ਅੰਮ੍ਰਿਤਸਰ (ਵੈੱਬ ਡੈਸਕ)- ਪੇਸ਼ੀ ਲਈ ਅਦਾਲਤ ਆਏ ਤਿੰਨ ਕੈਦੀਆਂ ਵੱਲੋਂ ਪੁਲਸ ਅਧਿਕਾਰੀ ਨੂੰ ਬੰਨ੍ਹ ਕੇ ਫਿਲਮੀ ਅੰਦਾਜ਼ ਵਿੱਚ ਗੱਡੀ ਭਜਾ ਕੇ ਫਰਾਰ ਹੋਣ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।ਜਾਣਕਾਰੀ ਮੁਤਾਬਕ ਪੁਲਸ ਵੱਲੋਂ ਤਿੰਨ ਕੈਦੀਆਂ ਨੂੰ ਹੱਥਕੜੀਆਂ ਲਗਾ ਕੇ ਅਦਾਲਤ ਵਿੱਚ ਪੇਸ਼ੀ ਲਈ ਲਿਆਂਦਾ ਗਿਆ ਸੀ। ਇਸ ਦੌਰਾਨ ਕਿਸੇ ਤਰੀਕੇ ਨਾਲ ਕੈਦੀਆਂ ਨੇ ਪੁਲਸ ਅਧਿਕਾਰੀ ਨੂੰ ਬੰਨ੍ਹ ਦਿੱਤਾ ਅਤੇ ਸਰਕਾਰੀ ਗੱਡੀ ਲੈ ਕੇ ਭੱਜਣ ਦੀ ਕੋਸ਼ਿਸ਼ ਕੀਤੀ।
ਇਹ ਵੀ ਪੜ੍ਹੋ- ਮਕਰ ਸੰਕ੍ਰਾਂਤੀ ’ਤੇ ਕਦੋਂ ਖਾਣੀ ਹੈ ਖਿਚੜੀ? ਜਾਣੋ ਜੋਤਿਸ਼ਾਂ ਨੇ ਕੀ ਦੱਸਿਆ
ਪੁਲਸ ਅਧਿਕਾਰੀ ਨੇ ਦੱਸਿਆ ਜਦੋਂ ਮੁਲਜ਼ਮ ਗੱਡੀ ਭਜਾ ਰਹੇ ਸਨ, ਤਦ ਅਚਾਨਕ ਗੱਡੀ ਇੱਕ ਕੰਧ ਨਾਲ ਜਾ ਟਕਰਾਈ। ਟੱਕਰ ਹੋਣ ਕਾਰਨ ਗੱਡੀ ਦੇ ਏਅਰਬੈਗ ਖੁੱਲ੍ਹ ਗਏ, ਜਿਸ ਨਾਲ ਮੁਲਜ਼ਮਾਂ ਨੂੰ ਤੁਰੰਤ ਕਾਬੂ ਕਰ ਲਿਆ ਗਿਆ। ਘਟਨਾ ਤੋਂ ਬਾਅਦ ਪੁਲਸ ਨੇ ਤਿੰਨਾਂ ਕੈਦੀਆਂ ਨੂੰ ਮੁੜ ਜੇਲ੍ਹ ਭੇਜ ਦਿੱਤਾ ਹੈ। ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਮੁਲਜ਼ਮਾਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਪੰਜਾਬ 'ਚ RED ALERT! ਪੜ੍ਹੋ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਪੰਜਾਬ 'ਚ ਸਰਦੀ ਦੀਆਂ ਛੁੱਟੀਆਂ ਵਿਚਾਲੇ ਨਵੇਂ ਹੁਕਮ, 14 ਜਨਵਰੀ ਨੂੰ ਨਹੀਂ ਖੁੱਲ੍ਹਣਗੇ ਸ੍ਰੀ ਮੁਕਤਸਰ ਸਾਹਿਬ ਦੇ ਸਕੂਲ
NEXT STORY