ਅੰਮ੍ਰਿਤਸਰ (ਸਰਬਜੀਤ) : ਭਾਰਤ ਦੀ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਅੰਮ੍ਰਿਤਸਰ ਦੇ ਦੁਰਗਿਆਨਾ ਮੰਦਿਰ ਨਤਮਸਤਕ ਹੋਏ, ਜਿੱਥੇ ਮੰਦਿਰ ਦੇ ਪੁਜਾਰੀ ਵੱਲੋਂ ਰਾਸ਼ਟਰਪਤੀ ਨੂੰ ਸ਼ਾਲ ਦੇ ਕੇ ਸਨਮਾਨਿਤ ਕੀਤੀ ਗਿਆ। ਦੱਸ ਦੇਈਏ ਕਿ ਰਾਸ਼ਟਰਪਤੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਦ੍ਰੌਪਦੀ ਮੁਰਮੂ ਦੀ ਇਹ ਪਹਿਲੀਂ ਪੰਜਾਬ ਫੇਰੀ ਹੈ। ਅੰਮ੍ਰਿਤਸਰ ਵਿਖੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਤੋਂ ਬਾਅਦ ਉਹ ਸਿੱਧੇ ਦਿੱਲੀ ਲਈ ਰਵਾਨਾ ਹੋਣ ਜਾਣਗੇ।
ਇਹ ਵੀ ਪੜ੍ਹੋ- SGPC ਨੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ ਸੌਂਪਿਆ ਮੰਗ ਪੱਤਰ
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਰਾਸ਼ਟਰਪਤੀ ਮੁਰਮੂ ਸੱਚਖੱਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ, ਜਿੱਥੇ SGPC ਵੱਲੋਂ ਰਾਸ਼ਟਰਪਤੀ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ ਮੰਗ ਪੱਤਰ ਸੌਂਪਿਆ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਰਾਜਪਾਲ ਬਨਵਾਰੀ ਲਾਲ ਪੁਰੋਹਿਤ, SGPC ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਅੰਮ੍ਰਿਤਸਰ ਤੋਂ MP ਗੁਰਜੀਤ ਸਿੰਘ ਔਜਲਾ ਹਾਜ਼ਰ ਸਨ।
ਇਹ ਵੀ ਪੜ੍ਹੋ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਭਾਰਤ ਦੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਗੁਰਪਤਵੰਤ ਪੰਨੂ ਨਿਹਾਇਤ ਝੂਠਾ ਆਦਮੀ, ਪੰਨੂ ਦੀ ਕਿਸੇ ਗੱਲ ’ਚ ਨੌਜਵਾਨਾਂ ਨੂੰ ਦਿਲਚਸਪੀ ਨਹੀਂ : ਪ੍ਰੋ. ਸਰਚਾਂਦ ਸਿੰਘ
NEXT STORY