ਮਾਨਸਾ (ਮਿੱਤਲ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੈਨੇਡਾ ਦੇ ਕਨਾਨਾਸਕਿਸ ਆਯੋਜਿਤ ਜੀ-7 ਸਮਿਟ ਵਿਚ ਹਿੱਸਾ ਲੈ ਕੇ ਸ਼ਾਨਦਾਰ ਢੰਗ ਨਾਲ ਕੈਨੇਡਾ-ਭਾਰਤ ਸੰਬੰਧਾਂ ਦੀ ਮਜ਼ਬੂਤੀ ਦੀ ਗੱਲ ਕੀਤੀ ਹੈ। ਪ੍ਰਧਾਨ ਮੰਤਰੀ ਮੋਦੀ ਦੀ ਜੀ-7 ਵਿਚ ਲਗਾਤਾਰ ਛੇਵੀਂ ਭਾਗੀਦਾਰੀ ਸੀ, ਜਿਸ ਨੇ ਵਿਸ਼ਵ ਪੱਧਰ ’ਤੇ ਭਾਰਤ ਦੀ ਮਜ਼ਬੂਤ ਕੂਟਨੀਤਕ ਮੌਜੂਦਗੀ ਨੂੰ ਹੋਰ ਪ੍ਰਤੀਬਿੰਬਤ ਕੀਤਾ। ਸਮਿਟ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਵਿਸ਼ਵਵਿਆਪੀ ਮੁੱਦਿਆਂ ਜਿਵੇਂ ਕਿ ਜਲਵਾਯੂ ਪਰਿਵਰਤਨ, ਊਰਜਾ ਸੁਰੱਖਿਆ, ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ), ਕੁਆਂਟਮ ਤਕਨੀਕ ਅਤੇ ਵਪਾਰਕ ਸਹਿਯੋਗ ’ਤੇ ਸੰਜੀਦਾ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਨੇ ਜੀ-7 ਦੇਸ਼ਾਂ ਦੇ ਨੇਤਾਵਾਂ ਅਤੇ ਹੋਰ ਸੱਦੇ ਗਏ ਆਊਟਰੀਚ ਦੇਸ਼ਾਂ ਨਾਲ ਦੁਵੱਲੀਆਂ ਬੈਠਕਾਂ ਵੀ ਕੀਤੀਆਂ, ਜਿਨ੍ਹਾਂ ਨੇ ਭਾਰਤ ਦੀ ਵਿਸ਼ਵਵਿਆਪੀ ਸਹਿਯੋਗ ਵਿਚ ਅਹਿਮ ਭੂਮਿਕਾ ਨੂੰ ਉਜਾਗਰ ਕੀਤਾ।
ਇਸ ਸਮਿਟ ਦੀ ਸਭ ਤੋਂ ਅਹਿਮ ਪਹਿਲੂ ਰਹੀ ਪ੍ਰਧਾਨ ਮੰਤਰੀ ਮੋਦੀ ਦੀ ਕੂਟਨੀਤਕ ਸਮਰੱਥਾ, ਜਿਸ ਨੇ ਭਾਰਤ ਅਤੇ ਕੈਨੇਡਾ ਵਿਚਾਲੇ ਪਿਛਲੇ ਸਮੇਂ ਵਿਚ ਵਿਗੜਦੇ ਸੰਬੰਧਾਂ ਨੂੰ ਸੁਧਾਰਨ ਦੀ ਦਿਸ਼ਾ ਵਿਚ ਇਕ ਮਹੱਤਵਪੂਰਨ ਕਦਮ ਵਜੋਂ ਕੰਮ ਕੀਤਾ। ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਨਿੱਜੀ ਸੱਦੇ ’ਤੇ ਪ੍ਰਧਾਨ ਮੰਤਰੀ ਮੋਦੀ ਦੀ ਇਸ ਯਾਤਰਾ ਨੇ ਦੋਵਾਂ ਦੇਸ਼ਾਂ ਵਿਚਕਾਰ ਵਪਾਰ, ਊਰਜਾ, ਅੰਤਰਿਕਸ਼, ਨਾਜ਼ੁਕ ਖਣਿਜ ਅਤੇ ਖਾਦ ਸਮੇਤ ਕਈ ਮਹੱਤਵਪੂਰਨ ਖੇਤਰਾਂ ਵਿਚ ਸਹਿਯੋਗ ਵਧਾਉਣ ਦੀ ਵਚਨਬੱਧਤਾ ਨੂੰ ਮਜ਼ਬੂਤੀ ਪ੍ਰਦਾਨ ਕੀਤੀ। ਇਸ ਮੌਕੇ ਮੋਦੀ ਦੀ ਸੰਜੀਦਗੀ ਅਤੇ ਸੂਝ-ਬੂਝ ਨਾਲ ਭਰਪੂਰ ਪਹੁੰਚ ਨੇ ਵਿਸ਼ਵ ਪੱਧਰ ’ਤੇ ਭਾਰਤ ਦੀ ਸਾਖ ਨੂੰ ਹੋਰ ਉਚਾ ਚੁੱਕਿਆ।
