ਚੰਡੀਗੜ੍ਹ : ਯੂਨੀਵਰਸਿਟੀ 'ਚ ਚਾਂਸਲਰ ਦੀ ਨਿਯੁਕਤੀ ਨੂੰ ਲੈ ਕੇ ਰਾਜਪਾਲ ਅਤੇ ਮਾਨ ਸਰਕਾਰ ਵਿਚਾਲੇ ਟਕਰਾਅ ਜਾਰੀ ਹੈ। ਦੋਹਾਂ ਵਿਚਕਾਰ ਚਿੱਠੀਆਂ ਦਾ ਆਦਾਨ-ਪ੍ਰਦਾਨ ਪੂਰੇ ਜ਼ੋਰਾਂ 'ਤੇ ਹੈ। ਇਸ ਦੇ ਨਾਲ ਹੀ ਇਕ ਦੂਜੇ ਖ਼ਿਲਾਫ਼ ਬਿਆਨਬਾਜ਼ੀ ਵੀ ਜਾਰੀ ਹੈ। ਇਸ ਮੁੱਦੇ ਨੂੰ ਲੈ ਕੇ ਅੱਜ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਮੌਕੇ ਰਾਜਪਾਲ ਨੇ ਕਿਹਾ ਕਿ ਮਾਨ ਸਰਕਾਰ ਨੇ ਪੱਤਰ ਰਾਹੀਂ ਦੋਸ਼ ਲਾਇਆ ਹੈ ਕਿ ਰਾਜਪਾਲ ਪੰਜਾਬ ਸਰਕਾਰ ਦੇ ਕੰਮਾਂ 'ਚ ਦਖ਼ਲਅੰਦਾਜ਼ੀ ਕਰ ਰਿਹਾ ਹੈ। ਪੰਜਾਬ ਸਰਕਾਰ ਨੇ ਉਪਰੋਂ ਕਾਰਵਾਈ ਹੋਣ ਦਾ ਦੋਸ਼ ਲਾਇਆ ਹੈ।
ਇਹ ਵੀ ਪੜ੍ਹੋ : ਦੁਕਾਨਾਂ ਦੇ ਵਿਵਾਦ ਨੂੰ ਲੈ ਕੇ ਬਟਾਲਾ 'ਚ ਮਾਹੌਲ ਤਨਾਅਪੂਰਨ, ਦੁਕਾਨ ਮਾਲਿਕ ਦੇ ਹੱਕ ’ਚ ਆਈਆਂ ਨਿਹੰਗ ਜਥੇਬੰਦੀਆਂ
ਰਾਜਪਾਲ ਨੇ ਕਿਹਾ ਕਿ ਰਾਜ ਦੀਆਂ ਯੂਨੀਵਰਸਿਟੀਆਂ 'ਚ ਚਾਂਸਲਰ ਦੀ ਵਿਸ਼ੇਸ਼ ਭੂਮਿਕਾ ਹੁੰਦੀ ਹੈ ਅਤੇ ਉਨ੍ਹਾਂ ਨੂੰ ਹਰ ਗਤੀਵਿਧੀ ਬਾਰੇ ਜਾਣੂ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਤਾਮਿਲਨਾਡੂ ਦੀਆਂ ਕਈ ਯੂਨੀਵਰਸਿਟੀਆਂ ਨੂੰ ਸੰਭਾਲਿਆ ਹੈ। ਉਨ੍ਹਾਂ ਕਿਹਾ ਕਿ ਵਾਈਸ ਚਾਂਸਲਰ ਦੀ ਨਿਯੁਕਤੀ ਲਈ ਤਿੰਨ ਨਾਵਾਂ ਦਾ ਪੈਨਲ ਮੇਰੇ ਕੋਲ ਆਵੇਗਾ, ਉਸ ਤੋਂ ਬਾਅਦ ਹੀ ਫੈਸਲਾ ਲਿਆ ਜਾਵੇਗਾ ਕਿ ਇਨ੍ਹਾਂ 'ਚੋਂ ਕੌਣ ਯੋਗ ਹੈ। ਰਾਜਪਾਲ ਨੇ ਕਿਹਾ ਕਿ ਪੰਜਾਬ ਸਰਕਾਰ ਯੂਨੀਵਰਸਿਟੀ ਦੇ ਮਾਮਲਿਆਂ 'ਚ ਕਾਨੂੰਨਾਂ ਤਹਿਤ ਕੁਝ ਨਹੀਂ ਕਰ ਰਹੀ, ਪਰ ਇਸ ਪੂਰੇ ਮਾਮਲੇ 'ਤੇ ਨਜ਼ਰ ਰੱਖਣਾ ਮੇਰਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਮੇਰੀ ਜੋ ਵੀ ਜ਼ਿੰਮੇਵਾਰੀ ਹੋਵੇਗੀ, ਮੈਂ ਉਸ ਨੂੰ ਪੂਰੀ ਤਰ੍ਹਾਂ ਨਿਭਾਵਾਂਗਾ।
ਰਾਜਪਾਲ ਨੇ ਕਿਹਾ ਕਿ ਮੈਂ ਅਜੇ ਤੱਕ ਪੰਜਾਬ ਸਰਕਾਰ ਖਿਲਾਫ਼ ਕੁਝ ਨਹੀਂ ਬੋਲਿਆ ਪਰ ਮੈਂ ਆਪਣਾ ਫਰਜ਼ ਜ਼ਰੂਰ ਨਿਭਾਵਾਂਗਾ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀਆਂ ਵਿੱਚ ਸੁਧਾਰ ਕਰਨਾ ਉਨ੍ਹਾਂ ਦੀ ਜ਼ਿੰਮੇਵਾਰੀ ਹੈ। ਰਾਜਪਾਲ ਨੇ ਕਿਹਾ ਕਿ ਸੂਬਾ ਸਰਕਾਰ ਯੂਨੀਵਰਸਿਟੀ ਦੇ ਮਾਮਲਿਆਂ 'ਚ ਦਖ਼ਲ ਨਹੀਂ ਦੇ ਸਕਦੀ, ਜੇਕਰ ਯੂਨੀਵਰਸਿਟੀ 'ਚ ਕੁਝ ਗਲਤ ਹੋ ਰਿਹਾ ਹੈ ਤਾਂ ਉਸ 'ਤੇ ਨਜ਼ਰ ਰੱਖਣ ਦੀ ਜ਼ਿੰਮੇਵਾਰੀ ਚਾਂਸਲਰ ਦੀ ਬਣਦੀ ਹੈ।
ਅਕਾਲੀ ਦਲ ਦਾ ‘ਆਪ’ ਸਰਕਾਰ ’ਤੇ ਤਿੱਖਾ ਨਿਸ਼ਾਨਾ, ਸੂਬੇ ਦੇ ਸੰਵਿਧਾਨਕ ਮੁਖੀ ਤੇ ਪੰਜਾਬੀਆਂ ਨਾਲ ਕੀਤਾ ਵੱਡਾ ਧੋਖਾ
NEXT STORY