ਲੁਧਿਆਣਾ (ਹਿਤੇਸ਼) : ਪੰਜਾਬ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਪਹਿਲਾਂ ਪ੍ਰਿਯੰਕਾ ਗਾਂਧੀ ਦੀ ਐਂਟਰੀ ਹੋ ਸਕਦੀ ਹੈ। ਇਹ ਦੱਸਣਾ ਉਚਿਤ ਹੋਵੇਗਾ ਕਿ ਚੋਣ ਪ੍ਰਚਾਰ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸੁਖਬੀਰ ਬਾਦਲ ਤੋਂ ਇਲਾਵਾ ਪੰਜਾਬ ਦੀਆਂ ਸਾਰੀਆਂ ਪਾਰਟੀਆਂ ਦੇ ਦਿੱਗਜ਼ ਨੇਤਾਵਾਂ ਨੇ ਪੂਰੀ ਤਾਕਤ ਝੋਕ ਦਿੱਤੀ ਹੈ। ਜੇਕਰ ਕੇਂਦਰੀ ਨੇਤਾਵਾਂ ਦੀ ਗੱਲ ਕਰੀਏ ਤਾਂ ਇਸ ਦੀ ਸ਼ੁਰੂਆਤ ਅਰਵਿੰਦ ਕੇਜਰੀਵਾਲ ਵੱਲੋਂ ਕੀਤੀ ਗਈ ਅਤੇ ਬਸਪਾ ਮੁੱਖ ਮਾਇਆਵਤੀ ਵੀ ਹਾਲ ਹੀ 'ਚ ਰੈਲੀ ਕਰਕੇ ਗਏ ਹਨ।
ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਅਜੀਬੋ-ਗਰੀਬ ਮਾਮਲਾ ਆਇਆ ਸਾਹਮਣੇ, ਸੁਖਨਾ ਝੀਲ 'ਤੇ 'ਊਠਾਂ' ਦਾ ਕੱਟਿਆ ਚਲਾਨ
ਇਸੇ ਤਰ੍ਹਾਂ ਭਾਜਪਾ ਵੱਲੋਂ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ, ਮੀਨਾਕਸ਼ੀ ਲੇਖੀ, ਸੋਮ ਪ੍ਰਕਾਸ਼ ਨੇ ਪੱਕੇ ਤੌਰ 'ਤੇ ਡੇਰਾ ਲਾਇਆ ਹੋਇਆ ਹੈ ਅਤੇ ਰਾਜਨਾਥ ਸਿੰਘ, ਸਮ੍ਰਿਤੀ ਇਰਾਨੀ, ਹਰਦੀਪ ਸਿੰਘ ਪੁਰੀ ਵੀ ਦੌਰਾ ਕਰ ਰਹੇ ਹਨ। ਜਿੱਥੇ ਤੱਕ ਪ੍ਰਧਾਨ ਮੰਤਰੀ ਮੋਦੀ ਅਤੇ ਗਾਂਧੀ ਪਰਿਵਾਰ ਦਾ ਸਵਾਲ ਹੈ, ਉਨ੍ਹਾਂ ਦੀ ਐਂਟਰੀ ਚੋਣ ਪ੍ਰਚਾਰ ਦੇ ਆਖ਼ਰੀ ਦੌਰ 'ਚ ਹੋਣ ਜਾ ਰਹੀ ਹੈ ਕਿਉਂਕਿ ਪ੍ਰਧਾਨ ਮੰਤਰੀ ਮੋਦੀ ਅਤੇ ਰਾਹੁਲ ਗਾਂਧੀ ਦੀ ਰੈਲੀ ਇਕ-ਇਕ ਵਾਰ ਰੱਦ ਹੋ ਚੁੱਕੀ ਹੈ।
ਇਹ ਵੀ ਪੜ੍ਹੋ : ਪਤਨੀ ਦੀ ਲਿਪਸਟਿਕ ਨਾਲ ਕੰਧ 'ਤੇ I Love You ਲਿਖ ਕੇ ਪਤੀ ਨੇ ਲਿਆ ਫ਼ਾਹਾ, ਜਾਣੋ ਕੀ ਹੈ ਪੂਰਾ ਮਾਮਲਾ (ਤਸਵੀਰਾਂ)
ਇਸ ਤੋਂ ਬਾਅਦ ਰਾਹੁਲ ਗਾਂਧੀ ਨੇ 2 ਵਾਰ ਫਿਜ਼ੀਕਲ ਰੈਲੀ ਕੀਤੀ ਤਾਂ ਪ੍ਰਧਾਨ ਮੰਤਰੀ ਮੋਦੀ ਵੀ ਇਕ ਵਾਰ ਵਰਚੁਅਲ ਰੈਲੀ ਕਰਨ ਤੋਂ ਬਾਅਦ ਪੰਜਾਬ ਆ ਰਹੇ ਹਨ। ਇਸ ਦੇ ਤਹਿਤ ਭਾਜਪਾ ਵੱਲੋਂ ਮੋਦੀ ਦੀ ਰੈਲੀ ਲਈ 14 ਤੋਂ 17 ਤਾਰੀਖ਼ ਤੱਕ ਜਲੰਧਰ, ਪਠਾਨਕੋਟ ਅਤੇ ਅਬੋਹਰ ਦਾ ਸ਼ਡਿਊਲ ਫਾਈਨਲ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਇਸ ਤੋਂ ਪਹਿਲਾਂ ਕਾਂਗਰਸ ਵੱਲੋਂ ਪ੍ਰਿਯੰਕਾ ਗਾਂਧੀ ਨੂੰ ਪੰਜਾਬ ਬੁਲਾਉਣ ਦਾ ਪ੍ਰੋਗਰਾਮ ਬਣਾਇਆ ਜਾ ਰਿਹਾ ਹੈ, ਜਿਨ੍ਹਾਂ ਵੱਲੋਂ 13 ਫਰਵਰੀ ਨੂੰ ਧੁਰੀ 'ਚ ਰੈਲੀ ਕਰਨ ਦੀ ਸੂਚਨਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਕਿਸਾਨੀ ਸੰਘਰਸ਼ ’ਚ ਦਰਜ ਪਰਚੇ ਰੱਦ ਕੀਤਾ ਜਾਣ ਤੇ ਮ੍ਰਿਤਕਾਂ ਦੇ ਵਾਰਸਾਂ ਨੂੰ ਮਿਲੇ ਮੁਆਵਜ਼ਾ ਰਾਸ਼ੀ: ਭਗਵੰਤ ਮਾਨ
NEXT STORY