ਬਠਿੰਡਾ (ਵਿਜੇ ਵਰਮਾ) : ਰਾਸ਼ਟਰਪਤੀ ਦ੍ਰੋਪਦੀ ਮੁਰਮੂ 10ਵੇਂ ਕਨਵੋਕੇਸ਼ਨ ਸਮਾਰੋਹ ਲਈ ਅੱਜ ਸਵੇਰੇ ਕੇਂਦਰੀ ਯੂਨੀਵਰਸਿਟੀ ਪਹੁੰਚੇ। ਰਾਸ਼ਟਰਪਤੀ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ, ਵਾਈਸ ਚਾਂਸਲਰ ਰਾਘਵੇਂਦਰ ਪ੍ਰਸਾਦ ਤਿਵਾੜੀ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆ ਦੇ ਨਾਲ ਸਟੇਜ 'ਤੇ ਪਹੁੰਚੇ। ਸਮਾਗਮ ਦੀ ਸ਼ੁਰੂਆਤ ਵਾਈਸ ਚਾਂਸਲਰ ਦੀ ਪ੍ਰਵਾਨਗੀ ਉਪਰੰਤ ਰਾਸ਼ਟਰੀ ਗੀਤ ਨਾਲ ਹੋਈ। ਇਸ ਮੌਕੇ ਸੁਸਾਇਟੀ ਦੇ ਵਾਈਸ ਚਾਂਸਲਰ ਅਤੇ ਕਈ ਯੂਨੀਵਰਸਿਟੀਆਂ ਦੇ ਅਧਿਆਪਕ ਪਹੁੰਚੇ। ਵਾਈਸ ਚਾਂਸਲਰ ਰਾਘਵੇਂਦਰ ਤਿਵਾੜੀ ਨੇ ਕਿਹਾ ਕਿ ਖੋਜ-ਮੁਖੀ ਨੀਤੀ ਅਤੇ ਅਤਿ-ਆਧੁਨਿਕ ਖੋਜ ਬੁਨਿਆਦੀ ਢਾਂਚਾ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਸ਼ਾਨਦਾਰ ਖੋਜ ਪ੍ਰਾਪਤੀਆਂ ਵੱਲ ਲੈ ਕੇ ਜਾਣ 'ਚ ਮਦਦਗਾਰ ਸਾਬਤ ਹੋਏ ਹਨ। ਸਿਰਫ਼ 16 ਸਾਲਾਂ ਦੇ ਅਰਸੇ 'ਚ ਯੂਨੀਵਰਸਿਟੀ ਦਾ ਸਕੋਪਸ ਸੂਚਕਾਂਕ 102 ਨੂੰ ਪਾਰ ਕਰ ਗਿਆ ਹੈ, ਜਦੋਂ ਕਿ ਸਕੋਪਸ-ਸੂਚੀਬੱਧ ਪੇਪਰਾਂ 'ਚ ਖੋਜ ਪ੍ਰਕਾਸ਼ਨਾਂ ਦੀ ਗਿਣਤੀ ਵੱਧ ਕੇ 3,617 ਹੋ ਗਈ ਹੈ ਅਤੇ 79,509 ਤੋਂ ਵੱਧ ਹਵਾਲੇ ਸਕੋਪਸ ਡੇਟਾਬੇਸ 'ਚ ਸੂਚੀਬੱਧ ਕੀਤੇ ਗਏ ਹਨ।
ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਨਵੀਂ ਆਬਕਾਰੀ ਨੀਤੀ ਨੂੰ ਮਨਜ਼ੂਰੀ, ਸ਼ਰਾਬ ਦੀਆਂ ਕੀਮਤਾਂ ਲੈ ਕੇ ਆਈ ਨਵੀਂ ਅਪਡੇਟ
