ਖੰਨਾ (ਵਿਪਨ) : ਕੋਰੋਨਾ ਵਾਇਰਸ ਤੋਂ ਬਚਾਅ ਲਈ ਸਰਕਾਰ ਵੱਲੋਂ ਸਕੂਲਾਂ ਨੂੰ ਬੰਦ ਰੱਖਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ ਪਰ ਇਸ ਦੇ ਬਾਵਜੂਦ ਵੀ ਕੋਰੋਨਾ ਵਾਇਰਸ ਅਤੇ ਸਰਕਾਰ ਦੇ ਨਿਰਦੇਸ਼ਾਂ ਨੂੰ ਦਰਕਿਨਾਰ ਕਰਦੇ ਹੋਏ ਕੁੱਝ ਨਿੱਜੀ ਸਕੂਲ ਬਹਾਨੇ ਨਾਲ ਵਿਦਿਆਰਥੀਆਂ ਨੂੰ ਬੁਲਾ ਰਹੇ ਹਨ। ਅਜਿਹਾ ਹੀ ਮਾਮਲਾ ਖੰਨਾ 'ਚ ਸਾਹਮਣੇ ਆਇਆ ਹੈ। ਇੱਥੇ ਇਕ ਨਿੱਜੀ ਸਕੂਲ ਵੱਲੋਂ ਬੱਚਿਆਂ ਨੂੰ ਨੋਟ ਬੁੱਕ ਚੈੱਕ ਕਰਾਉਣ ਦੇ ਬਹਾਨੇ ਸਕੂਲ ਬੁਲਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਸਿਹਤ ਵਿਭਾਗ ਦੇ ਪ੍ਰਬੰਧਾਂ ਦੀ ਖੁੱਲ੍ਹੀ ਪੋਲ, ਨਿਗਮ ਮੁਲਾਜ਼ਮਾਂ ਨੂੰ ਕੋਰੋਨਾ ਟੈਸਟ ਕੀਤੇ ਬਿਨਾਂ ਵਾਪਸ ਭੇਜਿਆ
ਇਸ ਬਾਰੇ ਜਦੋਂ ਸਕੂਲ ਦੀ ਪ੍ਰਿੰਸੀਪਲ ਨਾਲ ਸੰਪਰਕ ਕੀਤਾ ਗਿਆ ਤਾਂ ਉਹ ਬਿਨਾ ਮਾਸਕ ਲਾਏ ਹੀ ਸਕੂਲ 'ਚ ਬੈਠੀ ਹੋਈ ਸੀ। ਪ੍ਰਿੰਸੀਪਲ ਨੇ ਮੰਨਿਆ ਕਿ ਸਕੂਲ 'ਚ ਪੂਰਾ ਸਟਾਫ ਆ ਰਿਹਾ ਹੈ ਅਤੇ ਬੱਚਿਆਂ ਨੂੰ ਜਦੋਂ ਆਨਲਾਈਨ ਪੜ੍ਹਾਈ ਦੌਰਾਨ ਕੁੱਝ ਸਮਝ ਨਹੀਂ ਆਉਂਦਾ ਤਾਂ ਉਹ ਅਧਿਆਪਕਾਂ ਕੋਲੋਂ ਪੁੱਛਣ ਲਈ ਸਕੂਲ ਆਪਣੀ ਮਰਜ਼ੀ ਨਾਲ ਆ ਰਹੇ ਹਨ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਕਿ ਉਹ ਹਾਈਕੋਰਟ ਵੱਲੋਂ ਨਿੱਜੀ ਸਕੂਲਾਂ ਨੂੰ ਤਾਲਾਬੰਦੀ ਸਮੇਂ ਲਈ ਵਿਦਿਆਰਥੀਆਂ ਤੋਂ ਫੀਸ ਵਸੂਲਣ ਦੀ ਇਜਾਜ਼ਤ ਦੇਣ ਦੇ ਫੈਸਲੇ ਖਿਲਾਫ ਅਪੀਲ ਕਰਨਗੇ। ਕੈਪਟਨ ਨੇ ਕਿਹਾ ਸੀ ਕਿ ਮੈਡੀਕਲ ਮਾਹਰਾਂ ਦੀ ਹਰੀ ਝੰਡੀ ਮਿਲਣ ਤੱਕ ਸਕੂਲਾਂ ਨੂੰ ਖੋਲ੍ਹਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਸੀ ਕਿ ਬੱਚਿਆਂ ਦੀ ਸਿਹਤ ਅਤੇ ਸੁਰੱਖਿਆ ਸਭ ਤੋਂ ਮਹੱਤਵਪੂਰਨ ਹੈ।
ਇਹ ਵੀ ਪੜ੍ਹੋ : ਸਿੱਖ ਕੌਮ ਦੇ ਛੇਵੇਂ ਗੁਰੂ ਦੇ ਪ੍ਰਕਾਸ਼ ਦਿਹਾੜੇ 'ਤੇ ਕੈਪਟਨ ਵੱਲੋਂ ਸਿੱਖ ਸੰਗਤ ਨੂੰ ਵਧਾਈਆਂ
ਘੱਲੂਘਾਰਾ ਦਿਹਾੜੇ ਮੌਕੇ ਜਥੇਦਾਰ ਸਾਹਿਬ ਦਾ ਅਹਿਮ ਬਿਆਨ, ਖਾਲਿਸਤਾਨ ਦੀ ਭਰੀ ਹਾਮੀ
NEXT STORY