ਗੁਰਦਾਸਪੁਰ (ਵਿਨੋਦ) - ਅੱਜ ਸ਼ਾਮ ਕਾਂਗਰਸੀ ਆਗੂ ਸੁਧੀਰ ਵਾਲੀਆ ਦੇ ਗ੍ਰਹਿ ਵਿਖੇ ਕਾਂਗਰਸ ਦੇ ਵੱਖ-ਵੱਖ ਵਿਧਾਇਕਾਂ ਵੱਲੋਂ ਇਕ ਵਿਸ਼ੇਸ਼ ਪ੍ਰੈੱਸ ਕਾਨਫ਼ਰੰਸ ਰੱਖੀ ਗਈ ਸੀ। ਲੋਕ ਸਭਾ ਜ਼ਿਮਨੀ ਚੋਣਾਂ ਸਬੰਧੀ ਰੱਖੀ ਗਈ ਇਸ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਨ ਲਈ ਕਾਦੀਆਂ ਤੋਂ ਵਿਧਾਇਕ ਫ਼ਤਿਹ ਸਿੰਘ ਬਾਜਵਾ, ਹਰਗੋਬਿੰਦਪੁਰ ਤੋਂ ਵਿਧਾਇਕ ਬਲਵਿੰਦਰ ਸਿੰਘ ਲਾਡੀ, ਹਲਕਾ ਭੋਆ ਦੇ ਵਿਧਾਇਕ ਜੋਗਿੰਦਰਪਾਲ, ਪਠਾਨਕੋਟ ਦੇ ਵਿਧਾਇਕ ਅਮਿਤ ਵਿਜ ਤੇ ਸੁਜਾਨਪੁਰ ਦੇ ਕਾਂਗਰਸੀ ਉਮੀਦਵਾਰ ਅਮਿਤ ਮਿੰਟੂ ਪਹੁੰਚ ਰਹੇ ਸਨ।
ਪਰ ਪ੍ਰੈੱਸ ਕਾਨਫਰੰਸ ਸ਼ੁਰੂ ਹੋਣ ਤੋਂ ਪਹਿਲਾਂ ਹੀ ਅਕਸਰ ਹੀ ਆਪਣੀਆਂ ਆਪ ਹੁਦਰੀਆਂ ਹਰਕਤਾਂ ਕਾਰਨ ਚਰਚਾ ਵਿਚ ਰਹਿਣ ਵਾਲੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਭਿੰਦਾ ਨੇ ਉੱਥੇ ਪਹੁੰਚੇ ਕੁਝ ਪੱਤਰਕਾਰਾਂ ਨਾਲ ਗਾਲੀ-ਗਲੋਚ ਕਰਨਾ ਸ਼ੁਰੂ ਕਰ ਦਿੱਤਾ ਤੇ ਪੱਤਰਕਾਰਾਂ ਦੇ ਸਾਹਮਣੇ ਹੀ ਫੀਲਡ ਦੇ ਪੱਤਰਕਾਰਾਂ ਲਈ ਭੱਦੀ ਸ਼ਬਦਾਵਲੀ ਵਰਤਦੇ ਹੋਏ ਉਨ੍ਹਾਂ ਨੂੰ ਗਾਲਾਂ ਕੱਢੀਆਂ।
