ਚੰਡੀਗੜ੍ਹ (ਅਸ਼ਵਨੀ) : ਸ਼੍ਰੋਮਣੀ ਅਕਾਲੀ ਦਲ ਨੇ ਭਾਰਤੀ ਜਨਤਾ ਪਾਰਟੀ ਦੀ ਪੰਜਾਬ ਇਕਾਈ ਨੂੰ ਆਖਿਆ ਕਿ ਉਹ ਆਪਣੀ ਹਾਈਕਮਾਂਡ ਨੂੰ ਪੁੱਛੇ ਕਿ ਉਸ ਨੇ ਅਟਲ ਬਿਹਾਰੀ ਵਾਜਪਾਈ ਦੇ ਮੂਲ ਸਿਧਾਂਤ ਕਿਉਂ ਛੱਡ ਦਿੱਤੇ ਅਤੇ ਅਕਾਲੀ ਦਲ ਦੇ ਮਾਮਲੇ 'ਚ ਨਫ਼ਰਤ ਭਰੀ ਸਿਆਸਤ ਕਰ ਕੇ ਗਠਜੋੜ ਧਰਮ ਕਿਉਂ ਨਹੀਂ ਨਿਭਾਇਆ ਅਤੇ ਸੂਬੇ 'ਚ ਸ਼ਾਂਤੀ ਤੇ ਫਿਰਕੂ ਸਦਭਾਵਨਾ ਖਰਾਬ ਕਰਨ ਵਾਸਤੇ ਨਫ਼ਰਤ ਭਰੀ ਸਿਆਸਤ ਕੀਤੀ।
ਇਹ ਵੀ ਪੜ੍ਹੋ : ਪੰਜਾਬ ਕੈਬਨਿਟ ਦੀ ਮੀਟਿੰਗ 'ਚ ਅਹਿਮ ਫ਼ੈਸਲਾ, 'ਪੰਜਾਬ ਕੰਟਰੈਕਟਰ ਲੇਬਰ ਰੂਲਜ਼' 'ਚ ਹੋਵੇਗੀ ਸੋਧ
ਅੰਮ੍ਰਿਤਸਰ ਆਧਾਰਿਤ ਕੁੱਝ ਭਾਜਪਾ ਆਗੂਆਂ ’ਤੇ ਵਰ੍ਹਦਿਆਂ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਆਖਿਆ ਕਿ ਅਜਿਹਾ ਜਾਪਦਾ ਹੈ ਕਿ ਪੰਜਾਬ ਭਾਜਪਾ ਨੇ ਕਾਂਗਰਸ ਦੀ ‘ਪਾੜੋ ਤੇ ਰਾਜ ਕਰੋ’ ਦੀ ਨੀਤੀ ਅਪਣਾ ਲਈ ਹੈ, ਜਿਸ ਦਾ ਸੂਬੇ ’ਤੇ ਬਹੁਤ ਮਾਰੂ ਅਸਰ ਪੈ ਸਕਦਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬੀਆਂ ਨੂੰ ਅਪੀਲ ਕਰਦਾ ਹੈ ਕਿ ਉਹ ਪੰਜਾਬ ਭਾਜਪਾ ਦੇ ਆਗੂਆਂ ਵਲੋਂ ਖੇਡੀ ਜਾ ਰਹੀ ਖ਼ਤਰਨਾਕ ਖੇਡ ਨੂੰ ਸਮਝਣ, ਜਿਸ ਤਹਿਤ ਭਾਜਪਾ ਦੇ ਸੂਬਾਈ ਆਗੂ ਸੂਬੇ ਦੀ ਸ਼ਾਂਤੀ ਭੰਗ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਇਹ ਆਗੂ ਇਕ ਭਰਾ ਨੂੰ ਦੂਜੇ ਭਰਾ ਖ਼ਿਲਾਫ਼ ਲੜਵਾਉਣਾ ਚਾਹੁੰਦੇ ਹਨ ਅਤੇ ਇਨ੍ਹਾਂ ਦਾ ਮਕਸਦ ਪਕੜ ਬਣਾਉਣਾ ਹੈ ਕਿਉਂਕਿ ਇਨ੍ਹਾਂ ਨੂੰ ਲੋਕਾਂ ਨੇ ਤਿੰਨ ਖੇਤੀ ਕਾਨੂੰਨਾਂ ਦੇ ਬਣਨ ਮਗਰੋਂ ਠੁਕਰਾ ਦਿੱਤਾ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ ਨਵੇਂ ਸਾਲ ਲਈ 'ਗਜ਼ਟਿਡ ਛੁੱਟੀਆਂ' ਦਾ ਐਲਾਨ, ਜਾਰੀ ਹੋਈ ਸੂਚੀ
