ਅੰਮ੍ਰਿਤਸਰ (ਵੈੱਬ ਡੈਸਕ)- ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਕੀਤੀ ਗਈ ਹੈ। ਜਿਸ 'ਚ ਉਨ੍ਹਾਂ ਕਿਹਾ ਕਿ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਅਜੇ ਤੱਕ ਸਜ਼ਾ ਮੁਆਫ਼ ਨਹੀਂ ਹੋਈ ਹੈ। ਜਿਸ ਨੂੰ ਲੈ ਕੇ ਰਾਜੋਆਣਾ ਨੇ ਭੁੱਖ ਹੜਤਾਲ 'ਤੇ ਬੈਠਣ ਦਾ ਫ਼ੈਸਲਾ ਲਿਆ ਹੈ। ਪ੍ਰਧਾਨ ਧਾਮੀ ਨੇ ਕਿਹਾ ਕਿ ਅਸੀਂ ਰਾਜੋਆਣਾ ਨੂੰ ਅਪੀਲ ਕੀਤੀ ਸੀ ਕਿ ਉਹ ਭੁੱਖ ਹੜਤਾਲ ਨਾ ਕਰਨ। ਉਨ੍ਹਾਂ ਕਿਹਾ ਕਿ ਰਾਜੋਆਣਾ ਦੇ ਇਸ ਫੈਸਲੇ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਫ਼ਦ ਉਨ੍ਹਾਂ ਨੂੰ ਕੱਲ੍ਹ ਮਿਲਣ ਜਾ ਰਿਹਾ ਹੈ ਤਾਂ ਜੋ ਉਹ ਇਸ ਸੰਘਰਸ਼ 'ਚ ਆਪਣੀ ਅਪੀਲ ਵਾਪਸ ਲੈਂਣ ਅਤੇ ਭੁੱਖ ਹੜਤਾਲ ਨਾ ਕਰਨ।
ਇਹ ਵੀ ਪੜ੍ਹੋ- ਪਹਿਲਾਂ ਪਤਨੀ ਤੇ ਧੀਆਂ ਨੂੰ ਦਿੱਤਾ ਜ਼ਹਿਰ, ਬਾਅਦ ਵਿੱਚ ਸਿਰ 'ਚ ਡੰਡੇ ਮਾਰ ਉਤਾਰਿਆ ਮੌਤ ਦੇ ਘਾਟ ਤੇ ਫਿਰ...
ਇਸ ਤੋਂ ਇਲਾਵਾ ਪ੍ਰਧਾਨ ਧਾਮੀ ਨੇ ਕਿਹਾ ਕਿ ਉਹ 20 ਦਸੰਬਰ ਨੂੰ 12 ਵਜੇ ਬੰਗਲਾ ਸਾਹਿਬ ਦਿੱਲੀ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ 26 ਲੱਖ ਪ੍ਰਫ਼ਾਰਮੇ ਲੈ ਕੇ ਜਾ ਰਹੇ ਹਨ। ਉਨ੍ਹਾਂ ਅਪੀਲ ਕੀਤੀ ਕਿ ਇਸ ਮੁੱਦੇ ਲਈ ਸਾਰੇ ਆਗੂ ਸਾਹਿਬਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਸਮੁੱਚੇ ਖ਼ਾਲਸਾ ਪੰਥ ਦੇ ਜਥੇਬੰਦੀਆਂ, ਦਮਦਮੀ ਟਕਸਾਲ ਅਤੇ ਕਿਸਾਨ ਜਥੇਬੰਦੀਆਂ ਵੀ ਇਸ ਮੁੱਦੇ 'ਤੇ ਦਿੱਲੀ ਮਾਰਚ ਲਈ ਸ਼ਾਮਲ ਹੋਣ ਤਾਂ ਜੋ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਪ੍ਰਫ਼ਾਰਮੇ ਦਿੱਤੇ ਜਾਣ।
ਇਹ ਵੀ ਪੜ੍ਹੋ- ਕੇਂਦਰ ਖ਼ਿਲਾਫ਼ ਮੁੜ ਅੰਦੋਲਨ ਦੀ ਤਿਆਰੀ 'ਚ ਪੰਜਾਬ ਦੇ ਕਿਸਾਨ, ਹੁਣ ਇਸ ਮਾਮਲੇ 'ਚ ਚੰਡੀਗੜ੍ਹ ਲਾਉਣਗੇ ਧਰਨਾ
ਇਸ ਦੌਰਾਨ ਪ੍ਰਧਾਨ ਧਾਮੀ ਨੇ ਕਿਸਾਨ ਜਥੇਬੰਦੀਆਂ ਨੂੰ ਬੇਨਤੀ ਕਰਦਿਆਂ ਕਿਹਾ ਕਿ ਉਹ ਦਿੱਲੀ ਮਾਰਚ 'ਚ ਸ਼ਾਮਲ ਹੋਣ ਤਾਂ ਜੋ ਉਨ੍ਹਾਂ ਨੂੰ ਦੱਸਿਆ ਜਾਵੇ ਕਿ ਸਾਨੂੰ ਵੱਖਵਾਦੀ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਲੰਮੇ ਅਰਸੇ ਤੋਂ ਬੰਦੀ ਸਿੱਖਾਂ ਲਈ ਸੰਘਰਸ਼ ਕਰ ਰਹੇ ਹਨ, ਇਸ ਲਈ ਵਿਦੇਸ਼ੀ ਸਿੱਖਾਂ ਨੇ ਵੀ ਯੋਗਦਾਨ ਪਾਇਆ ਹੈ। ਇਸ ਲਈ ਕਿਸਾਨ ਜਥੇਬੰਦੀਆਂ ਵੀ ਇਸ 'ਚ ਯੋਗਦਾਨ ਪਾਉਣ ਤਾਂ ਜੋ ਇਹ ਕੌਮੀ ਮੁੱਦਾ ਸੁਲਝ ਸਕੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੇਂਦਰੀ ਜੇਲ੍ਹ ਇਕ ਵਾਰ ਫਿਰ ਚਰਚਾ 'ਚ, 19 ਮੋਬਾਇਲ ਫੋਨ ਅਤੇ 11 ਸਿਮਾਂ ਬਰਾਮਦ
NEXT STORY