ਫਾਜ਼ਿਲਕਾ : ਅਬੋਹਰ 'ਚ ਇਕ ਨਿੱਜੀ ਬੈਂਕ ਦੇ ਕੈਸ਼ੀਅਰ ਨੇ ਬਾਥਰੂਮ 'ਚ ਫ਼ਾਹਾ ਲਾ ਕੇ ਖ਼ੁਦਕੁਸ਼ੀ ਕਰ ਲਈ। ਖ਼ੁਦਕੁਸ਼ੀ ਦਾ ਕਾਰਨ ਮਾਨਸਿਕ ਪਰੇਸ਼ਾਨੀ ਦੱਸਿਆ ਜਾ ਰਿਹਾ ਹੈ। ਫਿਲਹਾਲ ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ ਬੱਸ ਅੱਡੇ ਦੇ ਪਿਛੇ ਰਹਿਣ ਵਾਲੇ ਗੁਰਵਿੰਦਰ ਮੋਂਗਾ (26) ਪੁੱਤਰ ਮਹਿੰਦਰ ਸਿੰਘ ਵਜੋਂ ਹੋਈ ਹੈ। ਉਹ ਇਕ ਨਿੱਜੀ ਬੈਂਕ 'ਚ ਕੈਸ਼ੀਅਰ ਦਾ ਕੰਮ ਕਰਦਾ ਸੀ।
ਉਸ ਦੇ ਪਿਤਾ ਨੇ ਦੱਸਿਆ ਕਿ ਉਸ ਦਾ ਬੇਟਾ ਰਾਤ ਕਰੀਬ 11 ਵਜੇ ਕਾਰ ਸਹੀ ਕਰਵਾ ਕੇ ਆਇਆ ਸੀ ਅਤੇ ਆ ਕੇ ਸੌਂ ਗਿਆ। ਰਾਤ ਦੇ ਡੇਢ ਵਜੇ ਜਦੋਂ ਉਸ ਦੀ ਮਾਂ ਬਾਥੂਰਮ ਜਾਣ ਲਈ ਉੱਠੀ ਤਾਂ ਦਰਵਾਜ਼ਾ ਅੰਦਰੋਂ ਬੰਦ ਸੀ। ਜਦੋਂ ਉਸ ਨੇ ਦਰਵਾਜ਼ਾ ਖੜਕਾਇਆ ਤਾਂ ਕਿਸੇ ਨੇ ਦਰਵਾਜ਼ਾ ਨਹੀਂ ਖੋਲ੍ਹਿਆ।
ਇਸ ਤੋਂ ਬਾਅਦ ਉਨ੍ਹਾਂ ਨੇ ਸਿਲੰਡਰ ਮਾਰ ਕੇ ਦਰਵਾਜ਼ਾ ਤੋੜ ਕੇ ਦੇਖਿਆ ਤਾਂ ਉਨ੍ਹਾਂ ਦਾ ਪੁੱਤ ਫ਼ਾਹੇ ਨਾਲ ਲਟਕ ਰਿਹਾ ਸੀ। ਇਸ ਦੀ ਸੂਚਨਾ 112 ਹੈਲਪਲਾਈਨ 'ਤੇ ਦਿੱਤੀ ਗਈ। ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਹੇਠਾਂ ਉਤਾਰਿਆ ਅਤੇ ਪਰਿਵਾਰ ਵਾਲਿਆਂ ਦੇ ਬਿਆਨ ਦਰਜ ਕੀਤੇ। ਫਿਲਹਾਲ ਇਸ ਘਟਨਾ ਕਾਰਨ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ ਅਤੇ ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਪੰਜਾਬ ਦੇ ਇਨ੍ਹਾਂ ਪਿੰਡਾਂ ਵਿਚ ਭਿਆਨਕ ਬਣੇ ਹਾਲਾਤ, ਡਰਦੇ ਘਰਾਂ 'ਚੋਂ ਬਾਹਰ ਨਹੀਂ ਨਿਕਲ ਰਹੇ ਲੋਕ
NEXT STORY