ਨਵੀਂ ਦਿੱਲੀ/ਜਲੰਧਰ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵਿਚਕਾਰ ਚੱਲ ਰਹੀ ਲੜਾਈ 'ਤੇ ਵਿਰੋਧੀ ਜੰਮ ਕੇ ਨਿਸ਼ਾਨੇ ਸਾਧ ਰਹੇ ਹਨ, ਉੱਥੇ ਹੀ ਅਕਾਲੀ ਦਲ ਵਲੋਂ ਵੀ ਕਾਂਗਰਸ ਦੀ ਇੱਟ ਨਾਲ ਇੱਟ ਵਜਾਉਣ ਦੀ ਪੂਰੀ ਤਿਆਰੀ ਕਰ ਲਈ ਗਈ ਹੈ। ਅਕਾਲੀ ਦਲ ਦੇ ਸੀਨੀਅਰ ਨੇਤਾ ਪ੍ਰੇਮ ਸਿੰਘ ਚੰਦੂਮਾਜਰਾ ਨੇ ਸਿੱਧੂ ਅਤੇ ਕੈਪਟਨ 'ਤੇ ਤੰਜ ਕੱਸਦਿਆਂ ਕਿਹਾ ਹੈ ਕਿ ਸਿੱਧੂ ਅਤੇ ਕੈਪਟਨ ਦੀ ਲੜਾਈ ਦਾ ਖਾਮਿਆਜ਼ਾ ਪੰਜਾਬ ਦੇ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ।
ਉਨ੍ਹਾਂ ਕਿਹਾ ਕਿ ਸਿੱਧੂ ਸਾਹਿਬ ਦੀ ਤਾਂ ਉਹ ਗੱਲ ਹੈ ਕਿ ਨੱਚਣਾ ਵੀ ਤੇ ਘੁੰਡ ਵੀ ਕੱਢਣਾ ਪਰ ਦੋਵੇਂ ਕੰਮ ਇਕੱਠੇ ਨਹੀਂ ਹੋਣੇ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਰਾਜ 'ਚ ਪੰਜਾਬ ਦੀ ਕਾਨੂੰਨ ਵਿਵਸਥਾ ਚਰਮਰਾ ਗਈ ਹੈ। ਚੰਦੂਮਾਜਰਾ ਨੇ ਕਿਹਾ ਕਿ ਕਾਂਗਰਸ ਸਰਕਾਰ ਦੀ ਧੱਕੇਸ਼ਾਹੀ ਖਿਲਾਫ ਅਕਾਲੀ ਦਲ ਹੁਣ ਧਰਨੇ ਲਾਵੇਗਾ, ਜਿਸ ਦੇ ਤਹਿਤ ਪਾਰਟੀ ਵਲੋਂ 12 ਜੁਲਾਈ ਨੂੰ ਮੋਗਾ, 17 ਨੂੰ ਪਟਿਆਲਾ ਅਤੇ 23 ਨੂੰ ਗੁਰਦਾਸਪੁਰ 'ਚ ਧਰਨਾ ਦਿੱਤਾ ਜਾਵੇਗਾ। ਉਨ੍ਹਾਂ ਨੇ ਕੈਪਟਨ ਸਰਕਾਰ ਨੂੰ ਲਾਅਰਿਆਂ ਦੀ ਸਰਕਾਰ ਦੱਸਿਆ ਹੈ। ਉਨ੍ਹਾਂ ਕਿਹਾ ਹੈ ਕਿ ਕਾਂਗਰਸ ਨੇ ਸੱਤਾ ਪ੍ਰਾਪਤੀ ਲਈ ਲੋਕਾਂ ਨਾਲ ਵਿਸ਼ਵਾਸਘਾਤ ਕੀਤਾ ਹੈ।
ਕਲਯੁੱਗੀ ਸਹੁਰਿਆਂ ਨੇ ਗਰਭਵਤੀ ਨੂੰਹ ਦੇ ਖਾਣੇ 'ਚ ਮਿਲਾਇਆ ਜ਼ਹਿਰ, ਹੋਈ ਮੌਤ
NEXT STORY