ਨਾਭਾ : ਨਾਭਾ ਦੀ ਨਵੀਂ ਬਣੀ ਜ਼ਿਲਾ ਜੇਲ ਵਿਚ ਬਰਗਾੜੀ ਬੇਅਦਬੀ ਕਾਂਡ ਦੇ ਮੁਲਜ਼ਮ ਦਾ ਕਤਲ ਕਰ ਦਿੱਤਾ ਗਿਆ। ਕੈਦੀਆਂ ਵਿਚਾਲੇ ਹੋਈ ਲੜਾਈ ਦੌਰਾਨ ਅੰਡਰ ਟਰਾਇਲ ਕੈਦੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਮਹਿੰਦਰਪਾਲ ਸਿੰਘ ਵਾਸੀ ਫਰੀਦਕੋਟ ਵਜੋਂ ਹੋਈ ਹੈ, ਜੋ ਕਿ ਅੰਡਰ ਟਰਾਇਲ ਸੀ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਜੇਲ ਅਧਿਕਾਰੀ ਨੇ ਦੱਸਿਆ ਕਿ ਮਹਿੰਦਰਪਾਲ 'ਤੇ ਜੇਲ ਵਿਚ ਬੰਦ ਦੋ ਹੋਰ ਕੈਦੀਆਂ ਵਲੋਂ ਹਮਲਾ ਕਰ ਦਿੱਤਾ ਗਿਆ। ਜੇਲ ਅਧਿਕਾਰੀ ਮੁਤਾਬਕ ਜੇਲ ਵਿਚ ਉਸਾਰੀ ਦਾ ਕੰਮ ਚੱਲ ਰਿਹਾ ਸੀ, ਜਿਥੇ ਪਏ ਸਰੀਏ ਨਾਲ ਕੈਦੀ ਮਹਿੰਦਰ ਸਿੰਘ ਤੇ ਗੁਰਸੇਵਕ ਸਿੰਘ ਨੇ ਮਹਿੰਦਰਪਾਲ 'ਤੇ ਹਮਲਾ ਕਰ ਦਿੱਤਾ। ਇਸ ਦੌਰਾਨ ਜੇਲ ਪ੍ਰਸ਼ਾਸਨ ਵਲੋਂ ਗੰਭੀਰ ਜ਼ਖਮੀ ਹਾਲਤ ਵਿਚ ਮਹਿੰਦਰਪਾਲ ਸਿੰਘ ਨੂੰ ਹਸਪਤਾਲ ਲਿਆਂਦਾ ਗਿਆ, ਜਿਥੇ ਉਸ ਦੀ ਮੌਤ ਹੋ ਗਈ। ਫਿਲਹਾਲ ਵਾਰਦਾਤ 'ਚ ਸ਼ਾਮਲ ਕੈਦੀਆਂ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
'ਜਗ ਬਾਣੀ' ਦੀ ਖਬਰ ਦਾ ਅਸਰ, ਕੁਵੈਤ 'ਚ ਫਸੀ ਵੀਨਾ ਰਾਣੀ ਦੀ ਮਦਦ ਲਈ ਅੱਗੇ ਆਈ ਇੰਡੀਅਨ ਅੰਬੈਸੀ
NEXT STORY