ਸੁਲਤਾਨਪੁਰ ਲੋਧੀ : ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਜਿੱਥੇ ਇਤਿਹਾਸਕ ਅਸਥਾਨ ਗੁਰਦੁਆਰਾ ਬੇਰ ਸਾਹਿਬ 'ਚ ਵੱਡੀ ਗਿਣਤੀ 'ਚ ਸੰਗਤਾਂ ਨਤਮਸਤਕ ਹੋ ਰਹੀਆਂ ਹਨ, ਉੱਥੇ ਹੀ ਰਾਸ਼ਟਰਪਤੀ ਰਾਮਨਾਥ ਕੋਵਿੰਦ ਵੀ ਗੁਰੂ ਘਰ 'ਚ ਆਪਣੀ ਹਾਜ਼ਰੀ ਭਰਨ ਲਈ ਆਉਣਗੇ। ਰਾਸ਼ਟਰਪਤੀ 11 ਵਜੇ ਦੇ ਕਰੀਬ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣਗੇ। ਇਸ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣਗੇ ਅਤੇ ਰਾਸ਼ਟਰਪਤੀ ਦਾ ਸੁਆਗਤ ਕਰਨਗੇ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੀ ਗੁਰਦੁਆਰਾ ਸਾਹਿਬ ਵਿਖੇ ਸੰਗਤਾਂ ਨੂੰ 'ਜੀ ਆਇਆਂ' ਕਹਿਣਗੇ। ਦੱਸ ਦੇਈਏ ਕਿ ਬੀਤੇ ਦਿਨ ਮਨੋਹਰ ਲਾਲ ਖੱਟੜ, ਦੁਸ਼ਯੰਤ ਚੌਟਾਲਾ ਅਤੇ ਜੈ ਰਾਮ ਠਾਕੁਰ, ਹੰਸ ਰਾਜ ਹੰਸ, ਅਜੈਬ ਸਿੰਘ ਭੱਟੀ, ਸੁਖਬੀਰ ਸਿੰਘ ਬਾਦਲ, ਬੀਬੀ ਜਾਗੀਰ ਕੌਰ ਸਣੇ ਕਈ ਹੋਰ ਸ਼ਖਸੀਅਤਾਂ ਨੇ ਗੁਰੂ ਘਰ 'ਚ ਮੱਥਾ ਟੇਕ ਕੇ ਆਪਣੀ ਹਾਜ਼ਰੀ ਲਗਵਾਈ ਸੀ।
ਬਾਬੇ ਨਾਨਕ ਨੇ ਸੰਸਾਰ ਨੂੰ ਤਾਰਨ ਲਈ ਕੀਤੀਆਂ 'ਉਦਾਸੀਆਂ', ਦਿਖਾਇਆ ਚਾਨਣ ਦਾ ਰਾਹ
NEXT STORY