ਰਾਜਪੁਰਾ : ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਅਤੇ ਪਟਿਆਲਾ ਤੋਂ ਸੰਸਦ ਮੈਂਬਰ ਪਰਨੀਤ ਕੌਰ ਨੇ ਰਾਜਪੁਰਾ ਵਾਸੀਆਂ ਨੂੰ ਵੱਡਾ ਤੋਹਫ਼ਾ ਦਿੰਦੇ ਹੋਏ ਇੱਥੇ 7 ਏਕੜ ਥਾਂ 'ਚ 7 ਕਰੋੜ ਰੁਪਏ ਦੀ ਲਾਗਤ ਨਾਲ ਨਵੇਂ ਉਸਾਰੇ ਜਾਣ ਵਾਲੇ ਖੇਡ ਕੰਪਲੈਕਸ ਸਟੇਡੀਆਮ ਦੀ ਉਸਾਰੀ ਦਾ ਨੀਂਹ ਪੱਥਰ ਰੱਖਿਆ। ਪਰਨੀਤ ਕੌਰ ਨੇ ਕਿਹਾ ਕਿ ਇਹ ਖੇਡ ਸਟੇਡੀਅਮ ਹਲਕਾ ਰਾਜਪੁਰਾ ਦੇ ਵਿਧਾਇਕ ਹਰਦਿਆਲ ਸਿੰਘ ਕੰਬੋਜ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਵਿਸ਼ੇਸ਼ ਤੌਰ 'ਤੇ ਰਾਜਪੁਰਾ ਦੇ ਨੌਜਵਾਨਾਂ ਨੂੰ ਖੇਡ ਨਾਲ ਜੋੜਨ ਲਈ ਪਾਸ ਕਰਵਾਇਆ ਗਿਆ ਸੀ।
ਇਹ ਵੀ ਪੜ੍ਹੋ : ਪੰਜਾਬ ਦੇ ਮਾਨਸਾ ਜ਼ਿਲ੍ਹੇ 'ਚ ਪਹਿਲੇ AC ਸਰਕਾਰੀ ਸਕੂਲ ਦਾ ਉਦਘਾਟਨ, ਇਹ ਚੀਜ਼ਾਂ ਬਣੀਆਂ ਖਿੱਚ ਦਾ ਕੇਂਦਰ

ਉਨ੍ਹਾਂ ਦੱਸਿਆ ਕਿ ਪੰਜਾਬ ਦੇ ਖੇਡ ਵਿਭਾਗ ਵੱਲੋਂ ਇਸ ਅਤਿ-ਆਧੁਨਿਕ ਖੇਡ ਕੰਪਲੈਕਸ ਨੂੰ ਦੋ ਪੜਾਵਾਂ 'ਚ ਇਕ ਰਿਕਾਰਡ ਸਮੇਂ 'ਚ ਤਿਆਰ ਕਰਵਾਇਆ ਜਾਵੇਗਾ। ਪਰਨੀਤ ਕੌਰ ਨੇ ਕਿਹਾ ਕਿ ਇਸ ਉੱਚ ਤਕਨੀਕ ਖੇਡ ਸਟੇਡੀਅਮ 'ਚ ਸਾਰੀਆਂ ਪ੍ਰਮੁੱਖ ਖੇਡਾਂ ਦੇ ਗਰਾਊਂਡ ਹੋਣਗੇ ਅਤੇ ਸਾਡੇ ਉੱਭਰਦੇ ਖਿਡਾਰੀਆਂ ਨੂੰ ਆਪਣੇ ਹੁਨਰ ਨੂੰ ਨਿਖਾਰਨ ਦਾ ਚੰਗਾ ਮੌਕਾ ਮਿਲੇਗਾ।
ਇਹ ਵੀ ਪੜ੍ਹੋ : ਅਲਗੋਜ਼ੇ ਵਜਾਉਣ ਵਾਲੀ ਇਹ ਸਿੰਘਣੀ ਪੂਰੀ ਦੁਨੀਆ 'ਚ ਛਾਈ, ਇੰਡੀਆ ਬੁੱਕ 'ਚ ਦਰਜ ਹੋਇਆ ਰਿਕਾਰਡ (ਤਸਵੀਰਾਂ)

ਪਰਨੀਤ ਕੌਰ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਖੇਡਾਂ ਤੇ ਖਿਡਾਰੀਆਂ ਨੂੰ ਪ੍ਰਫੁੱਲਿਤ ਕਰਨ ਦੀ ਨੀਤੀ 'ਤੇ ਚੱਲ ਰਹੀ ਹੈ, ਜਿਸ ਲਈ ਸੂਬੇ ਦੇ ਖਿਡਾਰੀਆਂ ਨੂੰ ਵਧੀਆ ਖੇਡ ਸਹੂਲਤਾਂ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਵੱਲੋਂ ਨਵੀਂ ਖੇਡ ਨੀਤੀ-2018 ਲਾਗੂ ਕੀਤੀ ਗਈ ਹੈ।
ਇਹ ਵੀ ਪੜ੍ਹੋ : ਸ਼ਰਮਨਾਕ : ਲੁਧਿਆਣਾ 'ਚ ਮਿਲੀ ਨਵਜਨਮੇ ਬੱਚੇ ਦੀ ਲਾਸ਼, ਸਰੀਰ 'ਤੇ ਰੇਂਗ ਰਹੇ ਸਨ ਕੀੜੇ

ਉਨ੍ਹਾਂ ਦੱਸਿਆ ਕਿ ਇਸੇ ਤਹਿਤ ਹੀ ਕੈਪਟਨ ਸਰਕਾਰ ਨੇ ਓਲੰਪਿਕ ਵਿਚ ਹਿੱਸਾ ਲੈਣ ਵਾਲੇ ਪੰਜਾਬ ਦੇ ਖਿਡਾਰੀਆਂ ਨੂੰ 28.36 ਕਰੋੜ ਰੁਪਏ ਦੀ ਨਕਦ ਰਾਸ਼ੀ ਨਾਲ ਸਨਮਾਨਿਤ ਕਰਕੇ ਨੌਜਵਾਨਾਂ ਨੂੰ ਖੇਡਾਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਹੈ।

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਪੰਜਾਬ ਦੇ ਮਾਨਸਾ ਜ਼ਿਲ੍ਹੇ 'ਚ ਪਹਿਲੇ AC ਸਰਕਾਰੀ ਸਕੂਲ ਦਾ ਉਦਘਾਟਨ, ਇਹ ਚੀਜ਼ਾਂ ਬਣੀਆਂ ਖਿੱਚ ਦਾ ਕੇਂਦਰ
NEXT STORY