ਜਲੰਧਰ (ਚੋਪੜਾ) : ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਦੇ ਯਤਨਾਂ ਸਦਕਾ ਜ਼ਿਲ੍ਹਾ ਜਲੰਧਰ ਲੋਕਾਂ ਨੂੰ ਸੇਵਾਵਾਂ ਦੇਣ ਸਬੰਧੀ ਦੇਸ਼ ਦੇ ਉਨ੍ਹਾਂ 12 ਜ਼ਿਲ੍ਹਿਆਂ ’ਚ ਸ਼ਾਮਲ ਹੋ ਗਿਆ ਹੈ, ਜਿਨ੍ਹਾਂ ਦੀ ਪ੍ਰਧਾਨ ਮੰਤਰੀ ਐਵਾਰਡ ਲਈ ਚੋਣ ਪ੍ਰਕਿਰਿਆ ਚੱਲ ਰਹੀ ਹੈ। ਇਸੇ ਤਹਿਤ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਦੂਸਰੀ ਸਟੇਜ ’ਚ ਵੱਖ-ਵੱਖ ਨਾਗਰਿਕ ਸੇਵਾਵਾਂ ਸਬੰਧੀ ਵੀਡੀਓ ਕਾਨਫਰੰਸਿੰਗ ਦੌਰਾਨ ਭਾਰਤ ਸਰਕਾਰ ਦੇ ਉੱਚ ਅਧਿਕਾਰੀਆਂ ਨੂੰ ਪਾਵਰ ਪੁਆਇੰਟ ਪ੍ਰੈਜ਼ੇਟੇਸ਼ਨ ਦਿੱਤੀ ਅਤੇ ਕੇਂਦਰ ਸਰਕਾਰ ਦੇ ਅਧਿਕਾਰੀਆਂ ਵੱਲੋਂ ਪੁੱਛੇ ਸਵਾਲਾਂ ਦੇ ਜਵਾਬ ਵੀ ਦਿੱਤੇ ਗਏ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ’ਚ ਜਲੰਧਰ ਜ਼ਿਲ੍ਹਾ ਨਾਗਰਿਕ ਸੇਵਾਵਾਂ ਮੁਹੱਈਆ ਕਰਨ ’ਚ ਸੁਧਾਰ ਲਿਆ ਕੇ ਪ੍ਰਧਾਨ ਮੰਤਰੀ ਐਵਾਰਡ ਪ੍ਰਾਪਤ ਕਰਨ ਲਈ ਦੋ ਸਟੇਜਾਂ ’ਚੋਂ ਮੋਹਰੀ ਰਿਹਾ ਹੈ। ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਦੀ ਪੂਰੀ ਟੀਮ ਦੀ ਸਖ਼ਤ ਮਿਹਨਤ ਦੀ ਤਾਰੀਫ਼ ਕਰਦੇ ਹੋਏ ਕਿਹਾ ਕਿ ਇਹ ਬਹੁਤ ਸਨਮਾਨ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਸੇਵਾ ਕੇਂਦਰਾਂ ’ਚ ਸੇਵਾਵਾਂ ਲਈ ਆਉਣ ਵਾਲੇ ਵਿਅਕਤੀਆਂ ਤੋਂ ਸੁਝਾਅ ਫਾਰਮ ਵੀ ਭਰਵਾਏ ਜਾ ਰਹੇ ਹਨ, ਜਿਸ ਨਾਲ ਫੀਡ ਬੈਕ ਪ੍ਰਾਪਤ ਕੀਤੀ ਜਾਂਦੀ ਹੈ।
ਉਨ੍ਹਾਂ ਨੇ ਦੱਸਿਆ ਕਿ ਕੋਵਿਡ-19 ਕਾਰਣ ਕੋਵਾ ਐਪ ਅਤੇ ਐੱਮ ਸੇਵਾ ਐਪ ਵੱਲੋਂ ਆਨਲਾਈਨ ਵਿਵਸਥਾ ਵੀ ਸ਼ੁਰੂ ਕੀਤੀ ਗਈ ਹੈ, ਜਿਸ ਨਾਲ ਸੇਵਾਵਾਂ ਲਈ ਬੇਨਤੀ ਪੱਤਰ ਦੇਣ ਲਈ ਪਹਿਲਾ ਸਮਾਂ ਦਿੱਤਾ ਜਾ ਸਕੇ। ਵੀਡੀਓ ਕਾਨਫਰੰਸਿੰਗ ਦੌਰਾਨ ਏ. ਸੀ. (ਯੂ. ਟੀ.) ਹਰਪ੍ਰੀਤ ਸਿੰਘ, ਡੀ. ਡੀ. ਐੱਫ. ਸੋਮਾ ਸ਼ੇਖਰ, ਹਤਿੰਦਰ ਕੁਮਾਰ ਅਤੇ ਰਣਜੀਤ ਸਿੰਘ ਹਾਜ਼ਰ ਸਨ।
ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਤੌਰ ’ਤੇ ਬੁਲਾਏ ਇਕ ਰੋਜ਼ਾ ਸਮਾਗਮ ਦੌਰਾਨ 7 ਬਿੱਲ ਪਾਸ
NEXT STORY