ਲੁਧਿਆਣਾ (ਨਰਿੰਦਰ) : ਲੁਧਿਆਣਾ ਦੀ ਕੇਂਦਰੀ ਜੇਲ੍ਹ ਉਸ ਵੇਲੇ ਫਿਰ ਸੁਰਖੀਆਂ 'ਚ ਆ ਗਈ, ਜਦੋਂ ਜੇਲ੍ਹ ਅੰਦਰ ਰੋਟੀ ਦੇ ਸਮੇਂ ਕੈਦੀਆਂ ਦਾ ਆਪਸ 'ਚ ਝਗੜਾ ਹੋ ਗਿਆ। ਜਾਣਕਾਰੀ ਮੁਤਾਬਕ ਜੇਲ੍ਹ 'ਚ ਆਪਣੇ ਬੱਚਿਆਂ ਨੂੰ ਮਿਲਣ ਆਏ ਪੀੜਤ ਪਰਿਵਾਰਾਂ ਨੇ ਦੱਸਿਆ ਕਿ ਜੇਲ੍ਹ 'ਚ ਆ ਕੇ ਉਨ੍ਹਾਂ ਨੂੰ ਪਤਾ ਲੱਗਿਆ ਕਿ ਇੱਥੇ ਕੈਦੀਆਂ ਦੀ ਪਹਿਲਾਂ ਆਪਸ 'ਚ ਲੜਾਈ ਹੋਈ ਸੀ ਅਤੇ ਫਿਰ ਰੋਟੀ ਖਾਣ ਵੇਲੇ ਮੁੜ ਲੜਾਈ ਹੋ ਗਈ।
ਇਹ ਵੀ ਪੜ੍ਹੋ : ਕਾਂਗਰਸੀ ਆਗੂ ਗੁਰਸਿਮਰਨ ਸਿੰਘ ਮੰਡ ਦੇ 5 ਸੁਰੱਖਿਆ ਮੁਲਾਜ਼ਮਾਂ ਨੂੰ ਕੀਤਾ ਮੁਅੱਤਲ, ਜਾਣੋ ਕਾਰਨ
ਇਸ ਦੌਰਾਨ ਅੰਮ੍ਰਿਤਸਰ ਦੇ ਰਹਿਣ ਵਾਲੇ ਜੇਲ੍ਹ 'ਚ ਬੰਦ ਕੁੱਝ ਕੈਦੀਆਂ ਨੇ ਦੂਜੇ ਕੈਦੀਆਂ 'ਤੇ ਹਮਲਾ ਕਰ ਦਿੱਤਾ। ਜਿਹੜੇ ਕੈਦੀ ਆਪਣੇ ਸਾਥੀਆਂ ਦਾ ਬਚਾਅ ਕਰਨ ਆਏ, ਉਨ੍ਹਾਂ 'ਤੇ ਵੀ ਹਮਲਾ ਕੀਤਾ ਗਿਆ। ਪਰਿਵਾਰਿਕ ਮੈਂਬਰਾਂ ਨੇ ਕਿਹਾ ਕਿ ਜਦੋਂ ਉਹ ਆਪਣੇ ਬੱਚਿਆਂ ਨੂੰ ਜੇਲ੍ਹ 'ਚ ਮਿਲਣ ਆਏ ਤਾਂ ਉਨ੍ਹਾਂ ਨੂੰ ਪਤਾ ਲੱਗਾ ਕਿ ਉਨ੍ਹਾਂ ਦੇ ਬੱਚਿਆਂ ਨੂੰ ਹਸਪਤਾਲ ਲੈ ਕੇ ਗਏ ਹਨ। ਜ਼ਖਮੀਆਂ 'ਚ ਬੋਬੀ, ਸਾਹਿਲ ਅਤੇ ਚੇਤਨ ਸ਼ਾਮਲ ਹਨ।
ਇਹ ਵੀ ਪੜ੍ਹੋ : ਅਕਾਲੀ ਦਲ ਦਾ ਵੱਡਾ ਫ਼ੈਸਲਾ, ਬੀਬੀ ਜਗੀਰ ਕੌਰ ਨੂੰ ਪਾਰਟੀ ਤੋਂ ਕੀਤਾ ਬਾਹਰ
ਇਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਜੇਲ੍ਹ ਪ੍ਰਸ਼ਾਸਨ 'ਤੇ ਸਵਾਲ ਖੜ੍ਹੇ ਕੀਤੇ ਹਨ ਅਤੇ ਇਸ ਮਾਮਲੇ ਦੀ ਜਾਂਚ ਦੀ ਮੰਗ ਕੀਤੀ ਹੈ। ਦੂਜੇ ਪਾਸੇ ਪੁਲਸ ਦਾ ਕਹਿਣਾ ਹੈ ਕਿ ਕੇਂਦਰੀ ਜੇਲ੍ਹ ਅੰਦਰ ਕਿਸੇ ਤਰ੍ਹਾਂ ਦੀ ਕੋਈ ਗੈਂਗਵਾਰ ਨਹੀਂ ਹੋਈ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਪੰਜਾਬ 'ਚ ਪੰਥਕ ਨੇਤਾ ਦੀ ਕਮੀ ਮਹਿਸੂਸ ਕਰ ਰਹੀ 'ਆਪ', ਸ਼੍ਰੋਮਣੀ ਕਮੇਟੀ ਚੋਣਾਂ 'ਚ ਹੱਥ ਰਹਿਣਗੇ ਖ਼ਾਲੀ
NEXT STORY