ਫਤਿਹਗੜ੍ਹ ਸਾਹਿਬ(ਜਗਦੇਵ)-ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਦੇਸ਼ ਤੇ ਸੂਬਾ ਵਾਸੀਆਂ ਸਾਹਮਣੇ ਆਪਣੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਕੀਤੇ ਕੰਮਾਂ ਦਾ ਰਿਪੋਰਟ ਕਾਰਡ ਪੇਸ਼ ਕਰਨਾ ਸ਼ਲਾਘਾਯੋਗ ਹੈ, ਜਿਸ ਤੋਂ ਸੇਧ ਲੈ ਕੇ ਸਿਆਸਤਦਾਨ ਸਮਾਜ ਦੀ ਕਸਵੱਟੀ 'ਤੇ ਖਰਾ ਉਤਰ ਸਕਦੇ ਹਨ। ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਪ੍ਰ੍ਰੈ੍ਰੱਸ ਬਿਆਨ ਜਾਰੀ ਕਰਦਿਆਂ ਕੀਤਾ। ਪ੍ਰੋ. ਬਡੂੰਗਰ ਨੇ ਕਿਹਾ ਕਿ ਪ੍ਰੋ. ਚੰਦੂਮਾਜਰਾ ਨੇ ਰਿਪੋਰਟ ਕਾਰਡ ਪੇਸ਼ ਕਰਕੇ ਮੈਂਬਰ ਪਾਰਲੀਮੈਂਟਾਂ ਤੇ ਵਿਧਾਨਕਾਰਾਂ ਨੂੰ ਵੀ ਕੀਤੇ ਗਏ ਕਾਰਜਾਂ ਦਾ ਵੇਰਵਾ ਲੋਕਾਂ ਸਾਹਮਣੇ ਰੱਖਣ ਦਾ ਰਸਤਾ ਵਿਖਾਇਆ ਹੈ, ਜਿਸ ਲਈ ਪ੍ਰੋ. ਚੰਦੂਮਾਜਰਾ ਵਧਾਈ ਦੇ ਪਾਤਰ ਹਨ। ਪ੍ਰੋ. ਬਡੂੰਗਰ ਨੇ ਕਿਹਾ ਕਿ ਪੰਜਾਬ ਤੇ ਖ਼ਾਸ ਕਰਕੇ ਆਪਣੇ ਸੰਸਦੀ ਹਲਕੇ 'ਚ ਲੋਕ ਭਲਾਈ ਦੇ ਮਿਸਾਲੀ ਕੰਮ ਕਰਨ ਦੇ ਨਾਲ-ਨਾਲ ਸਿੱਖ ਕੌਮ ਨਾਲ ਸਬੰਧਤ ਮੁੱਦਿਆਂ ਨੂੰ ਲੈ ਕੇ ਪੂਰੇ ਜ਼ੋਰ-ਸ਼ੋਰ ਨਾਲ ਦੇਸ਼ ਦੀ ਪਾਰਲੀਮੈਂਟ 'ਚ ਆਵਾਜ਼ ਬੁਲੰਦ ਕੀਤੀ, ਜਿਸ ਕਰਕੇ ਪ੍ਰੋ. ਚੰਦੂਮਾਜਰਾ ਆਪਣੇ ਚੰਗੇ ਕਾਰਜਾਂ ਕਰਕੇ ਇਕ ਸਫਲ ਸੰਸਦ ਹੋ ਨਿਬੜੇ ਹਨ। ਉਨ੍ਹਾਂ ਜ਼ਿਕਰ ਕੀਤਾ ਕਿ ਪ੍ਰੋ. ਚੰਦੂਮਾਜਰਾ ਨੂੰ ਸ੍ਰੇਸ਼ਠ ਮੈਂਬਰ ਪਾਰਲੀਮੈਂਟ ਦਾ ਐਵਾਰਡ ਮਿਲਣਾ ਵੀ ਫਖ਼ਰ ਵਾਲੀ ਗੱਲ ਹੈ, ਜਿਨ੍ਹਾਂ ਨੂੰ ਬਿਹਤਰ ਕਾਰਗੁਜ਼ਾਰੀ ਬਦਲੇ ਇਹ ਸਨਮਾਨ ਦਿੱਤਾ ਗਿਆ ਸੀ।
ਕੈਨੇਡਾ ਭੇਜਣ ਦੇ ਨਾਂ 'ਤੇ ਠੱਗੀ
NEXT STORY