ਮੁੰਬਈ (ਬਿਊਰੋ) : ਪਿਛਲੇ ਕੁਝ ਦਿਨਾਂ ਤੋਂ ਕਈ ਮਸ਼ਹੂਰ ਹਸਤੀਆਂ ਦਿੱਲੀ ਦੀ ਸਰਹੱਦ 'ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦਾ ਖੁੱਲ੍ਹ ਕੇ ਸਮਰਥਨ ਕਰ ਰਹੀਆਂ ਹਨ। ਹਾਲ ਹੀ 'ਚ ਮਸ਼ਹੂਰ ਪੰਜਾਬੀ ਅਦਾਕਾਰ ਦਿਲਜੀਤ ਦੋਸਾਂਝ ਨੇ ਆਪਣੇ ਸੋਸ਼ਲ ਮੀਡੀਆ 'ਤੇ ਪੋਸਟ ਲਿਖੀ ਅਤੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੀਆਂ ਮੰਗਾਂ ਨੂੰ ਪੂਰਾ ਕਰਨ। ਇਸ ਦੇ ਨਾਲ ਹੀ ਬਾਲੀਵੁੱਡ ਦੀਆਂ ਦੋ ਵੱਡੀਆਂ ਅਦਾਕਾਰਾਂ ਵੀ ਉਨ੍ਹਾਂ ਦੀ ਸੂਚੀ 'ਚ ਸ਼ਾਮਲ ਹੋ ਗਈਆਂ ਹਨ।
ਇਹ ਖ਼ਬਰ ਵੀ ਪੜ੍ਹੋ : ਸਿਤਾਰਿਆਂ 'ਚ ਮੁੜ ਛਾਇਆ ਮਾਤਮ, ਕੋਰੋਨਾ ਕਾਰਨ ਪ੍ਰਸਿੱਧ ਅਦਾਕਾਰਾ ਦੀ ਹੋਈ ਮੌਤ
'ਫੈਸ਼ਨ ਆਈਕਨ' ਸੋਨਮ ਕਪੂਰ ਅਤੇ 'ਗਲੋਬਲ ਆਈਕਨ' ਪ੍ਰਿਅੰਕਾ ਚੋਪੜਾ ਹੁਣ ਕਿਸਾਨਾਂ ਦੇ ਸਮਰਥਨ 'ਚ ਅੱਗੇ ਆਈਆਂ ਹਨ। ਸੋਨਮ ਅਤੇ ਪ੍ਰਿਯੰਕਾ ਚੋਪੜਾ ਨੇ ਸੋਸ਼ਲ ਮੀਡੀਆ 'ਤੇ ਕਿਸਾਨਾਂ ਨੂੰ ਆਪਣਾ ਸਮਰਥਨ ਦਿੱਤਾ। ਸੋਨਮ ਨੇ ਟਵਿੱਟਰ 'ਤੇ ਕਿਸਾਨਾਂ ਦੇ ਸਮਰਥਨ 'ਚ ਇਕ ਪੋਸਟ ਲਿਖੀ ਅਤੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੀ ਤਸਵੀਰ ਸਾਂਝੀ ਕੀਤੀ ਹੈ।
ਇਹ ਖ਼ਬਰ ਵੀ ਪੜ੍ਹੋ : ਬੇਬੇ ਨੂੰ ਗ਼ਲਤ ਬੋਲ ਬੁਰੀ ਫਸੀ ਕੰਗਨਾ ਰਣੌਤ, ਹੁਣ ਲੁਧਿਆਣਾ ਤੋਂ ਭੇਜਿਆ ਗਿਆ ਕਾਨੂੰਨੀ ਨੋਟਿਸ
ਇਸ ਦੇ ਨਾਲ ਹੀ ਪ੍ਰਿਅੰਕਾ ਚੋਪੜਾ ਨੇ ਕਿਸਾਨਾਂ ਨੂੰ ਫੂਡ ਸੋਲਜਰ ਕਹਿੰਦੀਆਂ ਟਵੀਟ ਕੀਤਾ। ਗਲੋਬਲ ਆਈਕਨ ਪ੍ਰਿਯੰਕਾ ਚੋਪੜਾ ਨੇ ਵੀ ਕਿਸਾਨਾਂ ਨੂੰ ਭਾਰਤੀ ਸੈਨਿਕ ਕਿਹਾ ਅਤੇ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕਰਨ ਦੀ ਗੱਲ ਆਖੀ ਹੈ। ਪ੍ਰਿਯੰਕਾ ਨੇ ਆਪਣੇ ਟਵਿੱਟਰ ਹੈਂਡਲ 'ਤੇ ਇਕ ਪੋਸਟ 'ਚ ਲਿਖਿਆ ਕਿ, ''ਸਾਡੇ ਕਿਸਾਨ ਭਾਰਤ ਦੇ ਭੋਜਨ ਸਿਪਾਹੀ ਹਨ। ਉਨ੍ਹਾਂ ਦੇ ਡਰ ਨੂੰ ਦੂਰ ਕਰਨ ਦੀ ਜ਼ਰੂਰਤ ਹੈ। ਉਨ੍ਹਾਂ ਦੀਆਂ ਮੰਗਾਂ ਪੂਰੀਆਂ ਹੋਣੀਆਂ ਚਾਹੀਦੀਆਂ ਹਨ। ਇਕ ਲੋਕਤੰਤਰੀ ਹੋਣ ਦੇ ਨਾਤੇ, ਸਾਨੂੰ ਲਾਜ਼ਮੀ ਤੌਰ 'ਤੇ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਇਸ ਮੁਸ਼ਕਿਲ ਦਾ ਹੱਲ ਬਾਅਦ ਦੀ ਥਾਂ ਜਲਦੀ ਨਿਕਲਨਾ ਚਾਹੀਦਾ ਹੈ।''
ਇਹ ਖ਼ਬਰ ਵੀ ਪੜ੍ਹੋ : ਕੰਗਨਾ ਤੇ ਪਾਇਲ ਕੋਲੋਂ ਬਰਦਾਸ਼ਤ ਨਹੀਂ ਹੋਣੀਆਂ ਹਿਮਾਂਸ਼ੀ ਖੁਰਾਣਾ ਦੀਆਂ ਇਹ ਗੱਲਾਂ, ਦਿੱਤਾ ਮੂੰਹ ਤੋੜ ਜਵਾਬ
ਫ਼ੌਜ ਦੇ ਜਵਾਨਾਂ ਨੂੰ ਮਿਲੇਗਾ 11 ਸਾਲਾਂ ਦਾ ਮਕਾਨ ਭੱਤਾ, ਇਸ ਕਾਰਨ ਨਹੀਂ ਮਿਲ ਰਹੀ ਸੀ ਇਹ ਸਹੂਲਤ
NEXT STORY