ਰਾਜਪੁਰਾ (ਚਾਵਲਾ, ਨਿਰਦੋਸ਼) : ਸ਼੍ਰੋਮਣੀ ਅਕਾਲੀ ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਟਵਿੱਟਰ ਫਾਈਟ ਕਰਨ ਦੀ ਬਜਾਏ ਕੇਂਦਰ 'ਤੇ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਦਬਾਅ ਬਣਾਉਣ ਲਈ ਆਖਿਆ ਹੈ। ਅੱਜ ਸਥਾਨਕ ਗੁਰਦੁਆਰਾ ਸਿੰਘ ਸਭਾ ਦੇ ਪ੍ਰਧਾਨ ਭਾਈ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਕਰਵਾਏ ਇਕ ਸਮਾਗਮ ਦੌਰਾਨ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦਫ਼ਤਰਾਂ ਵਿਚ ਬਹਿ ਕੇ ਇਕ ਦੂਜੇ ਨੂੰ ਸੋਸ਼ਲ ਮੀਡੀਆ 'ਤੇ ਟਵੀਟ ਕਰਕੇ ਆਪਸ ਵਿਚ ਲੜਾਈ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਅੱਜ ਪੰਜਾਬ, ਹਰਿਆਣਾ ਸਣੇ ਹੋਰਨਾਂ ਸੂਬਿਆਂ ਦੇ ਕਿਸਾਨ ਵੀ ਆਪਣੇ ਪਰਿਵਾਰਾਂ ਦੀ ਔਰਤਾਂ ਸਣੇ ਦਿੱਲੀ ਦੇ ਬਾਰਡਰਾਂ ਤੇ ਸੜਕਾਂ 'ਤੇ ਠੰਡੀਆਂ ਰਾਤਾਂ ਕੱਟਣ ਲਈ ਮਜਬੂਰ ਹਨ।
ਇਹ ਵੀ ਪੜ੍ਹੋ : ਮੰਤਰੀਆਂ ਨਾਲ ਮੀਟਿੰਗ ਤੋਂ ਪਹਿਲਾਂ ਕਿਸਾਨ ਜਥੇਬੰਦੀ ਦਾ ਕੇਂਦਰ ਨੂੰ ਵੱਡਾ ਝਟਕਾ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚਾਹੀਦਾ ਹੈ ਕਿ ਉਹ ਦਫ਼ਤਰਾਂ ਵਿਚ ਬਹਿ ਕੇ ਟਵਿੱਟਰ ਫਾਈਟ ਕਰਨ ਦੀ ਥਾਂ ਕੇਂਦਰ ਨੂੰ ਹਲੂਣਾ ਦੇਣ ਲਈ ਪ੍ਰਧਾਨ ਮੰਤਰੀ ਮੋਦੀ ਦੇ ਨਾਲ ਗੱਲਬਾਤ ਕਰਕੇ ਦਬਾਅ ਬਣਾਉਣਾ ਚਾਹੀਦਾ ਹੈ। ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਹਰਿਆਣਾ ਸਰਕਾਰ ਸੰਘਰਸ਼ ਕਰ ਰਹੇ ਕਿਸਾਨਾਂ ਦੇ ਮਸਲੇ ਹੱਲ ਕਰਵਾਉਣ ਦੀ ਥਾਂ ਦਿੱਲੀ ਵੱਲ ਜਾ ਰਹੇ ਕਿਸਾਨਾਂ 'ਤੇ ਪਾਣੀ ਦੀਆਂ ਵਾਛੜਾਂ, ਅੱਥਰੂ ਗੈਸ ਦੇ ਗੋਲੇ, ਸੜਕਾਂ 'ਤੇ ਟੋਏ ਪੁੱਟ ਕੇ ਤੇ ਡੰਡਿਆਂ ਨਾਲ ਹਮਲਾ ਕਰਵਾ ਕੇ ਆਵਾਜ਼ ਦਬਾਉਣ ਦੀ ਕੋਸ਼ਿਸ਼ ਕਰਦੀ ਹੈ ਅਤੇ ਜਦੋਂ ਕਿਸਾਨ ਸਾਰੀਆਂ ਅੜਚਨਾਂ ਪਾਰ ਕਰ ਕੇ ਦਿੱਲੀ ਪਹੁੰਚੇ ਤਾਂ ਕੇਂਦਰ ਸਰਕਾਰ ਹੁਣ ਸੜਕਾਂ ਤੋਂ ਹਟਾਉਣ ਲਈ ਸ਼ਰਤਾਂ ਰੱਖ ਕੇ ਗੱਲ ਸੁਣਨ ਅਤੇ ਰੋਸ ਧਰਨਾ ਫੇਲ ਕਰਨ ਦੀਆਂ ਕੋਝੀਆਂ ਚਾਲਾਂ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇਕ ਨੀਤੀ ਨਾਲ ਚਾਹੇ ਤਾਂ 24 ਘੰਟਿਆਂ ਵਿਚ ਕਾਲੇ ਕਾਨੂੰਨਾਂ ਨੂੰ ਰੱਦ ਕਰਕੇ ਕਿਸਾਨਾਂ ਨੂੰ ਇਨਸਾਫ ਦੇ ਸਕਦੀ ਹੈ।
ਇਹ ਵੀ ਪੜ੍ਹੋ : ਥਾਣਾ ਜੰਡਿਆਲਾ 'ਚ ਵਾਪਰੀ ਹੈਰਾਨ ਕਰਨ ਵਾਲੀ ਘਟਨਾ, ਉਹ ਹੋਇਆ ਜੋ ਸੋਚਿਆ ਨਾ ਸੀ
ਹੁਣ 'ਮਿਊਜ਼ੀਅਮ ਆਫ਼ ਟ੍ਰੀਜ਼' 'ਚ ਦੇਖੋ ਪਵਿੱਤਰ ਦਰੱਖਤ
NEXT STORY