ਫਗਵਾੜਾ (ਜਲੋਟਾ)- ਫਗਵਾੜਾ-ਜਲੰਧਰ ਨੈਸ਼ਨਲ ਹਾਈਵੇਅ 'ਤੇ ਸਥਿਤ ਨਿੱਜੀ ਯੂਨੀਵਰਸਿਟੀ 'ਚ ਪੜ੍ਹਾਈ ਕਰ ਰਹੇ ਸੁਡਾਨ ਦੇ ਇਕ ਵਿਦਿਆਰਥੀ ਦਾ ਕਤਲ ਕਰ ਦਿੱਤਾ ਗਿਆ। ਕਤਲ ਦੀ ਵਾਰਦਾਤ ਨੂੰ ਅੰਜਾਮ ਯੂਨੀਵਰਸਿਟੀ ਵਿਚ ਹੀ ਪੜ੍ਹਾਈ ਕਰ ਰਹੇ ਕੁਝ ਵਿਦਿਆਰਥੀਆਂ ਵੱਲੋਂ ਕਿਸੇ ਗੱਲ ਨੂੰ ਲੈ ਕੇ ਹੋਈ ਤਕਰਾਰ ਮਗਰੋਂ ਤੇਜ਼ਧਾਰ ਹਥਿਆਰਾਂ ਨਾਲ ਵਾਰ ਕਰਕੇ ਦਿੱਤਾ ਗਿਆ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਪੁਲਸ ਨੇ ਕਤਲ ਵਿਚ ਸ਼ਾਮਲ 6 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜ਼ਿਲ੍ਹਾ ਕਪੂਰਥਲਾ ਦੇ ਐੱਸ. ਐੱਸ. ਪੀ. ਗੌਰਵ ਤੁਰਾ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਕਤਲ ਵਿਚ ਸ਼ਾਮਲ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਸਖ਼ਤੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਗੋਲ਼ੀਆਂ ਦੀ ਠਾਹ-ਠਾਹ ਨਾਲ ਦਹਿਲਿਆ ਇਹ ਇਲਾਕਾ
ਇਸ ਦੌਰਾਨ ਹਾਲੇ ਤੱਕ ਮਿਲੀ ਜਾਣਕਾਰੀ ਮੁਤਾਬਕ ਇਹ ਵਾਰਦਾਤ ਸਵੇਰੇ 4 ਵਜੇ ਗਰੀਨ ਵੈਲੀ ਇਲਾਕੇ ਪਿੰਡ ਮਹੇੜੂ ਦੇ ਕਰੀਬ ਉਸ ਵੇਲੇ ਵਾਪਰੀ ਜਦੋਂ ਸੂਡਾਨ ਦੇ ਰਹਿਣ ਵਾਲੇ ਵਿਦਿਆਰਥੀ, ਜਿਨ੍ਹਾਂ ਨਾਲ ਦੋ ਸੂਡਾਨ ਦੀਆਂ ਰਹਿਣ ਵਾਲੀਆਂ ਵਿਦਿਆਰਥਨਾ ਸ਼ਾਮਲ ਸਨ। ਸਵੇਰ ਦੀ ਨਮਾਜ਼ ਅਦਾ ਕਰਨ ਤੋਂ ਬਾਅਦ ਵਾਪਸ ਆਪਣੇ ਪੀ. ਜੀ. ਵੱਲ ਆ ਰਹੇ ਸਨ।
ਦੱਸਿਆ ਜਾਂਦਾ ਹੈ ਕਿ ਇਲਾਕੇ ਵਿਚ ਮੌਜੂਦ ਯੂਨੀਵਰਸਿਟੀ ਵਿਚ ਹੀ ਪੜ੍ਹਨ ਵਾਲੇ ਕੁਝ ਵਿਦਿਆਰਥੀਆਂ ਨਾਲ ਇਨ੍ਹਾਂ ਦੀ ਤਕਰਾਰ ਹੋ ਗਈ, ਜਿਸ ਤੋਂ ਬਾਅਦ ਇਨ੍ਹਾਂ ਵੱਲੋਂ ਸੁਡਾਨ ਦੀਆਂ ਰਹਿਣ ਵਾਲੀਆਂ ਦੋ ਵਿਦਿਆਰਥਣਾਂ ਨੂੰ ਤੰਗ-ਪਰੇਸ਼ਾਨ ਕਰਕੇ ਇਨ੍ਹਾਂ ਦੇ ਮੋਬਾਇਲ ਫੋਨ ਨੰਬਰ ਮੰਗਣੇ ਸ਼ੁਰੂ ਕਰ ਦਿੱਤੇ। ਸੂਤਰਾਂ ਮੁਤਾਬਕ ਥਾਣਾ ਸਤਨਾਮਪੁਰਾ ਵਿਖੇ ਦਰਜ ਕੀਤੇ ਗਏ ਪੁਲਸ ਕੇਸ ਵਿਚ ਇਸ ਮਾਮਲੇ ਵਿਚ ਜ਼ਖ਼ਮੀ ਹੋਏ ਅਹਿਮਦ ਮੁਹੰਮਦ ਨੂਰ ਅਹਿਮਦ ਹੁਸੈਨ ਨੇ ਦੱਸਿਆ ਹੈ ਕਿ ਉਸ ਦੇ ਦੋਸਤ ਮੁਹੰਮਦ ਵਧਾ ਬਾਲਾ ਯੂਨਸ ਅਹਿਮਦ ਨੇ ਜਦੋਂ ਇਨ੍ਹਾਂ ਦੋਸ਼ੀਆਂ ਨੂੰ ਵਿੱਚ-ਵਿਚਾਲੇ ਹੋ ਕੇ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਇਨ੍ਹਾਂ ਨੇ ਹਥਿਆਰਾਂ ਨਾਲ ਉਨ੍ਹਾਂ 'ਤੇ ਹਮਲਾ ਕਰ ਦਿੱਤਾ, ਜਿਸ ਦੌਰਾਨ ਉਸ ਦੇ ਦੋਸਤ ਮੁਹੰਮਦ ਵਧਾ ਅਤੇ ਉਹ ਗੰਭੀਰ ਰੂਪ ਜ਼ਖ਼ਮੀ ਹੋ ਗਏ। ਇਸ ਤੋਂ ਬਾਅਦ ਜ਼ਖ਼ਮੀ ਹਾਲਤ ਵਿਚ ਜਦੋਂ ਉਨ੍ਹਾਂ ਨੂੰ ਜਲੰਧਰ ਕੈਂਟ ਦੇ ਇਕ ਨਿੱਜੀ ਹਸਪਤਾਲ ਲਿਜਾਇਆ ਗਿਆ ਤਾਂ ਉਥੇ ਉਸ ਦੇ ਦੋਸਤ ਮੁਹੰਮਦ ਵਧਾ ਨੂੰ ਡਾਕਟਰਾਂ ਨੇ ਮ੍ਰਿਤਕ ਐਲਾਨ ਕਰ ਦਿੱਤਾ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਫਿਰ ਬਦਲੇਗਾ ਮੌਸਮ, ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ, Alert ਰਹਿਣ ਇਹ ਜ਼ਿਲ੍ਹੇ
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਪੁਲਸ ਨੇ ਇਸ ਮਾਮਲੇ ਵਿਚ ਸ਼ਾਮਲ 6 ਦੋਸ਼ੀਆਂ ਦੀ ਪਛਾਣ ਅਬਦੁਲ ਅਹਦ ਵਾਸੀ ਕਰਨਾਟਕਾ, ਕੁਵਰ ਅਮਰ ਪ੍ਰਤਾਪ ਸਿੰਘ, ਅਦਿਤਿਆ ਗਰਗ, ਮੁਹੰਮਦ ਸ਼ੋਇਬ ਸੁਸ਼ਾਂਤ ਉਰਫ਼ ਸ਼ੈਗੀ ਅਤੇ ਯਾਸ਼ਵਰਧਨ ਰਾਜਪੂਤ ਵਾਸੀ ਉੱਤਰ ਪ੍ਰਦੇਸ਼ ਅਤੇ ਬਿਹਾਰ ਵਜੋਂ ਹੋਈ ਹੈ, ਜੋ ਫਗਵਾੜਾ ਦੇ ਹੀ ਇਕ ਪੀ. ਜੀ. ਵਿਚ ਰਹਿ ਰਹੇ ਸਨ। ਇਨ੍ਹਾਂ ਨੂੰ ਕਤਲ ਕਾਂਡ ਤੋਂ ਬਾਅਦ ਚਲਾਏ ਗਏ ਆਪਰੇਸ਼ਨ ਵਿਚ ਹਿਮਾਚਲ ਪ੍ਰਦੇਸ਼ ਦੇ ਮੰਡੀ ਇਲਾਕੇ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਖ਼ਬਰ ਲਿਖੇ ਜਾਣ ਤੱਕ ਪੁਲਸ ਇਸ ਕਤਲ ਕਾਂਡ ਵਿਚ ਸ਼ਾਮਲ ਰਹੇ ਦੋਸ਼ੀਆਂ ਤੋਂ ਸਖ਼ਤੀ ਨਾਲ ਪੁੱਛਗਿੱਛ ਕਰ ਰਹੀ ਹੈ। ਪੁਲਸ ਨੇ ਕਤਲ ਕੀਤੇ ਗਏ ਸੁਡਾਨ ਦੇ ਵਿਦਿਆਰਥੀ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਭੇਜ ਦਿੱਤਾ ਹੈ ਜਦਕਿ ਇਸ ਕਤਲ ਕਾਂਡ ਵਿਚ ਜ਼ਖ਼ਮੀ ਹੋਏ ਸੂਡਾਨ ਦੇ ਦੂਜੇ ਵਿਦਿਆਰਥੀ ਦਾ ਇਲਾਜ ਜਲੰਧਰ ਵਿਖੇ ਨਿੱਜੀ ਹਸਪਤਾਲ ਵਿਚ ਜਾਰੀ ਹੈ। ਪੁਲਸ ਕਤਲ ਕਾਂਡ ਦੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਅਚਾਨਕ ਹੋਣ ਲੱਗੀ Announcement, ਲੋਕਾਂ ਨੂੰ ਪਈਆਂ ਭਾਜੜਾਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਦੀਨਾਨਗਰ ਦੇ ਪਿੰਡ ਡੀਡਾ ਸਾਂਸੀਆਂ 'ਚ ਪੁਲਸ ਦਾ ਵੱਡਾ ਐਕਸ਼ਨ
NEXT STORY