉਸ ਨੇ ਇਕ ਬੱਚੇ ਨੂੰ ਜਨਮ ਦਿੱਤਾ। ਸਥਾਨਕ ਹੋਣ ਦੇ ਡਰੋਂ ਉਹ ਕੁੜੀ ਨੂੰ ਖੇਤਾਂ ’ਚ ਸੁੱਟ ਗਈ ਸੀ। ਪੁਲਸ ਦਾ ਕਹਿਣਾ ਹੈ ਕਿ ਪੀੜਤਾ ਦਾ ਮੈਡੀਕਲ ਕਰਵਾਇਆ ਜਾਵੇਗਾ ਅਤੇ ਦੋਸ਼ੀ ਦੀ ਗ੍ਰਿਫ਼ਤਾਰੀ ਲਈ ਪੁਲਸ ਟੀਮ ਭੇਜੀ ਜਾਵੇਗੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਮੰਤਰੀ ਮੰਡਲ ਦਾ ਅਹਿਮ ਫ਼ੈਸਲਾ, ਕ੍ਰਿਸਮਸ ਤੋਂ ਪਹਿਲਾਂ ਈਸਾਈ ਭਾਈਚਾਰੇ ਨੂੰ ਸੌਗਾਤ ਦੇਵੇਗੀ ਚੰਨੀ ਸਰਕਾਰ
NEXT STORY