ਚੰਡੀਗੜ੍ਹ : ਰਾਸ਼ਟਰਪਤੀ ਰਾਮ ਨਾਥ ਕੋਵਿੰਦ ਵਲੋਂ ਖੇਤੀ ਸੋਧ ਬਿੱਲਾਂ ਦੇ ਮਸਲੇ 'ਤੇ ਮਿਲਣ ਤੋਂ ਇਨਕਾਰ ਕਰਨ ਤੋਂ ਬਾਅਦ ਨਾਰਾਜ਼ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 4 ਤਾਰੀਖ ਬੁੱਧਵਾਰ ਨੂੰ ਦਿੱਲੀ ਦੇ ਰਾਜਘਾਟ 'ਚ ਧਰਨਾ ਦੇਣ ਦਾ ਐਲਾਨ ਕੀਤਾ ਹੈ। ਦਰਅਸਲ ਮੁੱਖ ਮੰਤਰੀ ਨੇ ਕਿਸਾਨੀ ਮਸਲੇ ਦੇ ਹੱਲ ਲਈ ਰਾਸ਼ਟਰਪਤੀ ਨੂੰ ਮੁਲਾਕਾਤ ਕਰਨ ਦੀ ਅਪੀਲ ਕੀਤੀ ਸੀ ਪਰ ਤਿੰਨ ਵਾਰ ਸਮਾਂ ਮੰਗਣ ਦੇ ਬਾਵਜੂਦ ਵੀ ਸਮਾਂ ਨਹੀਂ ਦਿੱਤਾ ਗਿਆ।
ਇਹ ਵੀ ਪੜ੍ਹੋ : ਬਾਦਲਾਂ ਨੂੰ ਠਿੱਬੀ ਲਾਉਣ ਲਈ 'ਕੱਟੜ' ਵਿਰੋਧੀਆਂ ਨੂੰ ਦੋਸਤ ਬਣਾਉਣ 'ਚ ਲੱਗੇ ਢੀਂਡਸਾ!
ਦਰਅਸਲ ਮੁੱਖ ਮੰਤਰੀ ਨੇ ਸਾਰੇ ਵਿਧਾਇਕਾਂ ਨਾਲ ਮਿਲ ਕੇ ਚਾਰ ਨਵੰਬਰ ਨੂੰ ਰਾਸ਼ਟਰਪਤੀ ਨੂੰ ਮਿਲਣਾ ਸੀ। ਉਨ੍ਹਾਂ 29 ਅਕਤੂਬਰ ਨੂੰ ਸਾਰੇ ਵਿਧਾਇਕਾਂ ਨੂੰ ਅਪੀਲ ਕੀਤੀ ਸੀ ਕਿ ਉਹ ਰਾਸ਼ਟਰਪਤੀ ਨੂੰ ਮਿਲਣ ਲਈ ਉਨ੍ਹਾਂ ਨਾਲ ਦਿੱਲੀ ਚੱਲਣ ਪਰ ਰਾਸ਼ਟਰਪਤੀ ਵਲੋਂ ਮੁਲਾਕਾਤ ਕਰਨ ਤੋਂ ਸਾਫ਼ ਇਨਕਾਰ ਕਰ ਦਿੱਤਾ।
ਇਹ ਵੀ ਪੜ੍ਹੋ : ਜ਼ਰੂਰੀ ਖ਼ਬਰ : 5 ਤਾਰੀਖ਼ ਨੂੰ 'ਹਾਈਵੇਅ' 'ਤੇ ਨਾ ਨਿਕਲੋ ਕਿਉਂਕਿ ਇਹ 'ਰੂਟ' ਰਹਿਣਗੇ ਬੰਦ, ਜਾਣੋ ਕਾਰਨ
ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨਾਲ ਦਿੱਲੀ ਨਾਲ ਸਿੱਧਾ ਆਢਾ ਲਾਉਣ ਲਈ 4 ਤਾਰੀਖ ਨੂੰ ਦਿੱਲੀ ਵਿਚ ਧਰਨਾ ਦੇਣ ਦਾ ਐਲਾਨ ਕੀਤਾ ਹੈ। ਇਸ ਲਈ ਮੁੱਖ ਮੰਤਰੀ ਨੇ ਪੰਜਾਬ ਦੇ ਸਾਰੇ ਵਿਧਾਇਕਾਂ ਨੂੰ ਸਾਥ ਦੇਣ ਦੀ ਅਪੀਲ ਕੀਤੀ ਹੈ।
ਇਹ ਵੀ ਪੜ੍ਹੋ : ਪਿਆਰ 'ਚ ਇਕੱਠਿਆਂ ਮਰਨ ਲਈ ਕੁੜੀ ਨੇ ਮੁੰਡੇ ਨੂੰ ਦਿੱਤਾ ਜ਼ਹਿਰ, ਫਿਰ ਜੋ ਹੋਇਆ ਸੁਣ ਨਹੀਂ ਹੋਵੇਗਾ ਯਕੀਨ
ਕਿਸਾਨਾਂ ਨੇ ਬੰਦ ਕਰਵਾਏ ਰਿਲਾਇੰਸ ਕੰਪਨੀ ਦੇ 'ਸ਼ਾਪਿੰਗ ਮਾਲ', ਵੱਡਾ ਐਲਾਨ ਕਰਦਿਆਂ ਲਾਇਆ ਧਰਨਾ
NEXT STORY