ਬੁਢਲਾਡਾ (ਬਾਂਸਲ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਧਾਨ ਸਭਾ ’ਚ ਇਹ ਗੱਲ ਹਿੱਕ ਥਾਪੜ ਕੇ ਕਹੀ ਸੀ ਕਿ ਪੰਜਾਬ ਦੇ ਅਣਮੁੱਲੇ, ਰਤਨ ਪਾਣੀ ਨੂੰ ਬਚਾਉਣ ਲਈ ਨਹਿਰੀ ਪਾਣੀ ਵਰਤਣ ਦੀ ਜ਼ਰੂਰਤ ਹੈ, ਜਿਸ ਦੀ ਵਰਤੋਂ ਲਈ ਨਵੀਂ ਪੀੜ੍ਹੀ ਨੇ ਵੀ ਪੰਜਾਬ ਸਰਕਾਰ ਦਾ ਸਹਿਯੋਗ ਦਿੱਤਾ। ਇਹ ਵਿਚਾਰ ਪ੍ਰਗਟ ਕਰਦਿਆਂ ਹਲਕਾ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਜਿਸ ਤਰ੍ਹਾਂ ਪੰਜਾਬ ’ਚ ਪਿਛਲੀਆਂ ਸਰਕਾਰਾਂ ਸਮੇਂ ਬੇਹੱਦ ਵਿਹੁਣੇ ਹੋ ਚੁੱਕੇ ਪੰਜਾਬ ਦੇ ਖਜ਼ਾਨੇ ਦੀ ਭਰਪਾਈ ਹਿੱਤ ਸਰਕਾਰ ਯਤਨਸ਼ੀਲ ਹੈ। ਉਸੇ ਤਰ੍ਹਾਂ ਧਰਤੀ ਹੇਠਲੇ ਪਾਣੀ ਨੂੰ ਉੱਚਾ ਚੁੱਕਣ ਲਈ ਸਰਕਾਰ ਵੱਲੋਂ ਚੁੱਕੇ ਗਏ ਕਦਮ ਕੁਦਰਤੀ ਸ੍ਰੋਤ ਨੂੰ ਬਚਾਉਣ ਨੂੰ ਲਈ ਮਦਦਗਾਰ ਸਾਬਿਤ ਹੋਣਗੇ। ਪਿਛਲੇ ਤਿੰਨ-ਚਾਰ ਦਹਾਕੇ ਤੋਂ ਨਹਿਰੀ ਪਾਣੀ ਉੱਪਰ ਘਟੀ ਨਿਰਭਰਤਾ ਕਾਰਨ ਧਰਤੀ ਹੇਠਲਾ ਪਾਣੀ ਦਾ ਪੱਧਰ ਨੀਂਵਾ ਹੁੰਦਾ ਜਾ ਰਿਹਾ ਹੈ ਜੋ ਕਿ ਚਿੰਤਾ ਦਾ ਵਿਸ਼ਾ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਉਣ ਵਾਲੀਆਂ ਨਸਲਾਂ ਅਤੇ ਫਸਲਾਂ ਨੂੰ ਬਚਾਉਣ ਲਈ ਅਕਸਰ ਹੀ ਚਿੰਤਤ ਰਹਿੰਦੇ ਸਨ। ਉਨ੍ਹਾਂ ਦੇ ਇਸ ਮਿਸ਼ਨ ਨੂੰ ਪੂਰਾ ਕਰਨ ਲਈ ਅੱਜ ਨਹਿਰੀ ਪਾਣੀ ਉਨ੍ਹਾਂ ਖੇਤਾਂ ਵਿਚ ਪੁੱਜ ਚੁੱਕਾ ਹੈ, ਜਿੱਥੇ ਪਿਛਲੇ ਸਮਿਆਂ ਦੌਰਾਨ ਪਹੁੰਚਦਾ ਸੀ। ਜ਼ਿਕਰਯੋਗ ਨਹਿਰੀ ਪਾਣੀ ਦੀ ਨਿਰਭਰਤਾ ਵਧਾਉਣ ਲਈ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਸਭ ਤੋਂ ਪਹਿਲਾਂ ਨਹਿਰੀ ਪਾਣੀ ਦੇ ਮੁੱਦੇ ਤੇ ਆਵਾਜ਼ ਬੁਲੰਦ ਕੀਤੀ ਸੀ, ਜਿਸ ’ਤੇ ਮਾਨ ਸਰਕਾਰ ਨੇ ਉਨ੍ਹਾਂ ਦੇ ਬੋਲਾਂ ’ਤੇ ਫੁੱਲ ਚੜ੍ਹਾਉਂਦਿਆਂ ਇਸ ਹਲਕੇ ਅੰਦਰ ਕਿਰਸਾਨੀ ਦੀ ਮਜ਼ਬੂਤੀ ਲਈ 50 ਕਰੌੜ ਰੁਪਏ ਦਾ ਯੋਜਨਾ ਮਨਜ਼ੂਰ ਕਰਦਿਆਂ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਜ਼ਮੀਨ ਦੋਜ ਪਾਈਪਾਂ ਪਾਉਣ ਦਾ ਪ੍ਰੋਜੈਕਟ ਸ਼ੁਰੂ ਕਰ ਦਿੱਤਾ ਜਿਸ ਨਾਲ ਖੇਤਾਂ ਵਿਚ ਨਹਿਰੀ ਪਾਣੀ ਟਿੱਬਿਆ ਤੱਕ ਵੀ ਚੜ ਜਾਵੇਗਾ। ਹਲਕਾ ਵਿਧਾਇਕ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਦੇ ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਨੂੰ ਬਚਾਉਣ ਕੀਤੇ ਗਏ ਉੱਦਮ ਦੀ ਪ੍ਰਸ਼ੰਸਾ ਕਰਦਿਆਂ ਆਖਿਆ ਕਿ ਜਲ ਸਰੋਤ ਬਚਾਉਣੇ ਸਮੇਂ ਦੀ ਮੁੱਖ ਲੋੜ ਹੈ।
ਹੁਸ਼ਿਆਰਪੁਰ 'ਚ ਚੱਲੀਆਂ ਤਾਬੜਤੋੜ ਗੋਲ਼ੀਆਂ, ਪੈਟਰੋਲ ਪੰਪ ਦਾ ਮੁਲਾਜ਼ਮ ਗੰਭੀਰ ਜ਼ਖ਼ਮੀ (ਵੀਡੀਓ)
NEXT STORY