ਜਲੰਧਰ (ਵੈੱਬ ਡੈਸਕ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਹਿਮਾਚਲ ਪ੍ਰਦੇਸ਼ ਦੇ ਚੋਣ ਦੌਰੇ ’ਤੇ ਜਾ ਰਹੇ ਹਨ। ਇਸ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਿੱਲੀ ਤੋਂ ਵਿਸ਼ੇਸ਼ ਜਹਾਜ਼ ਰਾਹੀਂ ਆਦਮਪੁਰ ਹਵਾਈ ਸੈਨਾ ਦੇ ਹਵਾਈ ਅੱਡੇ ’ਤੇ ਕੁਝ ਸਮੇਂ ਲਈ ਪਹੁੰਚੇ, ਜਿੱਥੇ ਉਨ੍ਹਾਂ ਦਾ ਸੁਆਗਤ ਆਦਮਪੁਰ ਏਅਰਪੋਰਟ 'ਤੇ ਰਾਜੇਸ਼ ਬਾਘਾ ਮਹਾਮੰਤਰੀ ਪੰਜਾਬ ਭਾਜਪਾ, ਡੀ.ਜੀ.ਪੀ. ਗੌਰਵ ਯਾਦਵ ਅਤੇ ਜਲੰਧਰ ਦੇ ਐੱਸ. ਐੱਸ. ਪੀ. ਸਵਪਣ ਸ਼ਰਮਾ ਵੱਲੋਂ ਕੀਤਾ ਗਿਆ।
ਦੱਸਿਆ ਜਾਂਦਾ ਹੈ ਕਿ ਪ੍ਰਧਾਨ ਮੰਤਰੀ ਮੋਦੀ ਆਦਮਪੁਰ ਤੋਂ ਵਿਸ਼ੇਸ਼ ਹੈਲੀਕਾਪਟਰ ਰਾਹੀਂ ਹਿਮਾਚਲ ਪ੍ਰਦੇਸ਼ ਲਈ ਰਵਾਨਾ ਹੋਣਗੇ। ਕਿਉਂਕਿ ਪ੍ਰਧਾਨ ਮੰਤਰੀ ਵੱਡੇ ਜਹਾਜ਼ ’ਚ ਆਏ, ਇਸ ਲਈ ਆਦਮਪੁਰ ਦੇ ਏਅਰਫੋਰਸ ਏਅਰਪੋਰਟ ’ਤੇ ਉਤਾਰਨ ਦਾ ਫ਼ੈਸਲਾ ਲਿਆ ਗਿਆ ਸੀ। ਆਦਮਪੁਰ ਏਅਰਫੋਰਸ ਸਟੇਸ਼ਨ ਤੋਂ ਮੋਦੀ 3 ਹੈਲੀਕਾਪਟਰਾਂ ਦੀ ਨਿਗਰਾਨੀ ’ਚ ਹਿਮਾਚਲ ਪ੍ਰਦੇਸ਼ ਲਈ ਰਵਾਨਾ ਹੋਣਗੇ। ਇਹ ਹੈਲੀਕਾਪਟਰ ਹਵਾਈ ਸੈਨਾ ਦੇ ਹੋਣਗੇ।
ਇਹ ਵੀ ਪੜ੍ਹੋ: ਜਲੰਧਰ ਵਿਖੇ ਗੈਂਗਸਟਰ ਪ੍ਰੀਤ ਫਗਵਾੜਾ ਦੇ 3 ਸਾਥੀ ਵੱਡੀ ਮਾਤਰਾ ’ਚ ਅਸਲੇ ਸਣੇ ਗ੍ਰਿਫ਼ਤਾਰ
ਪ੍ਰਧਾਨ ਮੰਤਰੀ ਮੋਦੀ ਦੇ ਆਦਮਪੁਰ ਹਵਾਈ ਅੱਡੇ ’ਤੇ ਪਹੁੰਚਣ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਹਵਾਈ ਅੱਡੇ ’ਤੇ ਉਨ੍ਹਾਂ ਦਾ ਸਵਾਗਤ ਕੀਤਾ ਕੀਤਾ। ਪੰਜਾਬ ਪੁਲਸ ਵੱਲੋਂ ਵੀ ਹਵਾਈ ਅੱਡੇ ’ਤੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਅਤੇ ਇਸ ਦੇ ਮੱਦੇਨਜ਼ਰ ਸੀਨੀਅਰ ਪੁਲਸ ਅਧਿਕਾਰੀਆਂ ਦੀਆਂ ਡਿਊਟੀਆਂ ਆਦਮਪੁਰ ਹਵਾਈ ਅੱਡੇ ’ਤੇ ਲਗਾਈਆਂ ਗਈਆਂ। ਸੁਰੱਖਿਆ ਪ੍ਰਬੰਧਾਂ ਦੇ ਨਾਲ-ਨਾਲ ਸਿਹਤ ਵਿਭਾਗ ਦੀਆਂ ਟੀਮਾਂ ਵੀ ਨੂੰ ਤਾਇਨਾਤ ਕੀਤਾ ਗਿਆ ਹੈ। ਜ਼ਿਲ੍ਹੇ ਦੇ ਸੀਨੀਅਰ ਪ੍ਰਸ਼ਾਸਨਿਕ ਅਧਿਕਾਰੀ ਵੀ ਆਦਮਪੁਰ ਹਵਾਈ ਅੱਡੇ ’ਤੇ ਮੌਜੂਦ ਰਹੇ। ਜਲੰਧਰ ਦੇ ਪੁਲਸ ਕਮਿਸ਼ਨਰ ਜੀ. ਐੱਸ. ਸੰਧੂ ਅਤੇ ਦਿਹਾਤੀ ਦੇ ਐੱਸ. ਐੱਸ. ਪੀ. ਵੀ ਆਦਮਪੁਰ ’ਚ ਮੌਜੂਦ ਰਹੇ।
ਇਹ ਵੀ ਪੜ੍ਹੋ: ਸਮਾਰਟ ਸਿਟੀ ਜਲੰਧਰ ’ਚ ਰਹੇ ਇਨ੍ਹਾਂ ਅਫ਼ਸਰਾਂ ’ਤੇ ਹੋ ਸਕਦੈ ਵੱਡਾ ਐਕਸ਼ਨ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਪਟਾਕਿਆਂ ਦੇ ਅਸਥਾਈ ਲਾਇਸੈਂਸ ਲਈ ਕੁੱਲ 1496 ਲੋਕਾਂ ਨੇ ਕੀਤਾ ਅਪਲਾਈ
NEXT STORY