ਪਟਿਆਲਾ/ਬਾਰਨ (ਇੰਦਰ) : ਪੰਜਾਬ ਦੀਆਂ ਵੱਖ-ਵੱਖ ਜੇਲ੍ਹਾਂ ’ਚ ਬੰਦ ਉਮਰਕੈਦ ਕੱਟ ਰਹੇ ਕੈਦੀਆਂ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਆ ਰਹੇ ‘ਬੰਦੀ ਛੋੜ’ ਦਿਵਸ ਮੌਕੇ ਅਗੇਤੀ ਰਿਹਾਈ ਦੀ ਮੰਗ ਕਰਦਿਆਂ ਇਕ ਮੰਗ-ਪੱਤਰ ਭੇਜਿਆ ਹੈ। ਉਨ੍ਹਾਂ ਕਿਹਾ ਕਿ ਜੇਲ੍ਹਾਂ ਅੰਦਰ ਪਰਾਣੇ ਉਮਰਕੈਦ ਕੱਟ ਰਹੇ ਕੈਦੀਆਂ ਦੀ ਰਿਹਾਈ ਰੂਲਜ਼ 1962 ਅਨੁਸਾਰ 2019 ਤੱਕ ਰਿਹਾਈ ਹੁੰਦੀ ਰਹੀ ਪਰ ਹੁਣ ਨਵੇਂ ਸੋਧ ਕੀਤੇ ਰੂਲਜ਼ ਅਨੁਸਾਰ ਉਮਰਕੈਦ ਕੱਟ ਰਹੇ ਕੈਦੀਆਂ ਦੀਆਂ ਪੈਰੋਲ ਛੁੱਟੀਆਂ ਨੂੰ ਸਜ਼ਾ ’ਚ ਨਾ ਜੋੜ ਕੇ ਉਨ੍ਹਾਂ ਨਾਲ ਧੱਕਾ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਲੁਧਿਆਣਾ 'ਚ ਡੇਂਗੂ ਦੇ 33 ਮਰੀਜ਼ ਆਏ ਸਾਹਮਣੇ, ਹੁਣ ਤੱਕ ਕੁੱਲ 398 ਮਰੀਜ਼ਾਂ ਦੀ ਪੁਸ਼ਟੀ
ਬਹੁਤ ਸਾਰੇ ਕੈਦੀ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ। ਫਿਰ ਵੀ ਉਹ ਜੇਲ੍ਹ ’ਚ ਬੰਦ ਹਨ। ਉਨ੍ਹਾਂ ਦੇ ਪਰਿਵਾਰਕ ਮੈਂਬਰ ਜਿੱਥੇ ਪਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ, ਉਥੇ ਹੀ ਸਜ਼ਾ ਪੂਰੀ ਕਰ ਚੁੱਕੇ ਕੈਦੀ ਮਾਨਸਿਕ ਤੌਰ ’ਤੇ ਪਰੇਸ਼ਾਨ ਹਨ। ਕੈਦੀਆਂ ਨੇ ਮੰਗ ਕੀਤੀ ਹੈ ਕਿ ਪੁਰਾਣੇ ਰੂਲਜ਼ ਨੂੰ ਹੀ ਅਪਣਾਇਆ ਜਾਵੇ ਤਾਂ ਜੋ ਸਜ਼ਾ ਪੂਰੀ ਕਰ ਚੁੱਕੇ ਕੈਦੀ ਆਪਣੇ ਪਰਿਵਾਰ ਕੋਲ ਜਾ ਸਕਣ।
ਇਹ ਵੀ ਪੜ੍ਹੋ : ਪੰਜਾਬ ਵਜ਼ਾਰਤ ਦੀ ਅਹਿਮ ਬੈਠਕ 18 ਅਕਤੂਬਰ ਨੂੰ, BSF ਸਣੇ ਬਿਜਲੀ ਮੁੱਦੇ 'ਤੇ ਚਰਚਾ ਦੇ ਆਸਾਰ
ਸ਼ਹੀਦ ਭਗਤ ਸਿੰਘ ਕਲੱਬ ਬਾਰਨ ਦੇ ਪ੍ਰਧਾਨ ਇੰਦਰਪ੍ਰੀਤ ਸਿੰਘ, ਮੀਤ ਪ੍ਰਧਾਨ ਸੁਖਦੇਵ ਸਿੰਘ ਗੋਲਡੀ, ਧਰਮਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਅਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੋਂ ਮੰਗ ਕੀਤੀ ਹੈ ਕਿ ਸੂਬੇ ਦੀਆਂ ਜੇਲ੍ਹਾਂ ਅੰਦਰ ਆਪਣੀ ਉਮਰਕੈਦ ਦੀ ਸਜ਼ਾ ਪੂਰੀ ਕਰ ਚੁੱਕੇ ਕੈਦੀਆਂ ਦੇ ਆਚਰਣ ਨੂੰ ਦੇਖਦੇ ਹੋਏ ਆਉਣ ਵਾਲੇ ‘ਬੰਦੀ ਛੋੜ’ ਦਿਵਸ ਮੌਕੇ ਉਨ੍ਹਾਂ ਦੀ ਅਗੇਤੀ ਰਿਹਾਈ ਕੀਤੀ ਜਾਵੇ।
ਇਹ ਵੀ ਪੜ੍ਹੋ : ਅਹਿਮ ਖ਼ਬਰ : ਪਾਵਰਕਾਮ ਵੱਲੋਂ 2 ਕਿੱਲੋਵਾਟ ਤੱਕ ਬਕਾਇਆ ਬਿਜਲੀ ਬਿੱਲ ਮੁਆਫ਼ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ
ਪੁਰਾਣੇ ਕੈਦੀਆਂ ’ਤੇ ਨਵੇਂ ਰੂਲਜ਼ ਨਾ ਲਾਗੂ ਕੀਤੇ ਜਾਣ ਅਤੇ ਉਨ੍ਹਾਂ ਦੀਆਂ ਪੈਰੋਲ ਛੁੱਟੀਆਂ ਨੂੰ ਉਨ੍ਹਾਂ ਦੀ ਸਜ਼ਾ ’ਚ ਜੋੜਿਆ ਜਾਵੇ ਤਾਂ ਜੋ ਉਨ੍ਹਾਂ ਦੀ ਰਿਹਾਈ ਹੋ ਸਕੇ। ਜੇਕਰ ਉਨ੍ਹਾਂ ਦੀਆਂ ਛੁੱਟੀਆਂ ਨੂੰ ਸਜ਼ਾ ’ਚ ਨਹੀਂ ਜੋੜਿਆ ਜਾਂਦਾ ਤਾਂ ਉਨ੍ਹਾਂ ਦੀ ਰਿਹਾਈ ’ਚ ਹੋਰ ਦੇਰੀ ਹੋਣ ਕਾਰਨ ਕੈਦੀਆਂ ਨੂੰ ਮਾਨਸਿਕ ਪਰੇਸ਼ਾਨੀ ਸਹਿਣ ਕਰਨੀ ਪੈਂਦੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
ਕਿਰਤੀ ਕਿਸਾਨਾਂ ਨੂੰ ਜ਼ਮੀਨਾਂ ਦੇ ਮਾਲਕ ਬਣਾਉਣ ਵਾਲੇ ਸਿੱਖ ਜਰਨੈਲ ‘ਬਾਬਾ ਬੰਦਾ ਸਿੰਘ ਬਹਾਦਰ ਜੀ’
NEXT STORY