ਫਗਵਾੜਾ (ਜਲੋਟਾ) : ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ 30 ਅਗਸਤ ਨੂੰ ਹੋਣ ਵਾਲੀ ਆਗਾਮੀ ਨੀਟ ਪੀਜੀ ਪ੍ਰੀਖਿਆ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਪ੍ਰੀਖਿਆ ਦੇ ਸੁਚੱਜੇ ਅਤੇ ਬਿਨਾਂ ਕਿਸੇ ਦਿੱਕਤ ਤੋਂ ਸੰਚਾਲਨ ਲਈ ਵਿਆਪਕ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ। ਸਮੀਖਿਆ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਰਣਦੀਪ ਸਿੰਘ ਹੀਰ, ਐੱਸ.ਡੀ.ਐੱਮ. ਨਵਜੋਤ ਸ਼ਰਮਾ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ। ਡਿਪਟੀ ਕਮਿਸ਼ਨਰ ਨੇ ਇੱਕ ਨਿੱਜੀ ਯੂਨੀਵਰਸਿਟੀ ਵਿੱਚ ਬਣਾਏ ਗਏ ਪ੍ਰੀਖਿਆ ਕੇਂਦਰਾਂ ਦਾ ਦੌਰਾ ਕੀਤਾ ਅਤੇ ਉਮੀਦਵਾਰਾਂ ਅਤੇ ਪ੍ਰੀਖਿਆ ਸਟਾਫ਼ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਸਬੰਧਤ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਅਤੇ ਇਹ ਯਕੀਨੀ ਬਣਾਉਣ ਲਈ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਕਿ ਸਾਰੇ ਪ੍ਰਬੰਧ ਸਮੇਂ ਤੋਂ ਪਹਿਲਾਂ ਮੁਕੰਮਲ ਕਰ ਲਏ ਜਾਣ।
ਇਹ ਵੀ ਪੜ੍ਹੋ : ਬਿਜਲੀ ਦੇ ਮੀਟਰ ਅਪਲਾਈ ਕਰਨ ਵਾਲਿਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਹੁਣ ਪਿਆ ਵੱਡਾ ਪੰਗਾ
30 ਅਗਸਤ ਨੂੰ ਹੋਣ ਵਾਲੀ ਨੀਟ ਪੀਜੀ ਪ੍ਰੀਖਿਆ ਵਿੱਚ ਲਗਭਗ 1,070 ਉਮੀਦਵਾਰਾਂ ਦੇ ਬੈਠਣ ਦੀ ਸੰਭਾਵਨਾ ਹੈ। ਪ੍ਰੀਖਿਆ ਸਵੇਰੇ 9 ਵਜੇ ਤੋਂ ਦੁਪਹਿਰ 12 ਵਜੇ ਤੱਕ ਕਰਵਾਈ ਜਾਵੇਗੀ, ਜਦੋਂ ਕਿ ਉਮੀਦਵਾਰਾਂ ਨੂੰ ਸਵੇਰੇ 7 ਵਜੇ ਤੱਕ ਪ੍ਰੀਖਿਆ ਕੇਂਦਰਾਂ ''ਤੇ ਰਿਪੋਰਟ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਨੇ ਅਧਿਕਾਰੀਆਂ ਨੂੰ ਪ੍ਰੀਖਿਆ ਕੇਂਦਰਾਂ ’ਤੇ ਐਂਟਰੀ ਅਤੇ ਐਗਜ਼ਿਟ ਪ੍ਰਬੰਧਾਂ, ਸੁਰੱਖਿਆ, ਟ੍ਰੈਫਿਕ ਮੈਨੇਜਮੈਂਟ, ਬੈਠਣ ਦੇ ਪ੍ਰਬੰਧ, ਪੀਣ ਵਾਲੇ ਪਾਣੀ, ਸਫ਼ਾਈ, ਬਿਜਲੀ ਦੀ ਸਪਲਾਈ ਅਤੇ ਹੋਰ ਬੁਨਿਆਦੀ ਸਹੂਲਤਾਂ ਵੱਲ ਵਿਸ਼ੇਸ਼ ਧਿਆਨ ਦੇਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਪ੍ਰੀਖਿਆ ਡਿਊਟੀ ਲਈ ਤਾਇਨਾਤ ਸਾਰੇ ਵਿਭਾਗਾਂ ਵਿਚਕਾਰ ਸੁਚੱਜੇ ਤਾਲਮੇਲ ਦੀ ਲੋੜ ’ਤੇ ਵੀ ਜ਼ੋਰ ਦਿੱਤਾ ਤਾਂ ਜੋ ਉਮੀਦਵਾਰਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਅਧਿਕਾਰੀਆਂ ਨੂੰ ਪ੍ਰੀਖਿਆ ਦੇ ਦਿਸ਼ਾ-ਨਿਰਦੇਸ਼ਾਂ ਅਤੇ ਪ੍ਰੋਟੋਕੋਲ ਦੀ ਸਖ਼ਤੀ ਨਾਲ ਪਾਲਣਾ ਕਰਨ ਅਤੇ ਨਿਰਧਾਰਤ ਪ੍ਰਕਿਰਿਆਵਾਂ ਨੂੰ ਇਨ-ਬਿਨ ਲਾਗੂ ਕਰਨਾ ਯਕੀਨੀ ਬਣਾਉਣ ਦੇ ਵੀ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਮੀਦਵਾਰਾਂ ਨੂੰ ਸੁਖਾਵਾਂ ਮਾਹੌਲ ਮੁਹੱਈਆ ਕਰਵਾਉਣ ਅਤੇ ਪ੍ਰੀਖਿਆ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣਾ ਯਕੀਨੀ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾਣੇ ਚਾਹੀਦੇ ਹਨ। ਕਿਸੇ ਵੀ ਤਰ੍ਹਾਂ ਦੀ ਮਦਦ ਦੇ ਲਈ ਜ਼ਿਲਾ ਪ੍ਰਸ਼ਾਸਨ ਦੇ ਹੈਲਪਲਾਈਨ ਨੰਬਰ 01822-233777 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਮਲਸੀਆਂ 'ਚ ਸਨਸਨੀ: ਮੇਨ ਚੌਕ ਨੇੜਿਓਂ ਗੈਸ ਸਿਲੰਡਰਾਂ ਨਾਲ ਭਰੀ ਗੱਡੀ ਚੋਰੀ, ਬਾਗਪੁਰ ਦੇ ਖੇਤਾਂ 'ਚੋਂ ਹੋਈ ਬਰਾਮਦ
NEXT STORY