ਅੰਮ੍ਰਿਤਸਰ : ਇੱਥੋਂ ਦੇ ਇਕ ਨਿਜੀ ਹਸਪਤਾਲ 'ਚ ਔਰਤ ਦੀ ਮੌਤ ਦੇ ਮਾਮਲੇ 'ਚ ਉਸ ਦੀ ਮਾਂ ਇਨਸਾਫ ਦੀ ਮੰਗ ਕਰ ਰਹੀ ਹੈ। ਜਾਣਕਾਰੀ ਮੁਤਾਬਕ 8 ਮਹੀਨਿਆਂ ਦੀ ਗਰਭਵਤੀ ਕਾਮਿਨੀ ਚੈੱਕਅਪ ਲਈ ਅੰਮ੍ਰਿਤਸਰ ਦੇ ਇਕ ਨਿਜੀ ਹਸਪਤਾਲ 'ਚ ਲਿਜਾਇਆ ਗਿਆ ਸੀ। ਉੱਥੇ ਡਾਕਟਰਾਂ ਨੇ ਡਿਲਵਰੀ ਕਰਨ ਦੀ ਗੱਲ ਕਹੀ। ਆਪਰੇਸ਼ਨ ਦੌਰਾਨ ਬੱਚੇ ਨੂੰ ਜਨਮ ਦੇਣ ਤੋਂ ਬਾਅਦ ਮਾਂ ਦੀ ਮੌਤ ਹੋ ਗਈ।
ਮ੍ਰਿਤਕਾ ਦੇ ਪਰਿਵਾਰ ਵਾਲਿਆਂ ਨੇ ਡਾਕਟਰ 'ਤੇ ਲਾਪਰਵਾਹੀ ਦਾ ਦੋਸ਼ ਲਾਉਂਦੇ ਹੋਏ ਹਸਪਤਾਲ 'ਚ ਉਸ ਦੌਰਾਨ ਹੰਗਾਮਾ ਕੀਤਾ ਸੀ। ਪਰਿਵਾਰ ਨੂੰ ਕਈ ਦਿਨ ਬੀਤ ਜਾਣ ਦੇ ਬਾਵਜੂਦ ਵੀ ਇਨਸਾਫ ਨਹੀਂ ਮਿਲਿਆ ਹੈ। ਮ੍ਰਿਤਕਾ ਦੀ ਮਾਂ ਨੇ ਕਿਹਾ ਕਿ ਜੇਕਰ ਉਸ ਨੂੰ ਇਨਸਾਫ ਨਾ ਮਿਲਿਆ ਤਾਂ ਉਹ ਡੀ. ਸੀ. ਦਫਤਰ ਅੱਗੇ ਖੁਦਕੁਸ਼ੀ ਕਰ ਲਵੇਗੀ। ਹੁਣ ਦੇਖਣਾ ਹੋਵੇਗਾ ਕਿ ਪੁਲਸ ਦੀ ਜਾਂਚ ਕਦੋਂ ਤੱਕ ਪੂਰੀ ਹੁੰਦੀ ਹੈ।
ਜਨਮ ਅਸ਼ਟਮੀ ਦੇਖਣ ਗਈ ਲੜਕੀ ਨਾਲ ਜਬਰ-ਜ਼ਨਾਹ, ਦੋਸ਼ੀ ਕਾਬੂ
NEXT STORY