ਪਟਿਆਲਾ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਅਤੇ ਪਟਿਆਲਾ ਤੋਂ ਸੰਸਦ ਮੈਂਬਰ ਪਰਨੀਤ ਕੌਰ ਦੇ ਭਾਜਪਾ 'ਚ ਸ਼ਾਮਲ ਹੋਣ ਦੀਆਂ ਕਿਆਸਰਾਈਆਂ ਤੇਜ਼ ਹੋ ਗਈਆਂ ਹਨ। ਸੂਤਰਾਂ ਦੇ ਮੁਤਾਬਕ ਪਰਨੀਤ ਕੌਰ ਜਲਦੀ ਹੀ ਭਾਜਪਾ 'ਚ ਸ਼ਾਮਲ ਹੋ ਸਕਦੇ ਹਨ। ਦੱਸਿਆ ਜਾ ਰਿਹਾ ਹੈ ਕਿ ਇਸਦੇ ਲਈ ਉਹ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਹੋਰ ਸੀਨੀਅਰ ਆਗੂਆਂ ਨਾਲ ਮੁਲਾਕਾਤ ਤੋਂ ਬਾਅਦ ਭਾਜਪਾ 'ਚ ਸ਼ਾਮਲ ਹੋ ਸਕਦੇ ਹਨ।
ਇਹ ਵੀ ਪੜ੍ਹੋ : ਹਾਈਕੋਰਟ ਦਾ ਅਹਿਮ ਫ਼ੈਸਲਾ : ਵਿਧਵਾ ਜੇਕਰ ਪਤੀ ਦੇ ਭਰਾ ਨਾਲ ਵਿਆਹ ਕਰੇ ਤਾਂ ਵੀ ਮਿਲੇਗੀ 'ਫੈਮਿਲੀ ਪੈਨਸ਼ਨ'
ਪਹਿਲਾਂ ਇਹ ਮੰਨਿਆ ਜਾ ਰਿਹਾ ਸੀ ਕਿ ਅਮਿਤ ਸ਼ਾਹ ਦੀ ਪਟਿਆਲਾ 'ਚ ਰੈਲੀ ਦੌਰਾਨ ਪਰਨੀਤ ਕੌਰ ਨੇ ਭਾਜਪਾ 'ਚ ਸ਼ਾਮਲ ਹੋਣਾ ਸੀ ਪਰ ਹੁਣ ਅਮਿਤ ਸ਼ਾਹ ਦਾ ਕੋਈ ਜ਼ਰੂਰੀ ਰੁਝੇਵਾਂ ਹੋਣ ਕਾਰਨ 29 ਜਨਵਰੀ ਨੂੰ ਉਨ੍ਹਾਂ ਦੀ ਪਟਿਆਲਾ 'ਚ ਹੋਣ ਵਾਲੀ ਰੈਲੀ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ 'ਮੌਸਮ' ਨੂੰ ਲੈ ਕੇ ਚੰਗੀ ਖ਼ਬਰ, ਕਈ ਥਾਵਾਂ 'ਤੇ ਪੈ ਰਿਹਾ ਮੀਂਹ, ਮਿਲੇਗੀ ਸੀਤ ਲਹਿਰ ਤੋਂ ਰਾਹਤ
ਸੂਤਰਾਂ ਦੇ ਹਵਾਲੇ ਤੋਂ ਇਹ ਵੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਪਰਨੀਤ ਕੌਰ ਹੁਣ ਅਮਿਤ ਸ਼ਾਹ ਦੀ ਰੈਲੀ ਦਾ ਇੰਤਜ਼ਾਰ ਕਰ ਸਕਦੇ ਹਨ ਜਾਂ ਫਿਰ ਦਿੱਲੀ ਜਾ ਕੇ ਭਾਜਪਾ 'ਚ ਸ਼ਾਮਲ ਹੋ ਸਕਦੇ ਹਨ। ਫਿਲਹਾਲ ਇਸ ਬਾਰੇ ਕਿਸੇ ਤਰ੍ਹਾਂ ਦੀ ਪੁਸ਼ਟੀ ਨਹੀਂ ਹੋ ਸਕੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਦਿਨ ਚੜ੍ਹਦਿਆਂ ਇਟਲੀ ਤੋਂ ਆਈ ਮੰਦਭਾਗੀ ਖ਼ਬਰ, ਪੰਜਾਬੀ ਨੌਜਵਾਨ ਦੀ ਹੋਈ ਮੌਤ
NEXT STORY