ਜੈਤੋ (ਵਿਪਨ) - ਜੈਤੋ ਨਾਲ ਲੱਗਦੇ ਕਸਬਾ ਬਾਜਾਖਾਨਾ ਵਿਖੇ ਪ੍ਰਾਇਮਰੀ ਸਕੂਲ ਦੇ ਇਕ ਅਧਿਆਪਕ ਵਲੋਂ ਚੋਥੀਂ ਜਮਾਤ ਦੇ 8 ਸਾਲਾ ਬੱਚੇ ਦੀ ਬੇਰਹਿਮੀ ਨਾਲ ਡੰਡੇਆਂ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਸੱਟਾਂ ਲੱਗਣ ਕਾਰਨ ਉਸ ਨੂੰ ਇਲਾਜ ਲਈ ਬਾਜਾਖਾਨਾ ਦੇ ਸਿਵਲ ਹਸਪਤਾਲ ਦਾਖਲ ਕਰਵਾ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਅਧਿਆਪਕ ਵਲੋਂ ਬੱਚੇ ਦੀ ਕੁੱਟਮਾਰ ਕਰਨ ਦਾ ਪਤਾ ਲੱਗਣ 'ਤੇ ਮਾਪਿਆਂ ਨੇ ਇਸ ਦੀ ਸ਼ਿਕਾਇਤ ਪੁਲਸ ਨੂੰ ਦਿੱਤੀ ਅਤੇ ਅਧਿਆਪਕ ਦੇ ਖਿਲਾਫ ਮਾਮਲਾ ਦਰਜ ਕਰਵਾ ਦਿੱਤਾ।

ਦੱਸ ਦੇਈਏ ਕਿ ਪੀੜਤ ਬੱਚੇ ਦੇ ਮਾਤਾ-ਪਿਤਾ ਵਲੋਂ ਮਾਮਲਾ ਦਰਜ ਕਰਵਾਉਣ ਦੇ ਬਾਵਜੂਦ ਪੁਲਸ ਨੇ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਅਤੇ ਅਧਿਆਪਕ ਸਕੂਲ 'ਚੋਂ ਫਰਾਰ ਦੱਸਿਆ ਜਾ ਰਿਹਾ ਹੈ। ਇਸ ਮਾਮਲੇ ਦੇ ਸਬੰਧ 'ਚ ਜਦੋਂ ਬੀ. ਪੀ. ਈ. ਓ. ਦਲਵੀਰ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਅਧਿਆਪਕ 'ਤੇ ਬਣਦੀ ਵਿਭਾਗੀ ਕਾਰਵਾਈ ਕਰਨ ਦੀ ਗੱਲ ਕਹੀ।

ਸਰਹੱਦੀ ਖੇਤਰਾਂ ਦੇ ਪ੍ਰਭਾਵਿਤ ਪਰਿਵਾਰਾਂ ਲਈ ਭਿਜਵਾਈ 505ਵੇਂ ਟਰੱਕ ਦੀ ਰਾਹਤ ਸਮੱਗਰੀ
NEXT STORY