ਮੋਗਾ, (ਸੰਦੀਪ)- ਜ਼ਿਲਾ ਅਤੇ ਐਡੀਸ਼ਨਲ ਸੈਸ਼ਨ ਜੱਜ ਲਖਵਿੰਦਰ ਕੌਰ ਦੁੱਗਲ ਦੀ ਅਦਾਲਤ ਨੇ ਨਸ਼ੀਲੇ ਪਾਊਡਰ ਦੀ ਸਮੱਗਲਿੰਗ ਦੇ ਮਾਮਲੇ 'ਚ 3 ਸਾਲ ਪਹਿਲਾਂ ਥਾਣਾ ਬੱਧਨੀ ਕਲਾਂ ਦੀ ਪੁਲਸ ਵੱਲੋਂ ਨਾਮਜ਼ਦ ਕੀਤੇ ਗਏ ਇਕ ਵਿਅਕਤੀ ਨੂੰ ਦੋਸ਼ੀ ਕਰਾਰ ਦਿੰਦਿਆਂ 5 ਸਾਲ ਦੀ ਕੈਦ ਅਤੇ 25 ਹਜ਼ਾਰ ਰੁਪਏ ਜੁਰਮਾਨਾ ਭਰਨ ਦਾ ਹੁਕਮ ਦਿੱਤਾ ਹੈ। ਅਦਾਲਤ ਨੇ ਜੁਰਮਾਨਾ ਨਾ ਅਦਾ ਕਰਨ ਦੀ ਸੂਰਤ 'ਚ ਦੋਸ਼ੀ ਨੂੰ 5 ਮਹੀਨਿਆਂ ਦੀ ਕੈਦ ਹੋਰ ਕੱਟਣ ਦਾ ਹੁਕਮ ਦਿੱਤਾ ਹੈ। ਜਾਣਕਾਰੀ ਅਨੁਸਾਰ ਥਾਣਾ ਬੱਧਨੀ ਕਲਾਂ ਪੁਲਸ ਵੱਲੋਂ 21 ਨਵੰਬਰ, 2014 ਨੂੰ ਗਸ਼ਤ ਦੌਰਾਨ ਪਿੰਡ ਰਾਊਕੇ ਕਲਾਂ ਵੱਲੋਂ ਪੈਦਲ ਆ ਰਹੇ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 100 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਸੀ। ਕਥਿਤ ਦੋਸ਼ੀ ਦੀ ਪਛਾਣ ਪਿੰਡ ਰਾਊਕੇ ਕਲਾਂ ਨਿਵਾਸੀ ਸੁਖਦੇਵ ਸਿੰਘ ਵਜੋਂ ਹੋਈ ਸੀ, ਜਿਸ ਖਿਲਾਫ ਪੁਲਸ ਵੱਲੋਂ 21 ਨਵੰਬਰ, 2014 ਨੂੰ ਥਾਣਾ ਬੱਧਨੀ ਕਲਾਂ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਸੀ। ਇਸ ਮਾਮਲੇ 'ਚ ਅਦਾਲਤ ਨੇ ਅੰਤਿਮ ਸੁਣਵਾਈ ਤੋਂ ਬਾਅਦ ਆਪਣਾ ਉਕਤ ਫੈਸਲਾ ਸੁਣਾਇਆ।
ਮੀਂਹ ਕਾਰਨ ਪੁਰਾਣੀ ਛਾਉਣੀ ਰੋਡ ਨੇ ਧਾਰਿਆ ਛੱਪੜ ਦਾ ਰੂਪ
NEXT STORY