ਦੀਨਾਨਗਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਰਨਜੀਤ ਸਿੰਘ ਸੰਧੂ ਦੀ ਰੱਜ ਕੇ ਤਾਰੀਫ ਕੀਤੀ ਹੈ। ਦੋ ਦਿਨਾਂ ਪੰਜਾਬ ਦੌਰੇ 'ਤੇ ਆਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਰਦਾਸਪੁਰ ਵਿਚ ਵੱਡੀ ਰੈਲੀ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਤਰਨਜੀਤ ਸੰਧੂ ਉਨ੍ਹਾਂ ਦੀ ਸੰਤਾਨ (ਤੇਜਾ ਸਿੰਘ ਸਮੁੰਦਰੀ ਦੀ) ਹਨ ਜਿਨ੍ਹਾਂ ਨੇ ਸਿੱਖੀ ਲਈ ਆਪਣਾ ਜੀਵਨ ਦੇ ਦਿੱਤਾ। ਮੈਂ 10 ਸਾਲ ਤਰਨਜੀਤ ਸਿੰਘ ਸੰਧੂ ਨਾਲ ਮਿਲ ਕੇ ਕੰਮ ਕਰਦਾ ਰਿਹਾ। ਇਨ੍ਹਾਂ ਨੇ ਅਮਰੀਕਾ ਵਿਚ ਭਾਰਤ ਦੀ ਸਾਖ ਵਧਾਉਣ ਦਾ ਕੰਮ ਕੀਤਾ। ਇਹ ਉਨ੍ਹਾਂ ਦੀ ਸੰਤਾਨ ਹਨ, ਜਿਨ੍ਹਾਂ ਨੇ ਸਿੱਖੀ ਲਈ ਆਪਣਾ ਜੀਵਨ ਵਾਰਿਆ। ਹੁਣ ਇਹ ਅੰਮ੍ਰਿਤਸਰ ਤੋਂ ਭਾਜਪਾ ਵਲੋਂ ਲੋਕ ਸਭਾ ਚੋਣ ਲੜ ਰਹੇ ਹਨ।
ਇਹ ਵੀ ਪੜ੍ਹੋ : ਜਨ ਸਭਾ ਨੂੰ ਸੰਬੋਧਨ ਕਰਦਿਆਂ ਭਾਵੁਕ ਹੋ ਗਏ ਹੰਸ ਰਾਜ ਹੰਸ, ਕਿਹਾ '1 ਜੂਨ ਤਕ ਜਿਊਂਦਾ ਰਿਹਾ ਤਾਂ...'
ਦੱਸਣਯੋਗ ਹੈ ਕਿ ਅਮਰੀਕਾ ਵਿਚ ਭਾਰਤ ਦੇ ਰਾਜਦੂਤ ਰਹਿ ਚੁੱਕੇ ਤਰਨਜੀਤ ਸਿੰਘ ਸੰਧੂ ਨੂੰ ਭਾਜਪਾ ਨੇ ਅੰਮ੍ਰਿਤਸਰ ਤੋਂ ਮੈਦਾਨ ਵਿਚ ਉਤਾਰਿਆ ਹੈ। ਤਰਨਜੀਤ ਸੰਧੂ ਉੱਘੀ ਸਿੱਖ ਸ਼ਖਸੀਅਤ ਤੇਜਾ ਸਿੰਘ ਸਮੁੰਦਰੀ ਦੇ ਪੋਤੇ ਹਨ।
ਇਹ ਵੀ ਪੜ੍ਹੋ : ਆਸਥਾ ਅੱਗੇ ਠੰਡੀ ਪਈ ਗਰਮੀ ਦੀ ਮਾਰ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਚਾਰ ਗੁਣਾ ਵਧੀ ਸੰਗਤ ਦੀ ਆਮਦ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗੁਰਦਾਸਪੁਰ ਦੀ ਫਤਿਹ ਰੈਲੀ PM ਮੋਦੀ ਦਾ ਵੱਡਾ ਬਿਆਨ, ਕਿਹਾ- 'ਭਾਜਪਾ ਦਾ ਜਿੱਤਣਾ ਤੈਅ ਹੈ'
NEXT STORY