ਫਿਰੋਜ਼ਪੁਰ (ਕੁਮਾਰ) - ਫਿਰੋਜ਼ਪੁਰ ਦੀ ਅਦਾਲਤ 'ਚ ਪੇਸ਼ੀ ਦੇ ਲਈ ਲਿਆਂਦਾ ਇਕ ਰਾਜਸਥਾਨ ਦਾ ਹਵਾਲਾਤੀ ਪੁਲਸ ਹਿਰਾਸਤ ਤੋਂ ਫਰਾਰ ਹੋ ਗਿਆ। ਜਾਣਕਾਰੀ ਮਿਲੀ ਹੈ ਕਿ ਉਕਤ ਹਵਾਲਾਤੀ ਪੁਲਸ ਕਰਮਚਾਰੀ ਨੂੰ ਧੱਕਾ ਮਾਰ ਕੇ ਕੰਧ ਟੱਪ ਕੇ ਗੱਡੀ 'ਚ ਇੰਤਜ਼ਾਰ ਕਰ ਰਹੇ ਵਿਅਕਤੀਆਂ ਨਾਲ ਫਰਾਰ ਹੋ ਗਿਆ। ਪਿੱਛਾ ਕਰਨ ਦੇ ਬਾਵਜੂਦ ਵੀ ਪੁਲਸ ਉਨ੍ਹਾਂ ਵਿਅਕਤੀਆਂ ਨੂੰ ਫੜ ਨਾ ਸਕੀ। ਪੁਲਸ ਨੇ ਦੋਸ਼ੀਆਂ ਨੂੰ ਕਾਬੂ ਕਰਨ ਲਈ ਸੜਕਾਂ 'ਤੇ ਨਾਕਾਬੰਦੀ ਕਰ ਦਿੱਤੀ।
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਨਸ਼ੀਲੇ ਪਦਾਰਥਾਂ ਦੀ ਰਿਕਵਰੀ ਦੇ ਦੋਸ਼ 'ਚ ਥਾਣਾ ਸਦਰ ਫਿਰੋਜ਼ਪੁਰ ਦੀ ਪੁਲਸ ਨੇ ਰਜਿੰਦਰ ਕੁਮਾਰ ਪੁੱਤਰ ਲਾਲੂ ਰਾਮ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ। ਜਿਸ ਦੇ ਤਹਿਤ ਪੁਲਸ ਅੱਜ ਦੋਸ਼ੀ ਰਜਿੰਦਰ ਕੁਮਾਰ ਨੂੰ ਅਦਾਲਤ 'ਚ ਪੇਸ਼ ਕਰਨ ਲਈ ਲਿਜਾ ਰਹੀ ਸੀ, ਕਿ ਪੁਲਸ ਕਰਮਚਾਰੀ ਨੂੰ ਧੱਕਾ ਮਾਰ ਕੇ ਫਰਾਰ ਹੋ ਗਿਆ। ਬਾਕੀ ਪੁਲਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਜਲਦ ਕੀਤਾ ਜਾਵੇ ਗ੍ਰਿਫਤਾਰ
NEXT STORY