ਨੈਸ਼ਨਲ ਡੈਸਕ- ਨੌਜਵਾਨ ਕਿਸਾਨ ਸ਼ੁੱਭਕਰਨ ਸਿੰਘ ਦੀ ਮੌਤ ਤੋਂ ਬਾਅਦ ਕਿਸਾਨ ਆਗੂਆਂ ਵੱਲੋਂ 2 ਦਿਨਾਂ ਲਈ ਦਿੱਲੀ ਕੂਚ ਨੂੰ ਰੋਕ ਦਿੱਤਾ ਗਿਆ ਸੀ। ਇਹ ਰੋਕ ਅੱਜ ਤੱਕ ਦੀ ਸੀ, ਜਿਸ ਤੋਂ ਬਾਅਦ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਤੇ ਜਗਜੀਤ ਸਿੰਘ ਡੱਲੇਵਾਲ ਨੇ ਖਨੌਰੀ ਬਾਰਡਰ ਤੋਂ ਇਕ ਪ੍ਰੈੱਸ ਕਾਨਫਰੰਸ ਕੀਤੀ।
ਇਸ ਦੌਰਾਨ ਕਿਸਾਨ ਆਗੂਆਂ ਨੇ ਐਲਾਨ ਕੀਤਾ ਕਿ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਦਿੰਦਿਆਂ ਬਾਰਡਰਾਂ 'ਤੇ ਕੈਂਡਲ ਮਾਰਚ ਕੱਢਿਆ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਕੇਂਦਰ ਅਤੇ ਹਰਿਆਣਾ ਸਰਕਾਰ ਦੇ 20 ਫੁੱਟ ਉੱਚੇ ਪੁਤਲੇ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਤੋਂ ਬਾਅਦ 28 ਫਰਵਰੀ ਨੂੰ ਅਗਲੀ ਕਾਰਵਾਈ ਬਾਰੇ ਮੀਟਿੰਗ ਕੀਤੀ ਜਾਵੇਗੀ ਤੇ ਇਸ ਦੌਰਾਨ ਜੋ ਵੀ ਫੈਸਲਾ ਲਿਆ ਜਾਵੇਗਾ, ਉਸ ਦਾ ਐਲਾਨ 29 ਫਰਵਰੀ ਨੂੰ ਕੀਤਾ ਜਾਵੇਗਾ।
ਇਸ ਤੋਂ ਬਾਅਦ ਹਰਿਆਣਾ ਤੋਂ ਕਿਸਾਨ ਆਗੂ ਨੇ ਦੱਸਿਆ ਕਿ ਹਰਿਆਣਾ ਪੁਲਸ ਸਿਰਫ਼ ਪੰਜਾਬ ਹੀ ਨਹੀਂ, ਹਰਿਆਣਾ ਦੇ ਕਿਸਾਨਾਂ 'ਤੇ ਵੀ ਤਸ਼ੱਦਤ ਢਾਹ ਰਹੀ ਹੈ। ਉਨ੍ਹਾਂ ਦੱਸਿਆ ਕਿ ਹਰਿਆਣਾ ਦੇ ਸਕੂਲਾਂ 'ਚ ਪੜ੍ਹਾਈ ਬੰਦ ਕਰ ਕੇ ਸਕੂਲਾਂ ਨੂੰ ਪੈਰਾਮਿਲਟਰੀ ਫੌਜਾਂ ਦਾ ਅੱਡਾ ਬਣਾਇਆ ਗਿਆ ਹੈ। ਇਸ ਦੌਰਾਨ ਕਿਸਾਨ ਅੰਦੋਲਨ 'ਚ ਸ਼ਾਮਲ ਹੋਣ ਆ ਰਹੇ ਕਿਸਾਨਾਂ ਦੇ ਟਰੈਕਟਰਾਂ ਦੀ ਭੰਨ-ਤੋੜ ਕੀਤੀ ਗਈ, ਉਨ੍ਹਾਂ 'ਤੇ ਲਾਠੀਚਾਰਜ ਕੀਤਾ ਗਿਆ ਤੇ ਟਰੈਕਟਰਾਂ ਦੀਆਂ ਚਾਬੀਆਂ ਖੋਹ ਲਈਆਂ ਗਈਆਂ। ਉਨ੍ਹਾਂ ਦੱਸਿਆ ਕਿ ਕਈ ਕਿਸਾਨਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਹਰਿਆਣਾ ਦੇ ਨਵਾਂਗਾਓਂ ਦੇ ਇਕ ਕਿਸਾਨ ਪ੍ਰੀਤਪਾਲ ਸਿੰਘ ਨਾਲ ਹਰਿਆਣਾ ਪੁਲਸ ਦੇ ਮੁਲਜ਼ਮਾਂ ਨੇ ਭਿਆਨਕ ਤਰੀਕੇ ਨਾਲ ਕੁੱਟਮਾਰ ਕਰ ਕੇ ਉਸ ਦੀਆਂ ਲੱਤਾਂ ਤੋੜ ਦਿੱਤੀਆਂ, ਉਸ ਦਾ ਜਬੜਾ ਵੀ ਤੋੜ ਦਿੱਤਾ ਗਿਆ, ਜਿਸ ਕਾਰਨ ਉਹ ਰੋਹਤਕ ਦੇ ਪੀ.ਜੀ.ਆਈ. 'ਚ ਜ਼ੇਰੇ ਇਲਾਜ ਹੈ ਤੇ ਜ਼ਿੰਦਗੀ ਤੇ ਮੌਤ ਦੀ ਜੰਗ ਲੜ ਰਿਹਾ ਹੈ। ਇਸ ਦੌਰਾਨ ਕਿਸਾਨਾਂ ਨਾਲ ਕੁੱਟਮਾਰ ਕਰ ਕੇ ਉਨ੍ਹਾਂ ਦੇ ਹੀ ਖ਼ਿਲਾਫ਼ ਧਾਰਾ 307 ਲਗਾ ਕੇ ਪਰਚਾ ਦਰਜ ਕਰ ਦਿੱਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਲੋਕਾਂ ਦੀ ਮਦਦ ਕਰ ਰਹੇ ਕਈ ਵਾਲੰਟੀਅਰਾਂ 'ਤੇ ਹਮਲਾ ਕਰ ਕੇ ਉਨ੍ਹਾਂ ਨੂੰ ਜ਼ਖ਼ਮੀ ਕਰ ਦਿੱਤਾ ਗਿਆ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸ਼ੰਭੂ ਬਾਰਡਰ ਵਿਖੇ ਸ਼ੁੱਭਕਰਨ ਨੂੰ ਨਮ ਅੱਖਾਂ ਨਾਲ ਦਿੱਤੀ ਗਈ ਸ਼ਰਧਾਂਜਲੀ, ਕੱਢਿਆ ਗਿਆ ਕੈਂਡਲ ਮਾਰਚ (ਵੀਡੀਓ)
NEXT STORY