ਚੰਡੀਗੜ੍ਹ : ਮਾਲ ਵਿਭਾਗ ਵਿਚ ਵੱਡੇ ਪੱਧਰ 'ਤੇ ਬਦਲੀਆਂ ਕਰਨ ਤੋਂ ਬਾਅਦ ਪੰਜਾਬ ਸਰਕਾਰ ਲਗਾਤਾਰ ਐਕਸ਼ਨ ਮੋਡ ਵਿਚ ਹੈ, ਜਿਸ ਦੇ ਚੱਲਦੇ ਸਰਕਾਰ ਵਲੋਂ ਇਕ ਹੋਰ ਸਖ਼ਤ ਨਿਯਮ ਬਨਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਦਰਅਸਲ ਭ੍ਰਿਸ਼ਟਾਚਾਰ ਦੀਆਂ ਸ਼ਿਕਾਇਤਾਂ ਅਤੇ ਆਏ ਦਿਨ ਹੜਤਾਲ ਦੀਆਂ ਧਮਕੀਆਂ ਦੇ ਵਿਚਾਲੇ ਸਰਕਾਰ ਪਟਵਾਰੀਆਂ 'ਤੇ ਸਖ਼ਤੀ ਵਰਤਣ ਦੇ ਰੋਹ ਵਿਚ ਹੈ। ਸੂਤਰਾਂ ਮੁਤਾਬਕ ਪਟਵਾਰੀਆਂ ਦਾ ਕੰਮ ਹੁਣ ਡੈਪੂਟੇਸ਼ਨ "ਤੇ ਉਨ੍ਹਾਂ ਦੇ ਸਾਹਮਣੇ ਕਾਡਰ ਦੇ ਦੂਜੇ ਕਰਮਚਾਰੀਆਂ ਤੋਂ ਕਰਵਾਉਣ 'ਤੇ ਫ਼ੈਸਲਾ ਹੋ ਸਕਦਾ ਹੈ। ਬਕਾਇਦਾ ਕੈਬਨਿਟ ਵਿਚ ਇਸ ਲਈ ਨਿਯਮ ਬਨਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਵੀਰਵਾਰ ਨੂੰ ਹੋਣ ਵਾਲੀ ਪੰਜਾਬ ਕੈਬਨਿਟ ਦੀ ਮੀਟਿੰਗ ਵਿਚ ਇਸ 'ਤੇ ਫ਼ੈਸਲਾ ਹੋਣ ਦੇ ਆਸਾਰ ਹਨ। ਕੈਬਨਿਟ ਮੀਟਿੰਗ ਵਿਚ ਵਿਧਾਨ ਸਭਾ ਸੈਸ਼ਨ ਦੀਆਂ ਤਾਰੀਕਾਂ ਦਾ ਵੀ ਐਲਾਨ ਹੋ ਸਕਦਾ ਹੈ ਅਤੇ ਹੋਰ ਮੁੱਦਿਆਂ 'ਤੇ ਵੀ ਚਰਚਾ ਹੋਵੇਗੀ।
ਇਹ ਵੀ ਪੜ੍ਹੋ : ਪੰਜਾਬ 'ਚ ਬਿਜਲੀ ਦੇ ਬਿੱਲਾਂ ਨੂੰ ਲੈ ਕੇ ਵੱਡੀ ਖ਼ਬਰ, ਵੱਡੇ ਝਟਕੇ ਦੀ ਤਿਆਰੀ
ਇਥੇ ਇਹ ਖਾਸ ਤੌਰ 'ਤੇ ਦੱਸਣਯੋਗ ਹੈ ਕਿ ਪਿਛਲੇ ਦਿਨੀਂ ਭ੍ਰਿਸ਼ਟਾਚਾਰ ਖ਼ਿਲਾਫ਼ ਸਰਕਾਰ ਨੇ ਜਿਸ ਤਰ੍ਹਾਂ ਨਾਲ ਸਖ਼ਤੀ ਕੀਤੀ ਹੈ, ਇਸੇ ਕੜੀ ਵਿਚ ਸਰਕਾਰ ਇਕ ਤੋਂ ਬਾਅਦ ਇਕ ਕਦਮ ਚੁੱਕ ਰਹੀ ਹੈ। ਪਿਛਲੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਨੇ ਰੈਵੇਨਿਊ ਅਫਸਰਾਂ ਨੂੰ ਫਟਕਾਰ ਲਗਾਉਂਦੇ ਹੋਏ ਕਿਹਾ ਸੀ ਕਿ ਜੇ ਅਫਸਰ ਹੜਤਾਲ ਕਰਨਗੇ ਤਾਂ ਉਨ੍ਹਾਂ ਦਾ ਕੰਮ ਕਿਸੇ ਹੋਰ ਤੋਂ ਕਰਵਾਇਆ ਜਾਵੇਗਾ। ਸਰਕਾਰ ਨੇ ਅਜਿਹਾ ਕੀਤਾ ਵੀ। ਹੁਣ ਸਰਕਾਰ ਪਟਵਾਰੀਆਂ ਦਾ ਕੰਮ ਹੋਰ ਕਰਮਚਾਰੀਆਂ ਤੋਂ ਡੈਪੂਟੇਸ਼ਨ 'ਤੇ ਕਰਵਾਉਣ ਦੀ ਤਿਆਰੀ ਕਰ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਪੈਨਸ਼ਨਧਾਰਕਾਂ ਲਈ ਵੱਡੀ ਖ਼ੁਸ਼ਖ਼ਬਰੀ, ਸੂਬਾ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ
ਅਜਿਹਾ ਇਸ ਲਈ ਵੀ ਕੀਤਾ ਜਾ ਰਿਹਾ ਹੈ ਕਿਉਂਕਿ ਪਿੰਡਾਂ ਵਿਚੋਂ ਪਟਵਾਰੀਆਂ ਨੂੰ ਲੈ ਕੇ ਵੱਡੇ ਪੱਧਰ 'ਤੇ ਸ਼ਿਕਾਇਤਾਂ ਮਿਲ ਰਹੀਆਂ ਹਨ। ਦੂਜੇ ਸਰਕਾਰ ਵਲੋਂ ਭ੍ਰਿਸ਼ਟਾਚਾਰ 'ਤੇ ਜ਼ੀਰੋ ਟੋਲਰੈਂਸ ਨੀਤੀ 'ਤੇ ਚੱਲ ਰਹੀ ਹੈ ਅਤੇ ਸਰਕਾਰ ਪਟਵਾਰੀਆਂ ਤੋਂ ਆਪਣੀ ਨਿਰਭਰਤਾ ਵੀ ਘੱਟ ਕਰਨਾ ਚਾਹੁੰਦੀ ਹੈ ਤਾਂਕਿ ਇਹ ਸੰਦੇਸ਼ ਦਿੱਤਾ ਜਾ ਸਕੇ ਕਿ ਰੈਵੇਨਿਊ ਵਰਗੇ ਕੰਮ ਹੋਰ ਕਰਮਚਾਰੀਆਂ ਤੋਂ ਵੀ ਕਰਵਾਏ ਜਾ ਸਕਦੇ ਹਨ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਅਕਾਲੀ ਦਲ ਵਿਚ ਉੱਠੀ ਬਗਾਵਤ ਵਿਚਾਲੇ ਵੱਡੀ ਖ਼ਬਰ, ਲਿਆ ਗਿਆ ਨਵਾਂ ਫ਼ੈਸਲਾ
NEXT STORY