ਇਥੇ ਹੀ ਬਸ ਨਹੀਂ ਬਲਵਿੰਦਰ ਸਿੰਘ ਭਿੰਦਾ ਲਗਾਤਾਰ ਪੱਤਰਕਾਰਾਂ ਤੇ ਅਖ਼ਬਾਰਾਂ ਪ੍ਰਤੀ ਆਪਣੀ ਭੱਦੀ ਸ਼ਬਦਾਵਲੀ ਵਰਤਦੇ ਰਹੇ ਤੇ ਉੱਥੇ ਮੌਜੂਦ ਕੁਝ ਪੱਤਰਕਾਰਾਂ ਨੂੰ ਧਮਕੀਆਂ ਵੀ ਦੇ ਦਿੱਤੀਆਂ, ਜਿਸ ਕਾਰਨ ਸਮੂਹ ਪੱਤਰਕਾਰ ਭਾਈਚਾਰੇ ਨੇ ਤੁਰੰਤ ਇਸ ਪ੍ਰੈੱਸ ਕਾਨਫ਼ਰੰਸ ਦਾ ਬਾਈਕਾਟ ਕਰ ਦਿੱਤਾ ਤੇ ਉਹ ਸੁਧੀਰ ਵਾਲੀਆ ਦੇ ਗ੍ਰਹਿ ਤੋਂ ਬਾਹਰ ਆ ਗਏ। ਜ਼ਿਕਰਯੋਗ ਹੈ ਕਿ ਬਲਵਿੰਦਰ ਸਿੰਘ ਭਿੰਦਾ ਨੇ ਪਿਛਲੇ ਦਿਨੀਂ ਗੁਰਦੁਆਰਾ ਛੋਟਾ ਘੱਲੂਘਾਰਾ ਸਾਹਿਬ ਵਿਖੇ ਪਾਠੀਆਂ ਨਾਲ ਦੁਰ-ਵਿਵਹਾਰ ਕੀਤਾ ਸੀ, ਜਿਸ ਕਾਰਨ ਉਨ੍ਹਾਂ ਦੀ ਸੋਸ਼ਲ ਮੀਡੀਆ ਉਪਰ ਅਤੇ ਵਿਰੋਧੀ ਧਿਰ ਦੇ ਆਗੂਆਂ ਵੱਲੋਂ ਮੀਡੀਆ ਰਾਹੀਂ ਉਨ੍ਹਾਂ ਦੀ ਨਿੰਦਾ ਕੀਤੀ ਸੀ। ਜਿਸ ਨਾਲ ਕਾਂਗਰਸ ਪਾਰਟੀ ਦਾ ਕਾਫ਼ੀ ਅਕਸ ਖ਼ਰਾਬ ਹੋਇਆ। ਅੱਜ ਇਹ ਘਟਨਾ ਵਾਪਰਨ ਤੋਂ ਬਾਅਦ ਪ੍ਰੈੱਸ ਕਾਨਫ਼ਰੰਸ ਵਿਚ ਪਹੁੰਚੇ ਵੱਖ-ਵੱਖ ਵਿਧਾਇਕਾਂ ਨੇ ਪੱਤਰਕਾਰਾਂ ਕੋਲੋਂ ਨਿੱਜੀ ਤੌਰ 'ਤੇ ਇਸ ਦੀ ਮੁਆਫ਼ੀ ਮੰਗੀ ਅਤੇ ਉਨ੍ਹਾਂ ਨੇ ਮੰਨਿਆ ਕਿ ਇਸ ਮਸਲੇ ਵਿਚ ਪੂਰਨ ਤੌਰ 'ਤੇ ਗਲਤੀ ਭਿੰਦਾ ਦੀ ਹੈ।
ਉਨ੍ਹਾਂ ਕਿਹਾ ਕਿ ਇਸ ਪ੍ਰੈੱਸ ਕਾਨਫਰੰਸ ਵਿਚ ਉਨ੍ਹਾਂ ਵੱਲੋਂ ਭਿੰਦਾ ਨੂੰ ਬੁਲਾਇਆ ਵੀ ਨਹੀਂ ਸੀ ਗਿਆ ਪਰ ਫਿਰ ਵੀ ਉਸ ਨੇ ਪ੍ਰੈੱਸ ਕਾਨਫਰੰਸ ਵਿਚ ਪਹੁੰਚ ਕੇ ਨਿੰਦਣਯੋਗ ਕੰਮ ਕੀਤਾ ਹੈ। ਸਮੂਹ ਪੱਤਰਕਾਰ ਭਾਈਚਾਰੇ ਵੱਲੋਂ ਇਹ ਮੰਗ ਕੀਤੀ ਗਈ ਕਿ ਇਸ ਕਾਂਗਰਸੀ ਆਗੂ ਨੂੰ ਪਾਰਟੀ ਵਿਚ ਬਰਖਾਸਤ ਕੀਤਾ ਜਾਵੇ, ਨਹੀਂ ਤਾਂ ਉਹ ਇਨ੍ਹਾਂ ਆਗੂਆਂ ਦੀ ਪ੍ਰੈੱਸ ਕਵਰੇਜ ਨਹੀਂ ਕਰਨਗੇ। ਇਸ ਸਬੰਧੀ ਵਿਧਾਇਕ ਫਤਿਹ ਸਿੰਘ ਬਾਜਵਾ ਅਤੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਪਾਰਟੀ ਵੱਲੋਂ ਭਿੰਦਾ ਨੂੰ 'ਕਾਰਨ ਦੱਸੋ ਨੋਟਿਸ' ਜਾਰੀ ਕੀਤਾ ਜਾਵੇਗਾ ਅਤੇ ਉਸ ਦੇ ਖ਼ਿਲਾਫ਼ ਜਾਂਚ ਕਰਕੇ ਸਖ਼ਤ ਕਾਰਵਾਈ ਵੀ ਕੀਤੀ ਜਾਵੇਗੀ ਅਤੇ ਨਾਲ ਹੀ ਪਾਰਟੀ ਹਾਈਕਮਾਨ ਨੂੰ ਸ. ਭਿੰਦਾ ਦੀ ਬਰਖਾਸਤੀ ਸਬੰਧੀ ਲਿਖ ਕੇ ਭੇਜਣਗੇ।
ਈ.ਓ. ਸਫਾਈ ਸੇਵਕਾਂ ਦੀ ਤਨਖਾਹ ਕੱਲ੍ਹ ਤੱਕ ਦੇਣ ਲਈ ਦਿੱਤੇ ਨਿਰਦੇਸ਼
ਜਦੋਂ ਇਸ ਸਬੰਧ 'ਚ ਡਿਪਟੀ ਕਮਿਸ਼ਨਰ ਘਣਸ਼ਿਆਮ ਥੋਰੀ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਈ. ਓ. ਬਰਨਾਲਾ ਨੂੰ ਨਿਰਦੇਸ਼ ਦਿੱਤੇ ਗਏ ਹਨ। ਈ. ਓ. ਸਫਾਈ ਸੇਵਕਾਂ ਦੀ ਤਨਖਾਹ ਫੌਰੀ 'ਤੇ ਰਲੀਜ਼ ਕਰਨ। ਕੱਲ੍ਹ ਤੱਕ ਸਫਾਈ ਸੇਵਕਾਂ ਨੂੰ ਤਨਖਾਹ ਦੇ ਦਿੱਤੀ ਜਾਵੇਗੀ। ਜਦੋਂ ਇਸ ਸਬੰਧ 'ਚ ਈ. ਓ. ਰਵਿੰਦਰ ਕੁਮਾਰ ਨਾਲ ਗੱਲਬਾਤ ਕੀਤੀ ਗਈ ਕਿ ਸਫਾਈ ਸੇਵਕਾਂ ਨੇ ਤੁਹਾਡੇ 'ਤੇ ਦੋਸ਼ ਲਗਾਇਆ ਹੈ ਕਿ ਤੁਹਾਡਾ ਵਲੋਂ ਉਨ੍ਹਾਂ ਨਾਲ ਮਾੜਾ ਵਤੀਰਾ ਅਪਣਾਇਆ ਗਿਆ ਤਾਂ ਉਨ੍ਹਾਂ ਨੇ ਇਨ੍ਹਾਂ ਦੋਸ਼ਾਂ ਦਾ ਖੰਡਨ ਕੀਤਾ।
ਗਰੀਬੀ ਅਤੇ ਬੇਰੋਜ਼ਗਾਰੀ ਤੋਂ ਦੁਖੀ ਮਜ਼ਦੂਰ ਨੇ 5 ਸਾਲਾ ਲੜਕੇ ਸਮੇਤ ਫਾਹਾ ਲੈ ਕੇ ਕੀਤੀ ਖੁਦਕੁਸ਼ੀ
NEXT STORY