ਪਟਿਆਲਾ : ਪਟਿਆਲਾ ਕੇਂਦਰੀ ਜੇਲ੍ਹ 'ਚੋਂ ਇਕ ਕੈਦੀ ਵੱਲੋਂ ਫ਼ਰਾਰ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ, ਜਿਸ ਦੀ ਪੁਲਸ ਨੂੰ ਜ਼ਰਾ ਜਿੰਨੀ ਵੀ ਭਿਣਕ ਨਹੀਂ ਲੱਗੀ। ਜਾਣਕਾਰੀ ਮੁਤਾਬਕ ਮਨਿੰਦਰ ਸਿੰਘ ਉਰਫ਼ ਗੋਨਾ ਇਕ ਕੇਸ ਦੇ ਚੱਲਦਿਆਂ ਪਟਿਆਲਾ ਦੀ ਕੇਂਦਰੀ ਜੇਲ੍ਹ 'ਚ ਬੰਦ ਸੀ, ਜਿਸ ਦੀ ਅਦਾਲਤ 'ਚ ਪੇਸ਼ੀ ਸੀ। ਜਦੋਂ ਜੇਲ੍ਹ ਸਟਾਫ਼ ਉਸ ਕੈਦੀ ਨੂੰ ਪੇਸ਼ੀ 'ਤੇ ਲਿਜਾਣ ਲਈ ਬੈਰਕ 'ਚ ਪੁੱਜਿਆ ਤਾਂ ਕੈਦੀ ਉੱਥੇ ਨਹੀਂ ਮਿਲਿਆ।
ਇਹ ਵੀ ਪੜ੍ਹੋ : ਲੁਧਿਆਣਾ 'ਚ ਰਵਨੀਤ ਬਿੱਟੂ ਦੇ PA 'ਤੇ ਹਮਲਾ, ਹਸਪਤਾਲ 'ਚ ਦਾਖ਼ਲ
ਇਸ ਤੋਂ ਬਾਅਦ ਪੂਰੀ ਜੇਲ੍ਹ 'ਚ ਉਕਤ ਕੈਦੀ ਦੀ ਭਾਲ ਕੀਤੀ ਗਈ ਪਰ ਉਸ ਦਾ ਕੁੱਝ ਪਤਾ ਨਹੀਂ ਲੱਗਿਆ। ਜਦੋਂ ਪੁਲਸ ਅਧਿਕਾਰੀਆਂ ਵੱਲੋਂ ਜੇਲ੍ਹ ਅੰਦਰ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਨੂੰ ਖੰਗਾਲਿਆ ਗਿਆ ਤਾਂ ਅਧਿਕਾਰੀਆਂ ਦੇ ਪਸੀਨੇ ਛੁੱਟ ਗਏ।
ਇਹ ਵੀ ਪੜ੍ਹੋ : ਜਬਰ-ਜ਼ਿਨਾਹ ਮਾਮਲੇ 'ਚ ਸਿਮਰਜੀਤ ਬੈਂਸ ਦੇ ਭਰਾ ਨੂੰ ਵੱਡੀ ਰਾਹਤ, ਅਦਾਲਤ ਨੇ ਦਿੱਤੀ ਜ਼ਮਾਨਤ
ਸੀ. ਸੀ. ਟੀ. ਵੀ. ਕੈਮਰਿਆਂ 'ਚ ਕੈਦੀ ਛੱਤ ਉੱਪਰ ਚੜ੍ਹਦਾ ਦਿਖਾਈ ਦਿੱਤਾ। ਇਸ ਤੋਂ ਪਤਾ ਲੱਗਾ ਕਿ ਕੈਦੀ ਜੇਲ੍ਹ 'ਚੋਂ ਫ਼ਰਾਰ ਹੋ ਗਿਆ ਹੈ। ਇਸ ਘਟਨਾ ਨਾਲ ਜੇਲ੍ਹ ਦੀ ਸੁਰੱਖਿਆ ਵਿਵਸਥਾ 'ਤੇ ਇਕ ਵਾਰ ਫਿਰ ਸਵਾਲ ਖੜ੍ਹੇ ਹੋ ਗਏ ਹਨ। ਉੱਥੇ ਹੀ ਦੂਜੇ ਪਾਸੇ ਜੇਲ੍ਹ ਅਧਿਕਾਰੀਆਂ ਨੂੰ ਹੱਥਾਂ-ਪੈਰਾਂ ਦੀ ਪੈ ਗਈ ਹੈ। ਫਿਲਹਾਲ ਕੈਦੀ ਨੂੰ ਮੁੜ ਗ੍ਰਿਫ਼ਤਾਰ ਕਰਨ ਲਈ ਕਾਰਵਾਈ ਕੀਤੀ ਜਾ ਰਹੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਜਿਗਰੀ ਯਾਰ ਹੀ ਬਣਿਆ ਜਾਨੀ ਦੁਸ਼ਮਣ, ਵੇਲਣੇ ਨਾਲ ਸਿਰ ਪਾੜ ਦੋਸਤ ਨੂੰ ਉਤਾਰਿਆ ਮੌਤ ਦੇ ਘਾਟ
NEXT STORY