ਨਵੀਂ ਦਿੱਲੀ— ਆਨੰਦਪੁਰ ਸਾਹਿਬ ਤੋਂ ਅਕਾਲੀ ਦਲ ਦੇ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਸੋਮਵਾਰ ਨੂੰ ਲੋਕ ਸਭਾ 'ਚ ਪਟਿਆਲਾ 'ਚ ਅਧਿਆਪਕਾਂ 'ਤੇ ਹੋਏ ਲਾਠੀਚਾਰਜ ਦਾ ਮੁੱਦਾ ਚੁੱਕਣਗੇ। ਚੰਦੂਮਾਜਰਾ ਨੇ ਕਿਹਾ ਕਿ ਅਧਿਆਪਕਾਂ 'ਤੇ ਜਿਸ ਤਰ੍ਹਾਂ ਕੈਪਟਨ ਸਰਕਾਰ ਦਮਨਕਾਰੀ ਨੀਤੀ ਅਪਣਾ ਰਹੀ ਹੈ, ਇਸ 'ਚ ਕੇਂਦਰ ਨੂੰ ਵੀ ਦਖਲ ਦੇਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਬਹੁਤ ਹੀ ਨਿੰਦਾਯੋਗ ਹੈ ਕਿ ਕੈਪਟਨ ਅਤੇ ਉਨ੍ਹਾਂ ਦਾ ਕੋਈ ਵੀ ਮੰਤਰੀ ਇਨ੍ਹਾਂ ਅਧਿਆਪਕਾਂ ਨਾਲ ਗੱਲ ਕਰਨ ਲਈ ਰਾਜੀ ਨਹੀਂ ਹੈ। ਇਸ ਤਰ੍ਹਾਂ ਸਰਕਾਰ ਕਿਵੇਂ ਚੱਲੇਗੀ। ਇਸ ਦਾ ਖਾਮਿਆਜ਼ਾ ਕਾਂਗਰਸ ਨੂੰ ਲੋਕ ਸਭਾ ਚੋਣਾਂ 'ਚ ਭੁਗਤਣਾ ਪਵੇਗਾ, ਉਨ੍ਹਾਂ ਦੀ ਜ਼ਮਾਨਤ ਜ਼ਬਤ ਹੋਵੇਗੀ।
ਚੰਦੂਮਾਜਰਾ ਨੇ ਕਿਹਾ ਕਿ ਕੈਪਟਨ ਸਰਕਾਰ ਤਾਨਾਸ਼ਾਹ ਹੋ ਗਈ ਹੈ। ਸਾਈਲੈਂਟ ਪ੍ਰੋਟੈਸਟ ਕਰ ਰਹੇ ਅਧਿਆਪਕਾਂ 'ਤੇ ਪਾਣੀ ਸੁੱਟਿਆ ਗਿਆ, ਲਾਠੀਚਾਰਜ ਕੀਤਾ ਗਿਆ, ਔਰਤਾਂ ਨੂੰ ਵੀ ਨਹੀਂ ਬਖਸ਼ਿਆ। ਇਹ ਕਿੱਥੋਂ ਦੀ ਸਰਕਾਰ ਹੈ। ਮੈਂ ਕੇਂਦਰ ਸਰਕਾਰ ਨੂੰ ਕਹਾਂਗਾ ਕਿ ਮਾਮਲੇ 'ਚ ਦਖਲ ਦੇਣ ਅਤੇ ਅਧਿਆਪਕਾਂ ਦੀਆਂ ਮੰਗਾਂ ਦਾ ਜਾਇਜ਼ ਹਨ।
ਜ਼ਿਕਰਯੋਗ ਹੈ ਕਿ ਅਧਿਆਪਕਾਂ ਨੇ ਪਹਿਲਾਂ ਵੀ ਪੂਰੀਆਂ ਤਨਖਾਹਾਂ ਲੈਣ ਅਤੇ ਹੱਕੀ ਮੰਗਾਂ ਮਨਵਾਉਣ ਲਈ ਪਟਿਆਲਾ ਵਿਖੇ ਲਗਭਗ 56 ਦਿਨ ਲੰਬਾ ਮਰਨ ਵਰਤ ਰੱਖਿਆ ਸੀ। ਪੰਜਾਬ ਦੇ ਸਿੱਖਿਆ ਮੰਤਰੀ ਨੇ ਖੁਦ ਧਰਨੇ ਵਿਚ ਆ ਕੇ ਇਹ ਮਰਨ ਵਰਤ ਖੁੱਲ੍ਹਵਾਇਆ ਸੀ ਕਿ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਨੂੰ ਪੂਰਾ ਕੀਤਾ ਜਾਵੇਗਾ। ਹੁਣ 2 ਮਹੀਨਿਆਂ ਤੋਂ ਵਧ ਸਮਾਂ ਲੰਘਣ ਕਾਰਨ ਪੰਜਾਬ ਸਰਕਾਰ ਨੇ ਅਧਿਆਪਕਾਂ ਦੀ ਨਹੀਂ ਸੁਣੀ। ਹਜ਼ਾਰਾਂ ਅਧਿਆਪਕਾਂ ਇਸ ਗੱਲ ਤੋਂ ਦੁਖੀ ਹੋ ਕੇ ਐਤਵਾਰ ਨੂੰ ਸੀ.ਐੱਮ. ਸਿਟੀ ਦਾ ਘਿਰਾਅ ਕਰਨ ਪੁੱਜੇ ਤਾਂ ਪੁਲਸ ਵਲੋਂ ਉਨ੍ਹਾਂ 'ਤੇ ਡਾਂਗ ਬੇਕਿਰਕ ਵਰ੍ਹਾਈ ਗਈ। ਪਾਣੀ ਦੀਆਂ ਵਾਛੜਾਂ ਸੁੱਟੀਆਂ ਗਈਆਂ। ਇਸ ਲਾਠੀਚਾਰਜ 'ਚ ਮਹਿਲਾ ਅਧਿਆਪਕਾਂ ਨੂੰ ਵੀ ਨਹੀਂ ਬਖਸ਼ਿਆ ਗਿਆ। ਇਸ ਦੌਰਾਨ ਕਈ ਅਧਿਆਪਕ ਜ਼ਖਮੀ ਹੋ ਗਏ ਸਨ।
ਆਗਾਮੀ ਲੋਕ ਸਭਾ ਚੋਣਾਂ 'ਚ ਨੌਜਵਾਨਾਂ ਦੀ ਅਹਿਮ ਭੂਮਿਕਾ ਰਹੇਗੀ : ਢੀਂਡਸਾ
NEXT STORY