ਨਾਲ ਹੀ ਯੂਨੀਵਰਸਿਟੀ ਨੇ 101 ਕਰੋੜ ਰੁਪਏ ਤੋਂ ਵੱਧ ਦੀ ਕੁੱਲ ਪ੍ਰਵਾਨਿਤ ਖੋਜ ਗ੍ਰਾਂਟ ਰਾਸ਼ੀ ਦੇ ਨਾਲ 250 ਤੋਂ ਵੱਧ ਖੋਜ ਪ੍ਰਾਜੈਕਟ ਪ੍ਰਾਪਤ ਕੀਤੇ ਹਨ। ਇਹ ਵੀ ਯੂਨੀਵਰਸਿਟੀ ਦੀ ਉੱਤਮਤਾ ਦਾ ਪ੍ਰਮਾਣ ਹੈ ਕਿ ਇਸ ਦੇ 17 ਫੈਕਲਟੀ ਮੈਂਬਰਾਂ ਅਤੇ ਇੱਕ ਖੋਜ ਵਿਦਵਾਨ ਨੂੰ ਸਟੈਨਫੋਰਡ ਯੂਨੀਵਰਸਿਟੀ ਦੀ 'ਟੌਪ ਇੰਟਰਨੈਸ਼ਨਲ ਸਾਇੰਟਿਸਟ' ਸੂਚੀ (2024) 'ਚ ਵਿਸ਼ਵ ਪੱਧਰ 'ਤੇ ਮਾਨਤਾ ਮਿਲੀ ਹੈ। ਇਸ ਤੋਂ ਇਲਾਵਾ ਪ੍ਰੋ. ਰਾਜ ਕੁਮਾਰ ਨੂੰ ਭਾਰਤ ਦੇ ਰਾਸ਼ਟਰਪਤੀ ਵਲੋਂ ਵਿਜ਼ਿਟਰਸ ਐਵਾਰਡ 2023 (ਜੀਵ ਵਿਗਿਆਨ) ਨਾਲ ਸਨਮਾਨਿਤ ਕੀਤਾ ਗਿਆ। ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ 15ਵੀਂ ਅਤੇ 16ਵੀਂ ਨੈਸ਼ਨਲ ਯੂਥ ਪਾਰਲੀਮੈਂਟ ਮੁਕਾਬਲੇ ਜਿੱਤ ਕੇ ਆਪਣੀ ਉੱਤਮਤਾ ਦਾ ਸਬੂਤ ਦਿੱਤਾ ਹੈ।
ਇਹ ਵੀ ਪੜ੍ਹੋ : ਅਧਿਆਪਕਾਂ ਨੂੰ ਮਿਲੀ ਵੱਡੀ ਰਾਹਤ, ਜਾਰੀ ਹੋ ਗਿਆ ਸਰਕੂਲਰ
ਇਸ ਤੋਂ ਇਲਾਵਾ ਉਸ ਨੇ ਰਾਸ਼ਟਰੀ ਗਣਤੰਤਰ ਦਿਵਸ ਪਰੇਡ ਅਤੇ ਏ. ਆਈ. ਯੂ. ਯੂਥ ਫੈਸਟੀਵਲ 'ਚ ਯੂਨੀਵਰਸਿਟੀ ਦੀ ਨੁਮਾਇੰਦਗੀ ਕੀਤੀ ਹੈ। ਨਾਲ ਹੀ ਯੂਨੀਵਰਸਿਟੀ ਦੇ ਬਹੁਤ ਸਾਰੇ ਵਿਦਿਆਰਥੀ ਹਰ ਸਾਲ ਵੱਖ-ਵੱਖ ਮੁਕਾਬਲੇ ਦੀਆਂ ਪ੍ਰੀਖਿਆਵਾਂ 'ਚ ਸਫ਼ਲਤਾ ਪ੍ਰਾਪਤ ਕਰ ਰਹੇ ਹਨ। ਇਹ ਪ੍ਰਾਪਤੀਆਂ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਫੋਰਮਾਂ 'ਤੇ ਪੰਜਾਬ ਦੀ ਨੁਮਾਇੰਦਗੀ ਕਰਨ ਲਈ ਸੀ. ਯੂ. ਪੰਜਾਬ ਦੀ ਵਚਨਬੱਧਤਾ ਨੂੰ ਦਰਸਾਉਂਦੀਆਂ ਹਨ। ਆਪਣੇ ਪੱਤਰ 'ਚ ਵਾਈਸ ਚਾਂਸਲਰ ਨੇ ਯੂਨੀਵਰਸਿਟੀ ਵੱਲੋਂ ਨਵੀਨਤਾ ਅਤੇ ਉੱਦਮੀ ਹੁਨਰ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਬਾਰੇ ਵੀ ਚਾਨਣਾ ਪਾਇਆ।