ਇਸ ਸਫਲਤਾ ਨੇ ਕੈਨੇਡਾ ਵਿਚ ਵੱਸਦੇ ਪੰਜਾਬੀ ਭਾਈਚਾਰੇ ਵਿਚ ਵੀ ਖੁਸ਼ੀ ਦੀ ਲਹਿਰ ਪੈਦਾ ਕੀਤੀ ਹੈ ਕਿਉਂਕਿ ਭਾਰਤ-ਕੈਨੇਡਾ ਸੰਬੰਧਾਂ ਦਾ ਸਿੱਧਾ ਪ੍ਰਭਾਵ ਪੰਜਾਬੀਆਂ ’ਤੇ ਪੈਂਦਾ ਹੈ। ਭਾਜਪਾ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਸੰਸਦੀ ਸਕੱਤਰ ਜਗਦੀਪ ਸਿੰਘ ਨਕੱਈ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੀ ਦੂਰਅੰਦੇਸ਼ੀ ਅਤੇ ਕੂਟਨੀਤਕ ਸਮਰੱਥਾ ਨਾਲ ਨਾ ਸਿਰਫ਼ ਭਾਰਤ-ਕੈਨੇਡਾ ਸੰਬੰਧਾਂ ਨੂੰ ਸੁਧਾਰਨ ਦੀ ਦਿਸ਼ਾ ਵਿਚ ਮਹੱਤਵਪੂਰਨ ਯੋਗਦਾਨ ਪਾਇਆ, ਸਗੋਂ ਪੰਜਾਬੀ ਭਾਈਚਾਰੇ ਨੂੰ ਵੀ ਸੁਖ ਅਤੇ ਸੁਰੱਖਿਆ ਦਾ ਅਹਿਸਾਸ ਦਿਵਾਇਆ। ਜੇਕਰ ਇਹ ਸੰਬੰਧ ਵਿਗੜਦੇ ਤਾਂ ਇਸ ਦਾ ਸਿੱਧਾ ਅਸਰ ਕੈਨੇਡਾ ਵਿਚ ਵੱਸਦੇ ਲੱਖਾਂ ਪੰਜਾਬੀਆਂ ’ਤੇ ਪੈਂਦਾ, ਜਿਨ੍ਹਾਂ ਦਾ ਭਾਰਤ ਨਾਲ ਗੂੜ੍ਹਾ ਸੱਭਿਆਚਾਰਕ ਅਤੇ ਪਰਿਵਾਰਕ ਰਿਸ਼ਤਾ ਹੈ। ਮੋਦੀ ਦੀ ਅਗਵਾਈ ਨੇ ਸਾਡੇ ਭਾਈਚਾਰੇ ਨੂੰ ਇਕ ਨਵੀਂ ਉਮੀਦ ਅਤੇ ਵਿਸ਼ਵਾਸ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੀ ਇਸ ਸਫਲ ਯਾਤਰਾ ਨੇ ਪੰਜਾਬੀਆਂ ਦੇ ਦਿਲਾਂ ਵਿਚ ਇਕ ਵਿਸ਼ੇਸ਼ ਸਥਾਨ ਬਣਾਇਆ ਹੈ। ਉਨ੍ਹਾਂ ਦੀ ਸਮਝਦਾਰੀ ਅਤੇ ਸੰਤੁਲਿਤ ਪਹੁੰਚ ਨੇ ਨਾ ਸਿਰਫ਼ ਦੋਵਾਂ ਦੇਸ਼ਾਂ ਦੇ ਸੰਬੰਧਾਂ ਨੂੰ ਮਜ਼ਬੂਤ ਕੀਤਾ, ਸਗੋਂ ਪੰਜਾਬੀ ਭਾਈਚਾਰੇ ਦੀਆਂ ਚਿੰਤਾਵਾਂ ਨੂੰ ਵੀ ਸੁਣਿਆ ਅਤੇ ਸਮਝਿਆ।
ਜਗਦੀਪ ਸਿੰਘ ਨਕਈ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਵਿਸ਼ਵ ਸਮੁੰਦਰੀ ਵਪਾਰ ਅਤੇ ਸਥਿਰਤਾ ਨੂੰ ਮਜ਼ਬੂਤ ਕਰਨ ਲਈ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਹਮੇਸ਼ਾ ਤਤਪਰ ਰਹੇਗਾ। ਇਸ ਯਾਤਰਾ ਨੇ ਨਾ ਸਿਰਫ਼ ਭਾਰਤ-ਕੈਨੇਡਾ ਸੰਬੰਧਾਂ ਨੂੰ ਨਵੀਂ ਉਚਾਈਆਂ ’ਤੇ ਪਹੁੰਚਾਇਆ, ਸਗੋਂ ਵਿਸ਼ਵ ਪੱਧਰ ’ਤੇ ਭਾਰਤ ਦੀ ਵੱਧਦੀ ਹੋਈ ਕੂਟਨੀਤਕ ਸ਼ਕਤੀ ਅਤੇ ਪੰਜਾਬੀ ਭਾਈਚਾਰੇ ਦੀਆਂ ਆਸਾਂ ਨੂੰ ਵੀ ਮਜ਼ਬੂਤੀ ਪ੍ਰਦਾਨ ਕੀਤੀ।
26 ਪੰਜਾਬ ਪੁਲਸ ਕਰਮਚਾਰੀਆਂ ਦਾ ਟਰਾਂਸਫਰ
NEXT STORY