ਚੰਡੀਗੜ੍ਹ (ਬਿਊਰੋ) : ਪੰਜਾਬ ਕਾਂਗਰਸ ਨੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਅਗਵਾਈ ਵਾਲੀ 'ਭਾਰਤ ਜੋੜੋ ਯਾਤਰਾ' ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦੇ ਦਿੱਤਾ ਹੈ। ਇਹ ਯਾਤਰਾ ਜਨਵਰੀ ਦੇ ਪਹਿਲੇ ਹਫ਼ਤੇ ਪੰਜਾਬ ਪਹੁੰਚੇਗੀ, ਜਿਸ ਦੀਆਂ ਸਹੀ ਤਰੀਕਾਂ ਦਾ ਐਲਾਨ ਬਾਅਦ ਵਿੱਚ ਕੀਤਾ ਜਾਵੇਗਾ। ਇਸ ਸਬੰਧੀ ਅੱਜ ਇੱਥੇ ਪੰਜਾਬ ਕਾਂਗਰਸ ਦੇ ਮੁੱਖ ਦਫ਼ਤਰ ਵਿਖੇ ਇਕ ਉੱਚ ਪੱਧਰੀ ਮੀਟਿੰਗ ਹੋਈ, ਜਿਸ ਦੀ ਪ੍ਰਧਾਨਗੀ ਪਾਰਟੀ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਕੀਤੀ। ਮੀਟਿੰਗ 'ਚ ਸਕੱਤਰ ਇੰਚਾਰਜ ਪੰਜਾਬ ਕਾਂਗਰਸ ਹਰੀਸ਼ ਚੌਧਰੀ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ : ਨਗਰ ਨਿਗਮ ਦੀ ਜਨਰਲ ਮੀਟਿੰਗ ਦੌਰਾਨ ਸ਼ਹਿਰ ਦੇ ਵਿਕਾਸ ਲਈ 25 ਕਰੋੜ ਰੁਪਏ ਦੇ ਕੰਮ ਹੋਏ ਪਾਸ : ਜਿੰਪਾ
ਕਾਂਗਰਸੀ ਆਗੂਆਂ ਨੇ ਵੇਣੂਗੋਪਾਲ ਨੂੰ ਦੱਸਿਆ ਕਿ ਜ਼ਮੀਨੀ ਪੱਧਰ 'ਤੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਸੂਬੇ ਭਰ ਦੇ ਲੋਕ ਇਸ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣਗੇ। ਸੂਬਾ ਕਾਂਗਰਸ ਪ੍ਰਧਾਨ ਵੜਿੰਗ ਨੇ ਆਗੂਆਂ ਨੂੰ ਸੂਬੇ ਵਿੱਚ ਯਾਤਰਾ ਦੀਆਂ ਤਿਆਰੀਆਂ ਬਾਰੇ ਦੱਸਿਆ। ਉਨ੍ਹਾਂ ਕਿਹਾ ਕਿ ਯਾਤਰਾ ਦਾ ਸਵਾਗਤ ਅਤੇ ਸ਼ਮੂਲੀਅਤ ਕਰਨ ਲਈ ਵਰਕਰਾਂ ਵਿੱਚ ਭਾਰੀ ਉਤਸ਼ਾਹ ਹੈ। ਪੰਜਾਬ ਦੇ ਆਗੂਆਂ ਨੇ ਪਾਰਟੀ ਜਨਰਲ ਸਕੱਤਰ ਨੂੰ ਭਰੋਸਾ ਦਿਵਾਇਆ ਕਿ ਇਸ ਯਾਤਰਾ ਵਿੱਚ ਲੋਕਾਂ ਦੀ ਰਿਕਾਰਡ ਪੱਧਰ 'ਤੇ ਸ਼ਮੂਲੀਅਤ ਦੇਖਣ ਨੂੰ ਮਿਲੇਗੀ। ਉਨ੍ਹਾਂ ਕਿਹਾ ਕਿ 'ਭਾਰਤ ਜੋੜੋ ਯਾਤਰਾ' ਨੇ ਪਾਰਟੀ ਵਰਕਰਾਂ 'ਚ ਨਵਾਂ ਜੋਸ਼ ਭਰਿਆ ਹੈ ਅਤੇ ਇਹ ਪੰਜਾਬ ਵਿੱਚ ਲਗਭਗ ਹਫ਼ਤਾ ਭਰ ਰਹਿਣ ਵਾਲੀ ਯਾਤਰਾ ਦੌਰਾਨ ਦੇਖਣ ਨੂੰ ਮਿਲੇਗਾ।
ਇਹ ਵੀ ਪੜ੍ਹੋ : ਦਿੱਲੀ ਦੇ ਹਸਪਤਾਲਾਂ 'ਚੋਂ ਲਾਸ਼ਾਂ ਮਿਲਣ 'ਚ ਹੁਣ ਨਹੀਂ ਹੋਵੇਗੀ ਦੇਰੀ, ਰਾਤ ਨੂੰ ਵੀ ਹੋਣਗੇ ਪੋਸਟਮਾਰਟਮ
ਮੀਟਿੰਗ 'ਚ ਹੋਰਨਾਂ ਤੋਂ ਇਲਾਵਾ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ, ਸਾਬਕਾ ਉਪ ਮੁੱਖ ਮੰਤਰੀ ਓ.ਪੀ. ਸੋਨੀ ਅਤੇ ਸੁਖਜਿੰਦਰ ਸਿੰਘ ਰੰਧਾਵਾ, ਸਾਬਕਾ ਸਪੀਕਰ ਰਾਣਾ ਕੇਪੀ ਸਿੰਘ ਅਤੇ ਜ਼ਿਆਦਾਤਰ ਮੌਜੂਦਾ ਤੇ ਸਾਬਕਾ ਸੰਸਦ ਮੈਂਬਰ ਅਤੇ ਵਿਧਾਇਕ ਹਾਜ਼ਰ ਸਨ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਨਵੇਂ ਸਾਲ ਨੂੰ ਲੈ ਕੇ ਪੁਲਸ ਅਧਿਕਾਰੀਆਂ ਵਲੋਂ ਹੋਟਲ ਅਤੇ ਰੈਸਟੋਰੈਂਟ ਮਾਲਕਾਂ ਨਾਲ ਮੀਟਿੰਗ, ਦਿੱਤੀਆਂ ਇਹ ਹਦਾਇਤਾਂ
NEXT STORY