ਚੰਡੀਗੜ੍ਹ/ਜਲੰਧਰ (ਅਸ਼ਵਨੀ, ਧਵਨ) : ਪੰਜਾਬ ਵਿਚ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਸੁਧਾਰ ਟਰੱਸਟਾਂ ਦੇ ਅਧਿਕਾਰ ਖੇਤਰ ਵਿਚ ਅਣ-ਅਧਿਕਾਰਤ ਉਸਾਰੀਆਂ ਦੇ ਮੁੱਦੇ ਨੂੰ ਹੱਲ ਕਰਨ ਲਈ ਪੰਜਾਬ ਸਰਕਾਰ ਐਕਟਿਵ ਨਜ਼ਰ ਆ ਰਹੀ ਹੈ। ਇਸੇ ਦੇ ਚੱਲਦਿਆਂ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਲੋਕਾਂ ਦੀ ਸਹੂਲਤ ਲਈ ਇਕ ਵ੍ਹਟਸਅਪ ਨੰਬਰ 78891-49943 ਜਾਰੀ ਕੀਤਾ ਹੈ।
ਇਹ ਵੀ ਪੜ੍ਹੋ : 32 ਲੱਖ ਖ਼ਰਚ ਕੈਨੇਡਾ ਭੇਜੀ ਪਤਨੀ ਨੇ ਚਾੜ੍ਹ 'ਤਾ ਚੰਨ, ਹੋਇਆ ਉਹ ਜੋ ਸੁਫ਼ਨੇ 'ਚ ਵੀ ਨਹੀਂ ਸੀ ਸੋਚਿਆ
ਉਨ੍ਹਾਂ ਕਿਹਾ ਕਿ ਇਹ ਵ੍ਹਟਸਐਪ ਨੰਬਰ ਹੁਣ ਕਾਰਜਸ਼ੀਲ ਹੈ, ਜਿਸ ਰਾਹੀਂ ਨਿਵਾਸੀ ਅਣ-ਅਧਿਕਾਰਤ ਉਸਾਰੀਆਂ ਅਤੇ ਕਾਲੋਨੀਆਂ ਬਾਰੇ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ। ਸਬੰਧਿਤ ਕਾਨੂੰਨਾਂ ਅਤੇ ਨਿਯਮਾਂ ਨੂੰ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਸਬੰਧਤ ਅਧਿਕਾਰੀਆਂ ਵਲੋਂ ਸਾਰੀਆਂ ਸ਼ਿਕਾਇਤਾਂ ਦੀ ਸਮੀਖਿਆ ਕੀਤੀ ਜਾਵੇਗੀ ਅਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ 'ਚ ਹੁਣ ਤੱਕ ਦਾ ਸਭ ਤੋਂ ਵੱਡਾ ਖ਼ੁਲਾਸਾ
ਮੰਤਰੀ ਬਲਕਾਰ ਸਿੰਘ ਨੇ ਸਮੂਹ ਨਾਗਰਿਕਾਂ ਨੂੰ ਅੱਗੇ ਆਉਣ ਅਤੇ ਅਣ-ਅਧਿਕਾਰਤ ਉਸਾਰੀਆਂ ਵਿਰੁੱਧ ਇਸ ਮੁਹਿੰਮ ਵਿਚ ਹਿੱਸਾ ਲੈਣ ਦੀ ਅਪੀਲ ਕੀਤੀ। ਇਸ ਮੌਕੇ ਸਥਾਨਕ ਸਰਕਾਰਾਂ ਵਿਭਾਗ ਦੇ ਸਕੱਤਰ ਅਜੋਏ ਸ਼ਰਮਾ, ਡਾਇਰੈਕਟਰ ਉਮਾ ਸ਼ੰਕਰ ਗੁਪਤਾ, ਮੁੱਖ ਚੌਕਸੀ ਅਫ਼ਸਰ ਰਾਜੀਵ ਸੇਖੜੀ ਸਣੇ ਕਈ ਸ਼ਖ਼ਸੀਅਤਾਂ ਹਾਜ਼ਰ ਸਨ।
ਇਹ ਵੀ ਪੜ੍ਹੋ : ਮੂਸੇਵਾਲਾ ਕਤਲ ਮਾਮਲੇ 'ਚ ਇਕ ਹੋਰ ਵੱਡਾ ਖ਼ੁਲਾਸਾ, ਕੌਮਾਂਤਰੀ ਹਥਿਆਰ ਸਮੱਗਲਿੰਗ ਨੈੱਟਵਰਕ ਦਾ ਪਰਦਾਫਾਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮੋਟਰਸਾਈਕਲ ’ਤੇ ਜਾ ਰਹੇ ਨੌਜਵਾਨਾਂ ਤੋਂ ਹੈਰੋਇਨ ਬਰਾਮਦ, 3 ਵਿਅਕਤੀ ਗ੍ਰਿਫ਼ਤਾਰ
NEXT STORY