ਚੰਡੀਗੜ੍ਹ : ਦਿੱਲੀ ਦੇ ਰਾਸ਼ਟਰਪਤੀ ਭਵਨ ’ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਖ਼ਾਸ ਮੁਲਾਕਾਤ ਕੀਤੀ। ਮੁੱਖ ਮੰਤਰੀ ਭਗਵੰਤ ਮਾਨ ਨੇ ਮੁਲਾਕਾਤ ਦੌਰਾਨ ਰਾਸ਼ਟਰਪਤੀ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕੀਤਾ। ਭਗਵੰਤ ਮਾਨ ਅਤੇ ਰਾਸ਼ਟਰਪਤੀ ਦੌਰਾਨ ਕਿਹੜੇ ਮੁੱਦਿਆਂ 'ਤੇ ਵਿਸ਼ੇਸ਼ ਚਰਚਾ ਹੋਈ, ਇਸ ਬਾਰੇ ਅਜੇ ਕੁਝ ਸਪਸ਼ਟ ਨਹੀਂ ਹੈ।
ਪੜ੍ਹੋ ਇਹ ਵੀ ਖ਼ਬਰ - ਵੱਡੀ ਵਾਰਦਾਤ: ਸੜਕ ’ਤੇ ਕੇਕ ਕੱਟ ਰਹੇ ਸਨ ਨੌਜਵਾਨ, ਲੋਕਾਂ ਨੇ ਮਨ੍ਹਾ ਕੀਤਾ ਤਾਂ ਚਲਾਈਆਂ ਤਾਬੜਤੋੜ ਗੋਲੀਆਂ
ਰਾਸ਼ਟਰਪਤੀ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨਾਲ ਵੀ ਮੁਲਾਕਾਤ ਕੀਤੀ। ਰਾਸ਼ਟਰਪਤੀ ਅਤੇ ਉਪ ਰਾਸ਼ਟਰਪਤੀ ਨਾਲ ਮੁਲਾਕਾਤ ਦੌਰਾਨ ਭਗਵੰਤ ਮਾਨ ਨੇ ਪੰਜਾਬ ਨਾਲ ਸਬੰਧਤ ਕਈ ਅਹਿਮ ਮੁੱਦਿਆਂ ’ਤੇ ਵਿਚਾਰ ਚਰਚਾ ਕੀਤੀ।
ਪੜ੍ਹੋ ਇਹ ਵੀ ਖ਼ਬਰ - ਗੜ੍ਹਦੀਵਾਲਾ: ਡੈਮ ’ਚ ਨਹਾਉਣ ਗਏ 4 ਨੌਜਵਾਨਾਂ ’ਚੋਂ 1 ਡੁੱਬਿਆ, ਪੁੱਤ ਦੀ ਲਾਸ਼ ਵੇਖ ਧਾਹਾਂ ਮਾਰ ਰੋਇਆ ਪਰਿਵਾਰ
ਦੱਸ ਦੇਈਏ ਕਿ ਭਗਵੰਤ ਮਾਨ ਬਾਅਦ ਦੁਪਹਿਰ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਵੀ ਮੁਲਾਕਾਤ ਕਰਨਗੇ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਭਗਵੰਤ ਮਾਨ ਕੇਜਰੀਵਾਲ ਨਾਲ ਮੁਲਾਕਾਤ ਦੌਰਾਨ ਸੂਬੇ ਵਿੱਚ 300 ਯੂਨਿਟ ਬਿਜਲੀ ਮੁਫ਼ਤ ਦੇਣ ਦੇ ਸਬੰਧ ’ਚ ਵਿਚਾਰ ਵਟਾਂਦਰਾ ਕਰਨਗੇ।
ਪੜ੍ਹੋ ਇਹ ਵੀ ਖ਼ਬਰ -ਵੱਡੀ ਖ਼ਬਰ: ਸੰਯੁਕਤ ਸਮਾਜ ਮੋਰਚੇ ’ਚ ਸ਼ਾਮਲ 16 ਕਿਸਾਨ ਜਥੇਬੰਦੀਆਂ ਵਲੋਂ ਵੱਖ ਹੋਣ ਦਾ ਐਲਾਨ
ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਆਪਣਾ ਜਵਾਬ
ਭਿੱਖੀਵਿੰਡ ’ਚ ਖੋਦਾਈ ਦੌਰਾਨ ਮਿਲੀ ਬੰਬ ਨੁਮਾ ਚੀਜ਼, ਪੁਲਸ ਨੇ ਸੀਲ ਕੀਤਾ ਇਲਾਕਾ
NEXT STORY