ਚੰਡੀਗੜ੍ਹ (ਹਾਂਡਾ) : ਪੰਜਾਬ ਪਰਸੋਨਲ ਮਹਿਕਮੇ ਦੇ ਵਧੀਕ ਮੁੱਖ ਸਕੱਤਰ ਵੱਲੋਂ ਸਾਰੇ ਸਰਕਾਰੀ ਮਹਿਕਮਿਆਂ ਨੂੰ ਗਰਭਵਤੀ ਅਤੇ ਬੀਮਾਰ ਮੁਲਾਜ਼ਮ ਬੀਬੀਆਂ ਅਤੇ ਛੋਟੇ ਬੱਚਿਆਂ ਵਾਲੀਆਂ ਮੁਲਾਜ਼ਮ ਬੀਬੀਆਂ ਨੂੰ ਘਰ ਤੋਂ ਕੰਮ ਕਰਨ ਦੀ ਛੋਟ ਦੇਣ ਦੇ ਨਿਰਦੇਸ਼ ਦਿੱਤੇ ਹਨ।
ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਐਡਵੋਕੇਟ ਐੱਚ. ਸੀ. ਅਰੋੜਾ ਦੀ ਵਿਚਾਰ ਅਧੀਨ ਪਟੀਸ਼ਨ ’ਤੇ ਦਰਜ ਜਵਾਬ 'ਚ ਸਰਕਾਰ ਵੱਲੋਂ ਕਿਹਾ ਗਿਆ ਹੈ ਕਿ ਵਧੀਕ ਮੁੱਖ ਸਕੱਤਰ ਨੇ 26 ਅਗਸਤ ਦੇ ਨਿਰਦੇਸ਼ਾਂ 'ਚ ਕਿਹਾ ਹੈ ਕਿ 9 ਜੂਨ, 2020 ਨੂੰ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗਰਭਵਤੀ ਅਤੇ ਹੋਰ ਬੀਮਾਰੀਆਂ ਤੋਂ ਪੀੜਤ ਮੁਲਾਜ਼ਮ ਬੀਬੀਆਂ ਨੂੰ ਜਿੱਥੋਂ ਤੱਕ ਸੰਭਵ ਹੋਵੇ, ਘਰ ਤੋਂ ਕੰਮ ਕਰਨ ਦੀ ਛੋਟ ਦਿੱਤੀ ਜਾਵੇ।
ਇਹ ਨਿਰਦੇਸ਼ ਸਾਰੇ ਮਹਿਕਮਿਆਂ ਦੇ ਮੁਖੀਆਂ ਨੂੰ ਭੇਜ ਦਿੱਤੇ ਗਏ ਹਨ। ਸੂਬੇ 'ਚ ਕੋਰੋਨਾ ਦੇ ਵੱਧਦੇ ਕਹਿਰ ਦੌਰਾਨ ਇਹ ਫ਼ੈਸਲਾ ਲਿਆ ਗਿਆ ਹੈ।
ਗੁਰੂ ਨਗਰੀ 'ਚ ਕਹਿਰ ਬਣ ਕੇ ਵਰ੍ਹਿਆ ਮੀਂਹ, 2 ਇਮਾਰਤਾਂ ਡਿਗਣ ਕਾਰਨ ਵਾਪਰਿਆ ਭਿਆਨਕ ਹਾਦਸਾ
NEXT STORY