ਬਠਿੰਡਾ (ਅਮਿਤ ਸ਼ਰਮਾ) — ਬਠਿੰਡਾ ਪੁਲਸ ਨੇ ਧੋਖੇ ਨਾਲ ਲੋਕਾਂ ਦੀਆਂ ਅਸ਼ਲੀਲ ਵੀਡੀਓ ਬਣਾ ਕੇ ਉਨ੍ਹਾਂ ਨੂੰ ਬਲੈਕਮੇਲ ਕਰਨ ਵਾਲੇ ਲੇਡੀ ਗੈਂਗ ਨੂੰ ਗ੍ਰਿਫਤਾਰ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਉਕਤ ਔਰਤਾਂ ਪਹਿਲਾਂ ਲੋਕਾਂ ਨੂੰ ਆਪਣੇ ਝਾਂਸੇ 'ਚ ਫਸਾ ਕੇ ਉਨ੍ਹਾਂ ਦੀ ਅਸ਼ਲੀਲ ਵੀਡੀਓ ਬਣਾਉਂਦੀਆਂ ਸਨ ਤੇ ਫਿਰ ਉਨ੍ਹਾਂ ਕੋਲੋਂ ਮੋਟੀ ਰਕਮ ਵਸੂਲ ਕਰਦੀਆਂ ਸਨ। ਇਸ ਦਾ ਖੁਲਾਸਾ ਉਸ ਸਮੇਂ ਹੋਇਆ ਜਦੋਂ ਦੋ ਪੀੜਤ ਵਿਅਕਤੀਆਂ ਨੇ ਇਨ੍ਹਾਂ ਖਿਲਾਫ ਬਠਿੰਡਾ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ। ਉਨ੍ਹਾਂ ਆਪਣੀ ਸ਼ਿਕਾਇਤ 'ਚ ਦੱਸਿਆ ਕਿ ਉਕਤ ਔਰਤਾਂ ਨੇ ਘਰ ਵੇਚਣ ਦੇ ਬਹਾਨੇ ਉਨ੍ਹਾਂ ਨੂੰ ਘਰ ਬੁਲਾਇਆ ਤੇ ਜਦ ਉਹ ਘਰ ਪਹੁੰਚੇ ਤਾਂ ਉਕਤ ਔਰਤਾਂ ਤੇ ਉਨ੍ਹਾਂ ਦੇ ਸਾਥੀ ਨੇ ਹਥਿਆਰ ਦੇ ਬਲ 'ਤੇ ਉਨ੍ਹਾਂ ਦੇ ਕਪੜੇ ਉਤਰਵਾ ਕੇ ਅਸ਼ਲੀਲ ਵੀਡੀਓ ਬਣਾਈ ਤੇ ਫਿਰ ਉਨ੍ਹਾਂ ਕੋਲੋਂ 5 ਲੱਖ ਰੁਪਏ ਠੱਗ ਲਏ ਤੇ ਜਦ ਇਨ੍ਹਾਂ ਨੇ ਹੋਰ 5 ਰੁਪਏ ਦੀ ਮੰਗ ਕੀਤੀ ਤਾਂ ਪੀੜਤ ਨੇ ਪੁਲਸ ਨੂੰ ਸ਼ਿਕਾਇਤ ਦਰਜ ਕਰਵਾ ਦਿੱਤੀ। ਜਿਸ 'ਤੇ ਕਾਰਵਾਈ ਕਰਦੇ ਹੋਏ ਬਠਿੰਡਾ ਪੁਲਸ ਨੇ ਉਕਤ ਔਰਤਾਂ ਨੂੰ ਕਾਬੂ ਕਰ ਲਿਆ ਪਰ ਉਨ੍ਹਾਂ ਦੇ 2 ਸਾਥੀ ਫਰਾਰ ਹੋਣ 'ਚ ਕਾਮਯਾਬ ਹੋ ਗਏ।
ਪੁਲਸ ਅਧਿਕਾਰੀ ਨੇ ਦੱਸਿਆ ਕਿ ਇਸ ਗੈਂਗ ਦੀ ਮੁਖੀ ਇਕ ਅਮੀਰ ਪਰਿਵਾਰ ਨਾਲ ਸੰਬੰਧਿਤ ਹੈ ਤੇ ਉਹ ਪ੍ਰਾਈਵੇਟ ਸਕੂਲ 'ਚ ਅਧਿਆਪਕ ਦੇ ਹੈ।
2 ਗਊ ਮਾਤਾ ਅਤੇ ਨੰਦੀ ਦਾ ਬਿਨ੍ਹਾਂ ਚਮੜੀ ਵਾਲਾ ਸਰੀਰ ਮਿਲਣ 'ਤੇ ਮਚਿਆਂ ਹੜਕੰਪ
NEXT STORY