ਰਾਸ਼ਟਰਪਤੀ ਨੇ ਵਿਦਿਆਰਥੀਆਂ ਨੂੰ ਸੋਨ ਤਗਮਿਆਂ ਨਾਲ ਕੀਤਾ ਸਨਮਾਨਿਤ
ਰਾਸ਼ਟਰਪਤੀ ਨੇ ਕੇਂਦਰੀ ਯੂਨੀਵਰਸਿਟੀ ਦੇ 9 ਵਿਦਿਆਰਥੀਆਂ ਨੂੰ ਸੋਨ ਤਗਮੇ ਦੇ ਕੇ ਸਨਮਾਨਿਤ ਕੀਤਾ। ਇਨ੍ਹਾਂ 'ਚ 8 ਕੁੜੀਆਂ ਹਨ। ਇਸ ਮੌਕੇ ਪੰਜਾਬ ਦੇ ਰਾਜਪਾਲ ਨੇ ਕਿਹਾ ਕਿ ਕੇਂਦਰੀ ਯੂਨੀਵਰਸਿਟੀ ਵਿਸ਼ਵ ਦੇ ਸਾਰੇ ਮਾਪਦੰਡਾਂ 'ਤੇ ਖਰੀ ਉਤਰਦੀ ਹੈ ਅਤੇ ਉਨ੍ਹਾਂ ਨੇ ਕਨਵੋਕੇਸ਼ਨ 'ਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਦੇ ਮਾਪਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਆਪਣੇ ਬੱਚਿਆਂ ਨੂੰ ਇਸ ਕਾਬਿਲ ਬਣਾਇਆ ਹੈ। ਇਨ੍ਹਾਂ ਵਿਦਿਆਰਥੀਆਂ ਦੀ ਬਦੌਲਤ ਹੀ ਭਾਰਤ ਵਿਸ਼ਵ ਸ਼ਕਤੀ ਬਣੇਗਾ, ਇਹ ਬੱਚਿਆਂ ਦਾ ਭਵਿੱਖ ਨਹੀਂ, ਸਗੋਂ ਦੇਸ਼ ਦਾ ਭਵਿੱਖ ਹੈ।
ਉਨ੍ਹਾਂ ਨੇ ਕਿਹਾ ਕਿ ਸਾਰੇ ਵਿਦਿਆਰਥੀ ਇਸ ਯੂਨੀਵਰਸਿਟੀ ਦੀ ਉੱਤਮਤਾ ਨੂੰ ਵਧਾਉਣ ਲਈ ਸਖ਼ਤ ਮਿਹਨਤ ਕਰਨਗੇ। ਬਠਿੰਡਾ ਦੀ ਧਰਤੀ ਦਸਵੀਂ ਪਾਤਸ਼ਾਹੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਹੈ ਅਤੇ ਦਮਦਮਾ ਸਾਹਿਬ ਧਾਰਮਿਕ ਆਸਥਾ ਦਾ ਵੱਡਾ ਕੇਂਦਰ ਹੈ। ਉਨ੍ਹਾਂ ਸਾਬਕਾ ਰਾਸ਼ਟਰਪਤੀ ਅਬਦੁਲ ਕਲਾਮ ਦੀ ਪ੍ਰੇਰਣਾ 'ਤੇ ਚਾਨਣਾ ਪਾਇਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭਿਆਨਕ ਹਾਦਸੇ ਨੇ ਉਜਾੜਿਆ ਪਰਿਵਾਰ, ਮੌਕੇ 'ਤੇ ਹੀ ਵਿਅਕਤੀ ਦੀ ਮੌਤ
NEXT STORY