ਕਪੂਰਥਲਾ- ਕਪੂਰਥਲਾ ਜੇਲ੍ਹ ਵਿਚ ਇਕ ਕੈਦੀ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਜੇਲ੍ਹ 'ਚ ਬੰਦ ਇਕ ਕੈਦੀ ਦੀ ਸਿਹਤ ਵਿਗੜ ਗਈ, ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਫਿਲਹਾਲ ਮੌਤ ਦਾ ਕਾਰਨ ਸਪਸ਼ਟ ਨਹੀਂ ਹੋ ਸਕਿਆ ਹੈ। ਲਾਸ਼ ਦਾ ਪੋਸਟਮਾਰਮ ਕਰਵਾਇਆ ਜਾਵੇਗਾ, ਜਿਸ ਤੋਂ ਬਾਅਦ ਕਾਰਨ ਸਪਸ਼ੱਟ ਹੋ ਸਕੇਗਾ।
ਮ੍ਰਿਤਕ ਦੀ ਪਛਾਣ ਕਪੂਰਥਲਾ ਦੇ ਮੁਹੱਲਾ ਮਿਹਤਾਬਗੜ੍ਹ ਵਾਸੀ ਰਾਜਿੰਦਰ ਸਿੰਘ ਪੁੱਤਰ ਤਰਸੇਮ ਲਾਲ ਦੇ ਰੂਪ ਵਿਚ ਹੋਈ ਹੈ, ਜੋ ਨਸ਼ਾ ਤਸਕਰੀ ਦੇ ਮਾਮਲੇ ਵਿਚ ਜੇਲ੍ਹ ਵਿਚ ਬੰਦ ਸੀ। ਮਾਮਲੇ ਦੀ ਜਾਂਚ ਕਪੂਰਥਲਾ ਥਾਣਾ ਕੋਤਵਾਲੀ ਦੀ ਟੀਮ ਨੇ ਸ਼ੁਰੂ ਕਰ ਦਿੱਤੀ ਹੈ। ਜਲਦੀ ਹੀ ਪਰਿਵਾਰ ਦੇ ਬਿਆਨ ਦਰਜ ਕੀਤੇ ਜਾਣਗੇ।
ਇਹ ਵੀ ਪੜ੍ਹੋ- ਜਲੰਧਰ 'ਚ ਵੱਡੀ ਘਟਨਾ, ਰੇਲਵੇ ਫਾਟਕ ਕੋਲ ਗੈਂਗਵਾਰ, ਚੱਲੀਆਂ ਤਾੜ-ਤਾੜ ਗੋਲ਼ੀਆਂ
ਨਸ਼ਾ ਤਸਕਰੀ ਦੇ ਮਾਮਲੇ 'ਚ ਜੇਲ੍ਹ 'ਚ ਜੇਲ੍ਹ 'ਚ ਕੈਦੀ
ਸਿਵਲ ਹਸਪਤਾਲ ਵਿਚ ਮੌਜੂਦ ਡਾ. ਸਿਧਾਰਥ ਬਿੰਦਰਾ ਨੇ ਦੱਸਿਆ ਕਿ ਸੈਂਟਰਲ ਜੇਲ੍ਹ ਵਿਚ ਬੰਦ ਕੈਦੀ ਦੀ ਸਿਹਤ ਖ਼ਰਾਬ ਹੋਣ 'ਤੇ ਉਸ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ ਸੀ। ਉਸ ਦਾ ਨਾਂ ਰਾਜਿੰਦਰ ਸਿੰਘ ਦੱਸਿਆ ਜਾ ਰਿਹਾ ਹੈ। ਰਾਜਿੰਦਰ ਸਿੰਘ ਐੱਨ. ਡੀ. ਪੀ. ਸੀ. ਦੇ ਮਾਮਲੇ 'ਚ ਜੇਲ੍ਹ ਵਿਚ ਬੰਦ ਸੀ। ਰਾਜਿੰਦਰ ਦੀ ਸਿਹਤ ਖ਼ਰਾਬ ਹੋ ਗਈ ਸੀ ਇਸ ਲਈ ਉਸ ਨੂੰ ਤੁਰੰਤ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦਾ ਇਲਾਜ ਸ਼ੁਰੂ ਹੋਣ ਤੋਂ ਪਹਿਲਾਂ ਹੀ ਉਸ ਦੇ ਸਾਹ ਰੁਕ ਚੁੱਕੇ ਹਨ। ਪੁਲਸ ਨੇ ਪਰਿਵਾਰ ਵਾਲਿਆਂ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਮਾਲਾ-ਮਾਲ ਹੋਇਆ ਪੰਜਾਬ ਦਾ ਖ਼ਜ਼ਾਨਾ, ਵਿੱਤੀ ਮੰਤਰੀ ਹਰਪਾਲ ਚੀਮਾ ਨੇ ਦਿੱਤਾ ਵੱਡਾ ਬਿਆਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਲਈ ਵੱਡੇ ਖ਼ਤਰੇ ਦੀ ਘੰਟੀ, ਹੈਰਾਨ ਕਰ ਦੇਣ ਵਾਲੀ ਰਿਪੋਰਟ ਆਈ ਸਾਹਮਣੇ
NEXT STORY