ਕਪੂਰਥਲਾ (ਭੂਸ਼ਣ)- ਕਪੂਰਥਲਾ ਦੀ ਮਾਡਰਲ ਜੇਲ੍ਹ ਵਿਚ ਗੈਂਗਵਾਰ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਆਪਸ ਵਿਚ ਭਿੜੇ ਕੈਦੀਆਂ ਦੌਰਾਨ ਹੋਈ ਗੈਂਗਵਾਰ ਵਿਚ ਇਕ ਕੈਦੀ ਦੀ ਮੌਤ ਹੋ ਗਈ ਜਦਕਿ ਤਿੰਨ ਕੈਦੀ ਜ਼ਖ਼ਮੀ ਹੋਏ ਹਨ। ਮ੍ਰਿਤਕ ਕੈਦੀ ਦੀ ਪਛਾਣ ਸਿਮਰਨਜੀਤ ਸਿੰਘ ਵਜੋਂ ਹੋਈ ਹੈ। ਸਿਮਰਜੀਤ ਸਿੰਘ ਨੂੰ ਮੌਕੇ 'ਤੇ ਜੇਲ੍ਹ ਪ੍ਰਸ਼ਾਸਨ ਵੱਲੋਂ ਕਪੂਰਥਲਾ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੋਂ ਉਸ ਨੂੰ ਡਾਕਟਰਾਂ ਨੇ ਗੰਭੀਰ ਹਾਲਤ ਵੇਖਦੇ ਹੋਏ ਅੰਮ੍ਰਿਤਸਰ ਰੈਫਰ ਕਰ ਦਿੱਤਾ। ਇਥੇ ਉਸ ਨੇ ਦਮ ਤੋੜ ਦਿੱਤਾ। ਸਿਮਰਜੀਤ ਸਿੰਘ ਖ਼ਿਲਾਫ਼ ਵੱਖ-ਵੱਖ ਥਾਣਿਆਂ ਵਿਚ ਕਈ ਅਪਰਾਧਿਕ ਮਾਮਲੇ ਦਰਜ ਹਨ।
ਇਹ ਵੀ ਪੜ੍ਹੋ- ਟਾਂਡਾ 'ਚ ਦਿਨ-ਦਿਹਾੜੇ ਵੱਡੀ ਵਾਰਦਾਤ, ਨਕਾਬਪੋਸ਼ ਲੁਟੇਰਿਆਂ ਨੇ ਦੁਕਾਨਦਾਰ ਤੋਂ ਲੁੱਟੀ ਲੱਖਾਂ ਦੀ ਨਕਦੀ
ਮਿਲੀ ਜਾਣਕਾਰੀ ਮੁਤਾਬਕ ਕਪੂਰਥਲਾ ਮਾਡਰਨ ਜੇਲ੍ਹ ਵਿਚ ਬੰਦ ਸਿਮਰਨਜੀਤ ਸਿੰਘ ਆਪਣੇ ਤਿੰਨ ਹੋਰ ਸਾਥੀਆਂ ਦੇ ਨਾਲ ਚੱਕੀ ਵਿਚ ਸੌਂ ਰਿਹਾ ਸੀ ਕਿ ਇਸੇ ਦੌਰਾਨ ਕਰੀਬ 40-50 ਕੈਦੀਆਂ ਨੇ ਉਨ੍ਹਾਂ 'ਤੇ ਲੋਹੇ ਦੀਆਂ ਰਾਡਾਂ ਨਾਲ ਹਮਲਾ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਇਹ ਗੈਂਗਵਾਰ ਪੁਰਾਣੀ ਰੰਜਿਸ਼ ਕਰਕੇ ਕੀਤੀ ਗਈ ਹੈ। ਜ਼ਖ਼ਮੀਆਂ ਦੀ ਪਛਾਣ ਸੁਰਿੰਦਰ ਸਿੰਘ, ਅਮਨਪ੍ਰੀਤ ਸਿੰਘ ਅਤੇ ਵਰਿੰਦਰ ਸਿੰਘ ਵਜੋਂ ਹੋਈ ਹੈ, ਜਿਨ੍ਹਾਂ ਦਾ ਇਲਾਜ ਕਪੂਰਥਲਾ ਸਿਵਲ ਹਸਪਤਾਲ ਵਿਚ ਕੀਤਾ ਜਾ ਰਿਹਾ ਹੈ। ਉਥੇ ਹੀ ਪੁਲਸ ਨੇ ਧਾਰਾ 302 ਦੇ ਤਹਿਤ ਮਾਮਲਾ ਦਰਜ ਕਰਕੇ ਕਾਤਲਾਂ ਖ਼ਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ 'ਚ ਡਿਊਟੀ 'ਤੇ ਤਾਇਨਾਤ ਡਾਕਟਰ ਨਵਦੀਪ ਕੌਰ ਅਤੇ ਡਾਕਟਰ ਵਿਵੇਕ ਨੇ ਦੱਸਿਆ ਕਿ ਸਵੇਰੇ ਜੇਲ੍ਹ ਸਟਾਫ਼ ਵੱਲੋਂ ਚਾਰ ਕੈਦੀ ਸਿਮਰਨਜੀਤ ਸਿੰਘ, ਸੁਰਿੰਦਰ ਸਿੰਘ, ਅਮਨਪ੍ਰੀਤ ਸਿੰਘ ਅਤੇ ਵਰਿੰਦਰ ਸਿੰਘ ਨੂੰ ਮਾਡਰਨ ਜੇਲ੍ਹ ਕਪੂਰਥਲਾ ਤੋਂ ਜ਼ਖ਼ਮੀ ਹਾਲਤ ਵਿੱਚ ਇਥੇ ਲਿਆਂਦਾ ਗਿਆ ਸੀ। ਇਨ੍ਹਾਂ 'ਚੋਂ ਇਕ ਕੈਦੀ ਸਿਮਰਨਜੀਤ ਸਿੰਘ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਤੁਰੰਤ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ। ਬਾਕੀ ਤਿੰਨ ਜ਼ਖ਼ਮੀਆਂ ਦਾ ਸਰਜੀਕਲ ਵਾਰਡ ਵਿੱਚ ਇਲਾਜ ਚੱਲ ਰਿਹਾ ਹੈ। ਉਥੇ ਹੀ ਪੁਲਸ ਨੇ ਧਾਰਾ 302 ਦੇ ਤਹਿਤ ਮਾਮਲਾ ਦਰਜ ਕਰਕੇ ਕਾਤਲਾਂ ਖ਼ਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪਾਤੜਾਂ 'ਚ ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ ਮਗਰੋਂ ਕਤਲ ਕਰਨ ਵਾਲਾ ਮੁਲਜ਼ਮ ਗ੍ਰਿਫ਼ਤਾਰ, ਸਾਹਮਣੇ ਆਈ ਇਹ ਗੱਲ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਲੋਕਾਂ ਦੀ ਜਾਨ-ਮਾਲ ਦੀ ਰੱਖਿਆ ਕਰਨਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ : ਬਲਕਾਰ ਸਿੰਘ
NEXT STORY