ਚੰਡੀਗੜ੍ਹ,(ਅਸ਼ਵਨੀ)–ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਉਹ ਭਾਰਤ ਭੂਮੀ ਪੋਰਟ ਅਥਾਰਿਟੀ (ਐੱਲ. ਪੀ. ਏ. ਆਈ.) ਨੂੰ ਕਰਤਾਰਪੁਰ ਕਾਰੀਡੋਰ ਨੂੰ ਫਿਰ ਤੋਂ ਖੋਲ੍ਹਣ ਦਾ ਨਿਰਦੇਸ਼ ਦੇਣ ਤਾਂ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ 'ਤੇ ਪਾਕਿਸਤਾਨ ਵਿਚ ਸ੍ਰੀ ਕਰਤਾਰਪੁਰ ਸਾਹਿਬ ਦੀ ਯਾਤਰਾ ਦੇ ਇਛੁੱਕ ਸ਼ਰਧਾਲੂਆਂ ਨੂੰ ਸਹੂਲਤ ਹੋ ਸਕੇ।
ਪ੍ਰਧਾਨ ਮੰਤਰੀ ਨੂੰ ਲਿਖੇ ਇਕ ਪੱਤਰ ਵਿਚ ਨਰਿੰਦਰ ਮੋਦੀ ਵਲੋਂ ਇਹ ਯਕੀਨੀ ਕਰਨ ਲਈ ਵੀਜ਼ਾ ਮੁਕਤ ਤੀਰਥ ਯਾਤਰਾ ਦੀ ਆਗਿਆ ਦੇਣ ਦੀ ਅਪੀਲ ਕੀਤੀ ਹੈ ਤਾਂ ਕਿ ਜਿਨ੍ਹਾਂ ਦੇ ਕੋਲ ਪਾਸਪੋਰਟ ਨਹੀਂ ਹੈ, ਉਹ ਵੀ ਕਾਰੀਡੋਰ ਜਾ ਸਕਣ। ਉਨ੍ਹਾਂ ਕਿਹਾ ਕਿ 30 ਨਵੰਬਰ ਨੂੰ ਗੁਰੂ ਸਾਹਿਬ ਦੀਆਂ 551ਵੇਂ ਪ੍ਰਕਾਸ਼ ਪੁਰਬ ਨੂੰ ਧਿਆਨ ਵਿਚ ਰੱਖਦੇ ਹੋਏ ਸਿਹਤ ਪ੍ਰੋਟੋਕਾਲ ਲਾਗੂ ਕਰਦੇ ਹੋਏ ਸ਼ਰਧਾਲੂਆਂ ਨੂੰ ਸੌਖ ਪ੍ਰਦਾਨ ਕੀਤੀ ਜਾਣੀ ਚਾਹੀਦੀ ਹੈ। ਬਾਦਲ ਨੇ ਪੱਤਰ ਵਿਚ ਕਿਹਾ ਕਿ ਸਿੱਖ ਭਾਈਚਾਰਾ ਇਹ ਚਾਹੁੰਦਾ ਹੈ ਕਿ ਕਰਤਾਰਪੁਰ ਕਾਰੀਡੋਰ ਨੂੰ ਛੇਤੀ ਤੋਂ ਛੇਤੀ ਖੋਲ੍ਹਿਆ ਜਾਵੇ ਤਾਂ ਕਿ ਸ਼ਰਧਾਲੂ ਗੁਰਦੁਆਰਾ ਸਾਹਿਬ ਵਿਚ ਮੱਥਾ ਟੇਕ ਕੇ ਉਸ ਪਵਿੱਤਰ ਜਗ੍ਹਾ ਜਾ ਸਕਣ ਜਿੱਥੇ ਗੁਰੂ ਸਾਹਿਬ ਨੇ 18 ਸਾਲ ਤੱਕ ਖੇਤੀ ਕੀਤੀ ਸੀ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਪਾਕਿਸਤਾਨ ਸਰਕਾਰ ਨੇ ਕਾਰੀਡੋਰ ਖੋਲ੍ਹ ਦਿੱਤਾ ਸੀ ਅਤੇ ਹੁਣ ਕੇਵਲ ਭਾਰਤ ਸਰਕਾਰ ਵਲੋਂ ਆਗਿਆ ਦੀ ਉਡੀਕ ਹੈ। ਉਨ੍ਹਾਂ ਨੇ ਕਿਹਾ ਕਿ ਕੋਵਿਡ-19 ਮਹਾਮਾਰੀ ਕਾਰਨ 16 ਮਾਰਚ ਨੂੰ ਭਾਰਤ ਸਰਕਾਰ ਨੇ ਕਾਰੀਡੋਰ ਨੂੰ ਅਸਥਾਈ ਰੂਪ ਤੋਂ ਬੰਦ ਕਰ ਦਿੱਤਾ ਸੀ।
ਪੁਲਸ ਵਲੋਂ ਕਾਮਰੇਡ ਬਲਵਿੰਦਰ ਸਿੰਘ ਦੇ ਕਤਲ ਬਾਰੇ ਗੈਗਸਟਰ ਜੱਗੂ ਭਗਵਾਨਪੁਰੀਆ ਤੋਂ ਪੁੱਛਗਿੱਛ
NEXT STORY