ਸਥਾਨਕ ਆਗੂਆਂ ਨੂੰ ਕੇਂਦਰ ਖ਼ਿਲਾਫ਼ ਡਟਣ ਦਾ ਸੱਦਾ ਦਿੰਦਿਆਂ ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਤੁਸੀਂ ਆਪਣੀ ਪਾਰਟੀ ਦੀ ਲੀਡਰਸ਼ਿਪ ਨੂੰ ਪੁੱਛੋ ਕਿ ਉਸ ਨੇ ਅਟਲ ਬਿਹਾਰੀ ਵਾਜਪਾਈ ਦੀ ਉਦਾਰਵਾਦੀ ਨੀਤੀ ਕਿਉਂ ਛੱਡ ਦਿੱਤੀ ਤੇ ਤੁਹਾਨੂੰ ਨਾਲ ਰੱਖਣਾ ਕਿਉਂ ਭੁੱਲ ਗਏ। ਬਜਾਏ ਅਕਾਲੀ ਦਲ ਦੇ ਖ਼ਿਲਾਫ਼ ਜ਼ਹਿਰ ਉਗਲਣ ਦੇ, ਤੁਸੀਂ ਕੇਂਦਰ ਸਰਕਾਰ ਨੂੰ ਪੁੱਛੋ ਕਿ ਉਸ ਨੇ ਕਿਸਾਨ ਵਿਰੋਧੀ ਸਟੈਂਡ ਕਿਉਂ ਲਿਆ ਤੇ ਕਿਸਾਨ ਵਿਰੋਧੀ ਲੀਹ ਕਿਉਂ ਫੜ੍ਹੀ। ਉਨ੍ਹਾਂ ਕਿਹਾ ਕਿ ਨਵੀਂ ਭਾਜਪਾ ਕਾਰਪੋਰੇਟ ਸੈਕਟਰ ਦੀ ਲੀਹ ’ਤੇ ਕਿਉਂ ਚੱਲ ਰਹੀ ਹੈ ?
ਇਹ ਵੀ ਪੜ੍ਹੋ : ਚੰਡੀਗੜ੍ਹ 'ਚ 'ਠੰਡ' ਨੇ ਤੋੜਿਆ 5 ਸਾਲਾਂ ਦਾ ਰਿਕਾਰਡ, ਮੰਗਲਵਾਰ ਰਹੀ ਸੀਜ਼ਨ ਦੀ ਸਭ ਤੋਂ ਠੰਡੀ ਰਾਤ
ਇਸ ਨੇ ਜਿਨ੍ਹਾਂ ਦੇ ਹਿੱਤ ਪ੍ਰਭਾਵਿਤ ਹੁੰਦੇ ਹਨ, ਉਨ੍ਹਾਂ ਨਾਲ ਸਲਾਹ-ਮਸ਼ਵਰਾ ਕੀਤੇ ਬਗੈਰ ਕਾਨੂੰਨ ਕਿਉਂ ਬਣਾਇਆ ਅਤੇ ਉਹ ਕਿਸਾਨਾਂ ਨੂੰ ਅਜਿਹਾ ਤੋਹਫਾ ਦੇਣ ਲਈ ਕਿਉਂ ਬਜ਼ਿੱਦ ਹੈ, ਜੋ ਕਿਸਾਨ ਲੈਣਾ ਨਹੀਂ ਚਾਹੁੰਦੇ ? ਉਨ੍ਹਾਂ ਕਿਹਾ ਕਿ ਜੇਕਰ ਇਸ ਮਾਮਲੇ 'ਚ ਇਨ੍ਹਾਂ ਨੇ ਸ਼੍ਰੋਮਣੀ ਅਕਾਲੀ ਦੀ ਸਲਾਹ ਮੰਨੀ ਹੁੰਦੀ ਤਾਂ ਫਿਰ ਸ਼ਾਇਦ ਇਹ ਦਿਨ ਨਾ ਦੇਖਣੇ ਪੈਂਦੇ।
ਨੋਟ : ਅਕਾਲੀ ਦਲ ਦੇ ਪੰਜਾਬ ਭਾਜਪਾ ਨੂੰ ਕੀਤੇ ਸਵਾਲਾਂ ਬਾਰੇ ਦਿਓ ਰਾਏ
ਲੁਧਿਆਣਾ ਜ਼ਿਲ੍ਹੇ 'ਚ ਕੋਰੋਨਾ ਕਾਰਨ 3 ਮਰੀਜ਼ਾਂ ਦੀ ਮੌਤ, 64 ਨਵੇਂ ਮਾਮਲੇ
NEXT STORY