ਚੰਡੀਗੜ੍ਹ- ਪ੍ਰਿੰਸੀਪਲ ਬੁੱਧਰਾਮ ਨੇ ਵਿਧਾਨ ਸਭਾ 'ਚ ਪੰਜਾਬ ਸਰਕਾਰ ਦੇ ਹੱਕ 'ਚ ਕਈ ਪ੍ਰਾਪਤੀਆਂ ਦੱਸੀਆਂ ਹਨ। ਉਨ੍ਹਾਂ ਸਭ ਤੋਂ ਪਹਿਲਾਂ ਸ਼ਹਿਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ 'ਤੇ ਬੋਲਦਿਆਂ ਕਿਹਾ ਕਿ ਕੱਲ੍ਹ ਮੁੱਖ ਮੰਤਰੀ ਭਗਵੰਤ ਮਾਨ ਖੱਟਕੜ ਕਲਾਂ ਗਏ ਅਤੇ ਉੱਥੇ ਮੈਡੀਕਲ ਕਾਲਜ ਦਾ ਉਨ੍ਹਾਂ ਵੱਲੋਂ ਉਦਘਾਟਨ ਕੀਤਾ ਗਿਆ। ਇਸ ਵਾਸਤੇ ਪੰਜਾਬ ਸਰਕਾਰ ਦਾ ਬਹੁਤ ਧੰਨਵਾਦ ਕਰਦਾ ਹਾਂ।
ਇਹ ਵੀ ਪੜ੍ਹੋ- ਪਿਆਕੜਾਂ ਨੂੰ ਲੱਗੀਆਂ ਮੌਜਾਂ, ਪੰਜਾਬ ਦੇ ਇਸ ਜ਼ਿਲ੍ਹੇ 'ਚ ਸਸਤੀ ਹੋ ਗਈ ਸ਼ਰਾਬ
ਉਨ੍ਹਾਂ ਅੱਗੇ ਕਿਹਾ ਕਿ ਜੋ ਪਹਿਲਾਂ ਨਹੀਂ ਸੀ ਹੋਇਆ ਉਹ ਪੰਜਾਬ 'ਚ ਹੁਣ ਹੋ ਰਿਹਾ ਹੈ। ਇਹੀ ਅਸਲ ਇਨਕਲਾਬ ਦਾ ਮਤਲਬ ਹੈ। ਉਨ੍ਹਾਂ ਕਿਹਾ ਅੱਜ ਪੰਜਾਬ 'ਚ 90 ਫੀਸਦੀ ਲੋਕਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ, ਜੋ ਪਹਿਲਾਂ ਕਦੇ ਨਹੀਂ ਹੋਇਆ। ਪ੍ਰਿੰਸੀਪਲ ਨੇ ਕਿਹਾ ਅਕਾਲੀ ਸਰਕਾਰ ਸਮੇਂ ਜ਼ਿਲ੍ਹਾ ਮਾਨਸਾ ਤੇ ਬਠਿੰਡਾ ਨੂੰ ਡਾਰਕ ਜ਼ੋਨ ਕਿਹਾ ਜਾਂਦਾ ਸੀ, ਕਿਉਂਕਿ ਕਿਹਾ ਜਾਂਦਾ ਸੀ ਕਿ ਇਨ੍ਹਾਂ ਜ਼ਿਲ੍ਹਿਆਂ 'ਚ ਸੂਰਜੀ ਬਿਜਲੀ ਨਹੀਂ ਲੱਗ ਸਕਦੀ ਪਰ ਸਰਕਾਰ ਨੇ ਇਸ ਕੰਮ ਨੂੰ ਵੀ ਸੰਭਵ ਕਰ ਦਿਖਾਇਆ ਹੈ।
ਇਹ ਵੀ ਪੜ੍ਹੋ- Punjab: ਮੌਤ ਬਣ ਕੇ ਆਏ ਟਰੱਕ ਨੇ ਉਜਾੜ 'ਤਾ ਘਰ, ਪਰਿਵਾਰ ਸਾਹਮਣੇ ਇਕਲੌਤੇ ਪੁੱਤ ਦੀ ਨਿਕਲੀ ਜਾਨ
ਪ੍ਰਿੰਸੀਪਲ ਬੁੱਧਰਾਮ ਨੇ ਕਿਹਾ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੇ ਅਧਿਨ ਇਸ ਵਾਰ ਵੱਡੇ ਪੱਧਰ 'ਤੇ ਕੰਮ ਹੋਏ ਹਨ। ਹਰ ਪਿੰਡ 'ਚ 20 ਤੋਂ 50 ਘਰ ਨੂੰ ਪੈਸੇ ਮਿਲੇ ਹਨ, ਨਾਲ ਦੇ ਨਾਲ ਲੋਕਾਂ ਦੀਆਂ ਸਹੂਲਤਾਂ ਲਈ ਸੜਕਾਂ, ਸੀਵਰੇਜ ਆਦਿ ਦੇ ਕੰਮ ਹੋ ਰਹੇ ਹਨ। ਉਨ੍ਹਾਂ ਕਿਹਾ ਜੇਕਰ ਰੁਜ਼ਗਾਰ ਦੀ ਗੱਲ ਕਰੀਏ ਤਾਂ ਬਹੁਤ ਲੋਕਾਂ ਨੂੰ ਨੌਕਰੀਆਂ ਮਿਲੀਆਂ ਹਨ। ਉਨ੍ਹਾਂ ਕਿਹਾ ਕਿ ਕਈ ਘਰਾਂ 'ਚ ਤਾਂ 3 ਜਣੇ ਸਰਕਾਰੀ ਨੌਕਰੀਆਂ ਵਾਲੇ ਵੀ ਹਨ । ਇਸੇ ਤਰ੍ਹਾਂ ਇਕ ਪਿੰਡ 'ਚ 35 ਦੇ ਕਰੀਬ ਲੋਕ ਸਰਕਾਰੀ ਨੌਕਰੀ ਕਰ ਰਹੇ ਹਨ।
ਇਹ ਵੀ ਪੜ੍ਹੋ- 'ਸ਼ਹੀਦ ਊਧਮ ਸਿੰਘ' ਦੇ ਨਾਂ 'ਤੇ ਬਣੇਗਾ ਜਲਾਲਾਬਾਦ ਦਾ ਬਾਈਪਾਸ, ਮੰਤਰੀ ETO ਨੇ ਵਿਧਾਨ ਸਭਾ 'ਚ ਕੀਤਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਯੁੱਧ ਨਸ਼ਿਆਂ ਵਿਰੁੱਧ: ਲੁਧਿਆਣਾ ਦੇ ਹੈਬੋਵਾਲ 'ਚ ਵੀ ਚੱਲਿਆ ਬੁਲਡੋਜ਼ਰ, ਮਿੱਟੀ 'ਚ ਮਿਲਿਆ ਨਸ਼ਾ ਤਸਕਰ ਦਾ ਘਰ
NEXT STORY