ਲੁਧਿਆਣਾ (ਹਿਤੇਸ਼) - ਲੋਕ ਸਭਾ ਦੀਆਂ ਆਮ ਚੋਣਾਂ ਭਾਵੇਂ ਅਗਲੇ ਸਾਲ ਹੋਣ ਵਾਲੀਆਂ ਹਨ ਪਰ ਚੋਣ ਕਮਿਸ਼ਨ ਵੱਲੋਂ ਇਸ ਦੀਆਂ ਪਹਿਲਾਂ ਹੀ ਤਿਆਰੀਆਂ ਕਰਨੀ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸ ਦੀ ਸ਼ੁਰੂਆਤ ਵੋਟਰ ਸੂਚੀ ਦੀ ਸੁਧਾਈ ਦੇ ਨਾਲ ਹੋਵੇਗੀ, ਜਿਸ ਲਈ ਬੀ.ਐੱਲ.ਓਜ਼ ਨੂੰ ਸਿਖਲਾਈ ਦੇਣ ਦਾ ਕੰਮ ਸ਼ੁਰੂ ਹੋ ਗਿਆ ਹੈ। ਇਸ ਸਬੰਧ ਵਿੱਚ 21 ਜੁਲਾਈ ਤੋਂ ਡੋਰ ਟੂ ਡੋਰ ਸਰਵੇ ਸ਼ੁਰੂ ਕੀਤਾ ਜਾਵੇਗਾ। ਇਹ ਮੁਹਿੰਮ ਇੱਕ ਮਹੀਨੇ ਤੱਕ ਜਾਰੀ ਰਹੇਗੀ ਅਤੇ ਇਸ ਤੋਂ ਬਾਅਦ ਇਤਰਾਜ਼ ਮੰਗਣ ਲਈ ਸਪਲੀਮੈਂਟਰੀ ਵੋਟਰ ਸੂਚੀ ਜਾਰੀ ਕੀਤੀ ਜਾਵੇਗੀ, ਜਿਸ ਦੀ ਪ੍ਰਕਿਰਿਆ ਨੂੰ ਅਗਲੇ ਸਾਲ 5 ਜਨਵਰੀ ਤੱਕ ਅੰਤਿਮ ਰੂਪ ਦੇਣ ਦਾ ਟੀਚਾ ਰੱਖਿਆ ਗਿਆ ਹੈ।
ਇਹ ਵੀ ਪੜ੍ਹੋ : ਮਹਿੰਗਾਈ ਦੌਰਾਨ ਘਟ ਸਕਦੀਆਂ ਹਨ ਘਿਓ-ਮੱਖਣ ਦੀਆਂ ਕੀਮਤਾਂ, GST ਦਰਾਂ ’ਚ ਕਟੌਤੀ ਕਰੇਗੀ ਸਰਕਾਰ
ਕਰਮਚਾਰੀਆਂ ਰਾਹੀਂ ਅਪਣਾਈ ਜਾਵੇਗੀ ਇਹ ਪ੍ਰਕਿਰਿਆ, ਆਨਲਾਈਨ ਵੀ ਕਰ ਸਕਦੇ ਹੋ ਅਪਲਾਈ
ਇਸ ਦੌਰਾਨ ਪੁਰਾਣੇ ਵੋਟਰਾਂ ਵਿੱਚੋਂ ਕਿਸੇ ਦੀ ਮੌਤ, ਵਿਆਹ ਜਾਂ ਸ਼ਿਫਟ ਹੋਣ ਦੇ ਕਾਰਨ ਸੂਚੀ ਵਿੱਚੋਂ ਨਾਮ ਹਟਾਏ ਜਾਣ ਦੀ ਸੂਚਨਾ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਵੋਟਰ ਸੂਚੀ ਵਿਚ ਆਪਣਾ ਨਾਂ, ਪਿਤਾ ਜਾਂ ਪਤੀ ਦਾ ਨਾਂ, ਪਤਾ ਸਹੀ ਕਰਵਾਉਣ ਲਈ ਅਪਲਾਈ ਕਰ ਸਕਦੇ ਹੋ। ਹਾਲਾਂਕਿ ਇਹ ਸਾਰੀਆਂ ਸਹੂਲਤਾਂ ਚੋਣ ਕਮਿਸ਼ਨ ਵੱਲੋਂ ਆਨਲਾਈਨ ਸਿਸਟਮ ਰਾਹੀਂ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਇਹ ਵੀ ਪੜ੍ਹੋ : ਲਗਜ਼ਰੀ ਅਤੇ ਪ੍ਰੀਮੀਅਮ ਘਰਾਂ ਦੀ ਮੰਗ ’ਚ ਉਛਾਲ, 3-ਬੀ. ਐੱਚ. ਕੇ. ਦੇ ਫਲੈਟ ਬਣੇ ਪਹਿਲੀ ਪਸੰਦ
17 ਸਾਲ ਤੋਂ ਵੱਧ ਉਮਰ ਦੇ ਨੌਜਵਾਨਾਂ ਦੀ ਹੋਵੇਗੀ ਐਡਵਾਂਸ ਰਜਿਸਟ੍ਰੇਸ਼ਨ ਜਾਵੇਗੀ
ਦੱਸ ਦੇਈਏ ਕਿ ਇਸ ਸਰਵੇਖਣ ਦੌਰਾਨ ਜਿੱਥੇ 18 ਸਾਲ ਦੇ ਨੌਜਵਾਨਾਂ ਦੀ ਵੋਟ ਪਾਉਣ ਦੀ ਸਿਫ਼ਾਰਸ਼ ਕੀਤੀ ਜਾਵੇਗੀ, ਉੱਥੇ ਇਹ ਜਾਣਨ ਦੀ ਕੋਸ਼ਿਸ਼ ਵੀ ਕੀਤੀ ਜਾਵੇਗੀ ਕਿ ਕਿੰਨੇ ਨੌਜਵਾਨ 17 ਸਾਲ ਦੀ ਉਮਰ ਪਾਰ ਕਰ ਚੁੱਕੇ ਹਨ। ਅਜਿਹੇ ਨੌਜਵਾਨਾਂ ਦੀ ਐਡਵਾਂਸ ਰਜਿਸਟ੍ਰੇਸ਼ਨ ਕੀਤੀ ਜਾਵੇਗੀ ਅਤੇ ਜਨਵਰੀ ਵਿਚ ਉਨ੍ਹਾਂ ਦਾ ਨਾਂ 18 ਸਾਲ ਦੇ ਹੋਣ 'ਤੇ ਵੋਟਰ ਸੂਚੀ ਵਿਚ ਸ਼ਾਮਲ ਕੀਤਾ ਜਾਵੇਗਾ। ਇਸ ਪਹਿਲੂ ਨੂੰ ਧਿਆਨ ਵਿੱਚ ਰੱਖਦੇ ਹੋਏ ਵੋਟਰ ਸੂਚੀ ਨੂੰ ਅੰਤਿਮ ਰੂਪ ਦੇਣ ਲਈ ਜਨਵਰੀ ਦੀ ਆਖਰੀ ਮਿਤੀ ਤੈਅ ਕੀਤੀ ਗਈ ਹੈ।
ਇਹ ਵੀ ਪੜ੍ਹੋ : ਟਮਾਟਰ-ਗੰਢਿਆਂ ਤੋਂ ਬਾਅਦ ਹੁਣ ਮਹਿੰਗੀ ਹੋਈ ਅਰਹਰ ਦੀ ਦਾਲ, ਸਾਲ 'ਚ 32 ਫ਼ੀਸਦੀ ਵਧੀ ਕੀਮਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲੁਧਿਆਣਾ ’ਚ ਹੋਏ ਐੱਨ. ਆਰ. ਆਈ. ਦੇ ਕਤਲ ਮਾਮਲੇ ’ਚ ਨਵਾਂ ਮੋੜ, ਹੋਇਆ ਵੱਡਾ ਖ਼ੁਲਾਸਾ
NEXT STORY